Psalm 63:9
ਕੁਝ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਤਬਾਹ ਹੋ ਜਾਣਗੇ ਉਹ ਆਪਣੀ ਕਬਰਾਂ ਵਿੱਚ ਡੂੰਘੇ ਜਾਣਗੇ।
Psalm 63:9 in Other Translations
King James Version (KJV)
But those that seek my soul, to destroy it, shall go into the lower parts of the earth.
American Standard Version (ASV)
But those that seek my soul, to destroy it, Shall go into the lower parts of the earth.
Bible in Basic English (BBE)
But those whose desire is my soul's destruction will go down to the lower parts of the earth.
Darby English Bible (DBY)
But those that seek my soul, to destroy [it], shall go into the lower parts of the earth;
Webster's Bible (WBT)
My soul followeth hard after thee: thy right hand upholdeth me.
World English Bible (WEB)
But those who seek my soul, to destroy it, Shall go into the lower parts of the earth.
Young's Literal Translation (YLT)
And they who for desolation seek my soul, Go in to the lower parts of the earth.
| But those | וְהֵ֗מָּה | wĕhēmmâ | veh-HAY-ma |
| that seek | לְ֭שׁוֹאָה | lĕšôʾâ | LEH-shoh-ah |
| my soul, | יְבַקְשׁ֣וּ | yĕbaqšû | yeh-vahk-SHOO |
| to destroy | נַפְשִׁ֑י | napšî | nahf-SHEE |
| go shall it, | יָ֝בֹ֗אוּ | yābōʾû | YA-VOH-oo |
| into the lower parts | בְּֽתַחְתִּיּ֥וֹת | bĕtaḥtiyyôt | beh-tahk-TEE-yote |
| of the earth. | הָאָֽרֶץ׃ | hāʾāreṣ | ha-AH-rets |
Cross Reference
Psalm 55:15
ਮੈਂ ਚਾਹੁੰਦਾ ਹਾਂ ਕਿ ਮੌਤ ਮੇਰੇ ਵੈਰੀਆਂ ਨੂੰ ਹੈਰਾਨ ਕਰ ਦੇਵੇ। ਮੈਂ ਚਾਹੁੰਦਾ ਹਾਂ ਕਿ ਧਰਤੀ ਦਾ ਮੂੰਹ ਖੁਲ੍ਹ ਜਾਵੇ ਅਤੇ ਉਹ ਉਨ੍ਹਾਂ ਨੂੰ ਜਿਉਂਦਿਆਂ ਨਿਗਲ ਲਵੇ। ਕਿਉਂਕਿ ਉਹ ਇਕੱਠੇ ਅਜਿਹੀਆਂ ਭਿਆਨਕ ਗੱਲਾਂ ਦੀਆਂ ਵਿਉਂਤਾਂ ਬਣਾਉਂਦੇ ਹਨ,
Psalm 40:14
ਉਹ ਮੰਦੇ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਵਿੱਚ ਹਨ। ਯਹੋਵਾਹ, ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਅਤੇ ਨਾ ਉੱਮੀਦ ਕਰੋ। ਉਹ ਲੋਕ ਮੈਨੂੰ ਦੁੱਖ ਦੇਣਾ ਚਾਹੁੰਦੇ ਹਨ। ਉਨ੍ਹਾਂ ਨੂੰ ਸ਼ਰਮਸਾਰ ਹੋਕੇ ਭੱਜ ਜਾਣ ਦਿਉ।
Psalm 9:17
ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ। ਅਜਿਹੇ ਲੋਕ ਮਰਨਗੇ।
Ezekiel 32:18
“ਆਦਮੀ ਦੇ ਪੁੱਤਰ, ਮਿਸਰ ਦੇ ਲੋਕਾਂ ਲਈ ਰੋ। ਮਿਸਰ ਅਤੇ ਤਾਕਤਵਰ ਕੌਮਾਂ ਦੀਆਂ ਉਨ੍ਹਾਂ ਧੀਆਂ ਦੀ ਕਬਰ ਵੱਲ ਅਗਵਾਈ ਕਰ। ਉਨ੍ਹਾਂ ਦੀ ਹੇਠਲੀ ਦੁਨੀਆਂ ਵੱਲ ਅਗਵਾਈ ਕਰ ਜਿੱਥੇ ਉਹ ਉਨ੍ਹਾਂ ਹੋਰਨਾਂ ਲੋਕਾਂ ਨਾਲ ਹੋਣਗੇ ਜਿਹੜੇ ਉਸ ਡੂੰਘੀ ਖੱਡ ਵਿੱਚ ਹੇਠਾਂ ਚੱਲੇ ਗਏ ਸਨ।
Isaiah 14:19
ਪਰ ਤੂੰ, ਹੇ ਬੁਰੇ ਰਾਜੇ, ਤੈਨੂੰ ਤੇਰੀ ਕਬਰ ਵਿੱਚੋਂ ਕੱਢ ਸੁੱਟਿਆ ਗਿਆ ਹੈ। ਤੂੰ ਰੁੱਖ ਦੀ ਕੱਟੀ ਹੋਈ ਟਾਹਣੀ ਵਾਂਗਰਾਂ ਹੈਂ। ਉਸ ਟਾਹਣੀ ਨੂੰ ਕੱਟ ਕੇ ਸੁੱਟ ਦਿੱਤਾ ਜਾਂਦਾ ਹੈ। ਤੂੰ ਉਸ ਮੁਰਦਾ ਲਾਸ਼ ਵਾਂਗ ਹੈ ਜਿਹੜੀ ਲੜਾਈ ਅੰਦਰ ਡਿੱਗੀ ਸੀ, ਤੇ ਜਿਸ ਨੂੰ ਹੋਰਨਾਂ ਫ਼ੌਜੀਆਂ ਨੇ ਦਰੜ ਦਿੱਤਾ ਸੀ। ਹੁਣ, ਤੂੰ ਹੋਰਨਾਂ ਮੁਰਦਾ ਬੰਦਿਆਂ ਵਰਗਾ ਲੱਗਦਾ ਹੈਂ। ਤੂੰ ਕਫ਼ਨ ਵਿੱਚ ਲਿਪਟਿਆ ਹੋਇਆ ਹੈਂ।
Isaiah 14:15
ਪਰ ਇਉਂ ਹੋਇਆ ਨਹੀਂ। ਤੂੰ ਪਰਮੇਸ਼ੁਰ ਨਾਲ ਅਕਾਸ਼ ਵੱਲ ਨਹੀਂ ਗਿਆ। ਤੈਨੂੰ ਡੂੰਘੀ ਖੱਡ ਵਿੱਚ, ਸ਼ਿਓਲ, ਮੌਤ ਦੇ ਸਥਾਨ ਉੱਤੇ ਡੇਗਿਆ ਗਿਆ ਸੀ।
Isaiah 14:9
ਸ਼ਿਓਲ ਮੌਤ ਦਾ ਸਥਾਨ ਉਤੇਜਿਤ ਹੈ ਕਿਉਂਕਿ ਤੂੰ ਆ ਰਿਹਾ ਹੈਂ। ਸ਼ਿਓਲ ਸਾਰਿਆਂ ਦੀਆਂ ਰੂਹਾਂ ਨੂੰ ਜਗਾ ਰਿਹਾ ਹੈ, ਤੇਰੇ ਲਈ ਧਰਤੀ ਦੇ ਆਗੂਆਂ ਨੂੰ। ਸ਼ਿਓਲ ਰਾਜਿਆਂ ਨੂੰ ਆਪਣੇ ਤਖਤਾਂ ਤੋਂ ਖੜ੍ਹੇ ਕਰ ਰਿਹਾ ਹੈ। ਉਹ ਤੇਰਾ ਸੁਆਗਤ ਕਰਨ ਲਈ ਤਿਆਰ ਹੋ ਜਾਣਗੇ।
Psalm 86:13
ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ। ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।
Psalm 70:2
ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਨਿਰਾਸ਼ ਕਰ ਦਿਉ! ਉਨ੍ਹਾਂ ਨੂੰ ਨਿਵਾਉ! ਲੋਕੀਂ ਮੇਰਾ ਬੁਰਾ ਕਰਨਾ ਚਾਹੁੰਦੇ ਹਨ। ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ।
Psalm 55:23
ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅੱਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿੱਥੇ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।
Psalm 38:12
ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ। ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ। ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।
Psalm 35:26
ਮੇਰੇ ਸਾਰੇ ਵੈਰੀ ਸ਼ਰਮਿੰਦਾ ਹੋਣ ਅਤੇ ਪਰੇਸ਼ਾਨੀ ਵਿੱਚ ਪੈਣ। ਉਹ ਲੋਕੀਂ ਖੁਸ਼ ਸਨ ਜਦੋਂ ਮੇਰੇ ਨਾਲ ਮੰਦੀਆਂ ਗੱਲਾਂ ਵਾਪਰ ਰਹੀਆਂ ਸਨ। ਉਨ੍ਹਾਂ ਨੇ ਸੋਚਿਆ ਸੀ ਕਿ ਉਹ ਮੇਰੇ ਨਾਲੋਂ ਬਿਹਤਰ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਸ਼ਰਮਿੰਦਗੀ ਅਤੇ ਅਪਮਾਨ ਨਾਲ ਢੱਕੋ।
Psalm 35:4
ਉਹ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਨਿਰਾਸ਼ ਅਤੇ ਸ਼ਰਮਸਾਰ ਹੋਣ। ਉਹ ਜਿਹੜੇ ਮੈਨੂੰ ਸੱਟ ਮਾਰਨ ਦੀ ਸਾਜਿਸ਼ ਕਰਦੇ ਹਨ, ਹਾਰ ਜਾਣ ਅਤੇ ਸ਼ਰਮਸਾਰ ਹੋਣ।
Job 40:13
ਸਾਰੇ ਘਮਂਡੀ ਲੋਕਾਂ ਨੂੰ ਧੂੜ ਅੰਦਰ ਦਫਨ ਕਰ ਦੇ। ਉਨ੍ਹਾਂ ਦੇ ਸਰੀਰਾਂ ਨੂੰ ਲਪੇਟ ਕੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਬਰਾਂ ਵਿੱਚ ਸੁੱਟ ਦੇ।
1 Samuel 28:19
ਯਹੋਵਾਹ ਤੇਰੇ ਸਮੇਤ ਸਾਰੇ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਕੱਲ ਤੂੰ ਤੇਰੇ ਪੁੱਤਰ ਮੇਰੇ ਕੋਲ ਹੋਣਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ।”
1 Samuel 25:29
ਜੇਕਰ ਕੋਈ ਮਨੁੱਖ ਤੈਨੂੰ ਮਾਰਨ ਲਈ ਤੇਰਾ ਪਿੱਛਾ ਕਰਦਾ ਹੈ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਬਚਾਵੇਗਾ। ਪਰ ਯਹੋਵਾਹ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਜੋ ਤੇਰੇ ਵੈਰੀ ਹਨ ਇਵੇਂ ਲੈ ਲਵੇਗਾ ਜਿਵੇਂ ਗੁਲੇਲ ਵਿੱਚੋਂ ਰੋੜਾ।
Numbers 16:30
ਪਰ ਜੇ ਯਹੋਵਾਹ ਇਨ੍ਹਾਂ ਨੂੰ ਵਖਰੇ ਢੰਗ ਨਾਲ ਮਾਰ ਦਿੰਦਾ ਹੈ-ਕਿਸੇ ਨਵੇਂ ਢੰਗ ਨਾਲ-ਤਾਂ ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਨ੍ਹਾਂ ਲੋਕਾਂ ਨੇ ਸੱਚ ਮੁੱਚ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਇਹੀ ਸਬੂਤ ਹੈ: ਧਰਤੀ ਪਾਟ ਜਾਵੇਗੀ ਅਤੇ ਇਨ੍ਹਾਂ ਆਦਮੀਆਂ ਨੂੰ ਨਿਗਲ ਜਾਵੇਗੀ। ਉਹ ਜਿਉਂਦੇ ਜੀਅ ਆਪਣੀਆਂ ਕਬਰਾਂ ਵਿੱਚ ਪੈ ਜਾਣਗੇ। ਅਤੇ ਇਨ੍ਹਾਂ ਦੀ ਹਰ ਸ਼ੈਅ ਇਨ੍ਹਾਂ ਦੇ ਨਾਲ ਹੀ ਹੀ ਚਲੀ ਜਾਵੇਗੀ।”