Psalm 21:7 in Punjabi

Punjabi Punjabi Bible Psalm Psalm 21 Psalm 21:7

Psalm 21:7
ਰਾਜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ। ਸੱਭ ਤੋਂ ਉੱਚਾ ਰਾਜਾ ਉਸ ਨੂੰ ਨਿਰਾਸ਼ ਨਹੀਂ ਕਰੇਗਾ।

Psalm 21:6Psalm 21Psalm 21:8

Psalm 21:7 in Other Translations

King James Version (KJV)
For the king trusteth in the LORD, and through the mercy of the most High he shall not be moved.

American Standard Version (ASV)
For the king trusteth in Jehovah; And through the lovingkindness of the Most High he shall not be moved.

Bible in Basic English (BBE)
For the king has faith in the Lord, and through the mercy of the Most High he will not be moved.

Darby English Bible (DBY)
For the king confideth in Jehovah: and through the loving-kindness of the Most High he shall not be moved.

Webster's Bible (WBT)
For thou hast made him most blessed for ever: thou hast made him exceeding glad with thy countenance.

World English Bible (WEB)
For the king trusts in Yahweh. Through the loving kindness of the Most High, he shall not be moved.

Young's Literal Translation (YLT)
For the king is trusting in Jehovah, And in the kindness of the Most High He is not moved.

For
כִּֽיkee
the
king
הַ֭מֶּלֶךְhammelekHA-meh-lek
trusteth
בֹּטֵ֣חַbōṭēaḥboh-TAY-ak
in
the
Lord,
בַּיהוָ֑הbayhwâbai-VA
mercy
the
through
and
וּבְחֶ֥סֶדûbĕḥesedoo-veh-HEH-sed
High
most
the
of
עֶ֝לְי֗וֹןʿelyônEL-YONE
he
shall
not
בַּלbalbahl
be
moved.
יִמּֽוֹט׃yimmôṭyee-mote

Cross Reference

Psalm 16:8
ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।

Hebrews 2:13
ਉਹ ਵੀ ਆਖਦਾ ਹੈ, “ਮੈਂ ਆਪਣਾ ਭਰੋਸਾ ਪਰਮੇਸ਼ੁਰ ਵਿੱਚ ਰੱਖਾਂਗਾ।” ਅਤੇ ਉਹ ਆਖਦਾ ਹੈ, “ਮੈਂ ਇੱਥੇ ਹਾਂ। ਅਤੇ ਉਹ ਸਾਰੇ ਬੱਚੇ ਮੇਰੇ ਨਾਲ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮੈਨੂੰ ਦਿੱਤਾ ਹੈ।”

Matthew 27:43
ਉਸ ਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸ ਨੂੰ ਬਚਾਵੇ। ਉਸ ਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।’”

Daniel 7:14
“ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ।

Psalm 91:9
ਕਿਉਂ? ਕਿਉਂਕਿ ਤੁਸੀਂ ਯਹੋਵਾਹ ਉੱਤੇ ਵਿਸ਼ਵਾਸ ਕਰਦੇ ਹੋ, ਤੁਸੀਂ ਸਰਬ ਉੱਚ ਪਰਮੇਸ਼ੁਰ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾਇਆ ਹੈ।

Psalm 91:2
ਮੈਂ ਆਪਣੇ ਪਰਮੇਸ਼ੁਰ ਨੂੰ ਦੱਸਦਾ ਹਾਂ, “ਤੁਸੀਂ ਮੇਰੀ ਸੁਰੱਖਿਆ ਦਾ ਸਥਾਨ, ਮੇਰਾ ਕਿਲ੍ਹਾ ਹੋ। ਮੇਰੇ ਪਰਮੇਸ਼ੁਰ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।”

Psalm 61:6
ਰਾਜੇ ਨੂੰ ਲੰਮਾ ਜੀਵਨ ਦਿਉ। ਉਸ ਨੂੰ ਸਦਾ ਲਈ ਜਿਉਣ ਦਿਉ।

Psalm 61:4
ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ। ਮੈਂ ਉੱਥੇ ਛੁਪ ਜਾਂਦਾ ਹਾਂ, ਜਿੱਥੇ ਤੁਸੀਂ ਮੇਰੀ ਰੱਖਿਆ ਕਰ ਸੱਕੋਂ।

Psalm 26:1
ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁੱਧ ਜੀਵਨ ਜੀਵਿਆ ਹੈ। ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ।

Psalm 20:7
ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।

Psalm 18:2
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।

Psalm 13:5
ਯਹੋਵਾਹ, ਮੈਂ ਸਹਾਇਤਾ ਲਈ ਤੁਹਾਡੇ ਪ੍ਰੇਮ ਵਿੱਚ ਆਸਥਾ ਰੱਖੀ, ਤੁਸੀਂ ਮੈਨੂੰ ਬਚਾਇਆ ਅਤੇ ਖੁਸ਼ੀ ਬਖਸ਼ੀ।

Psalm 9:2
ਤੁਸੀਂ ਮੈਨੂੰ ਇੰਨਾ ਪ੍ਰਸੰਨ ਕਰਦੇ ਹੋਂ। ਹੇ ਸਭ ਤੋਂ ਉੱਚੇ ਪਰਮੇਸ਼ੁਰ, ਮੈਂ ਤੇਰੇ ਨਾਮ ਦੀ ਉਸਤਤਿ ਕਰਾਂ।

1 Samuel 30:6
ਫ਼ੌਜ ਦੇ ਸਾਰੇ ਹੀ ਆਦਮੀ ਬੜੇ ਉਦਾਸ ਅਤੇ ਦੁੱਖੀ ਸਨ ਕਿਉਂਕਿ ਉਨ੍ਹਾਂ ਦੀਆਂ ਧੀਆਂ ਪੁੱਤਰਾਂ ਨੂੰ ਉਹ ਕੈਦੀ ਬਣਾਕੇ ਲੈ ਗਏ ਸਨ। ਆਦਮੀਆਂ ਨੇ ਦਾਊਦ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀ ਸੋਚੀ। ਇਸ ਨਾਲ ਦਾਊਦ ਬੜਾ ਪਰੇਸ਼ਾਨ ਹੋਇਆ, ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਕੋਲੋਂ ਤਾਕਤ ਪਾਈ।

Deuteronomy 32:8
ਸਰਬ ਉੱਚ ਪਰਮੇਸ਼ੁਰ ਨੇ ਧਰਤੀ ਦੇ ਲੋਕਾਂ ਨੂੰ ਵੱਖ ਕੀਤਾ ਸੀ ਅਤੇ ਹਰ ਕੌਮ ਨੂੰ ਉਸਦੀ ਧਰਤੀ ਦਿੱਤੀ ਸੀ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਸਰਹੱਦਾਂ ਥਾਪੀਆਂ ਸਨ। ਉਸ ਨੇ ਓਨੀਆਂ ਹੀ ਕੌਮਾਂ ਸਾਜੀਆਂ ਸਨ ਜਿੰਨੇ ਕਿ ਇੱਥੇ ਦੂਤ ਹਨ।