Psalm 66:13
ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
Psalm 66:13 in Other Translations
King James Version (KJV)
I will go into thy house with burnt offerings: I will pay thee my vows,
American Standard Version (ASV)
I will come into thy house with burnt-offerings; I will pay thee my vows,
Bible in Basic English (BBE)
I will come into your house with burned offerings, I will make payment of my debt to you,
Darby English Bible (DBY)
I will go into thy house with burnt-offerings; I will perform my vows to thee,
Webster's Bible (WBT)
I will go into thy house with burnt-offerings: I will pay thee my vows,
World English Bible (WEB)
I will come into your temple with burnt offerings. I will pay my vows to you,
Young's Literal Translation (YLT)
I enter Thy house with burnt-offerings, I complete to Thee my vows,
| I will go | אָב֣וֹא | ʾābôʾ | ah-VOH |
| into thy house | בֵיתְךָ֣ | bêtĕkā | vay-teh-HA |
| offerings: burnt with | בְעוֹל֑וֹת | bĕʿôlôt | veh-oh-LOTE |
| I will pay | אֲשַׁלֵּ֖ם | ʾăšallēm | uh-sha-LAME |
| thee my vows, | לְךָ֣ | lĕkā | leh-HA |
| נְדָרָֽי׃ | nĕdārāy | neh-da-RAI |
Cross Reference
Ecclesiastes 5:4
ਜੇ ਤੁਸੀਂ ਪਰਮੇਸ਼ੁਰ ਨਾਲ ਕੋਈ ਇਕਰਾਰ ਕਰੋ। ਤਾਂ ਆਪਣੇ ਕੀਤੇ ਹੋਏ ਇਕਰਾਰ ਨੂੰ ਕਰਨ ਵਿੱਚ ਢਿੱਲ ਨਾ ਲਾਉ। ਪਰਮੇਸ਼ੁਰ ਮੂਰੱਖਾਂ ਨਾਲ ਪ੍ਰਸੰਨ ਨਹੀਂ ਹੁੰਦਾ। ਪਰਮੇਸ਼ੁਰ ਨੂੰ ਉਹੀ ਦਿਓ ਜਿਸ ਨੂੰ ਦੇਣ ਦਾ ਤੁਸੀਂ ਇਕਰਾਰ ਕੀਤਾ ਸੀ।
Hebrews 13:15
ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।
Nahum 1:15
ਯਹੂਦਾਹ, ਵੇਖ! ਪਹਾੜਾਂ ਉਪਰੋ ਦੀ ਇੱਕ ਸੰਦੇਸ਼ਵਾਹਕ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਉਹ ਆਖਦਾ: ਉੱਥੇ ਸ਼ਾਂਤੀ ਹੈ। ਯਹੂਦਾਹ, ਆਪਣੇ ਪੁਰਬ ਮਨਾ ਤੇ ਆਪਣੇ ਕੀਤੇ ਇਕਰਾਰਾਂ ਨੂੰ, ਪੂਰੇ ਕਰ। ਇਹ ਦੁਸ਼ਟ ਲੋਕ ਮੁੜ ਤੇਰੇ ਉੱਪਰ ਹਮਲਾ ਨਾ ਕਰਨਗੇ ਕਿਉਂ ਕਿ ਉਹ ਸਾਰੇ ਬਦ ਲੋਕ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੇ ਹਨ।
Jonah 2:9
ਮੁਕਤੀ ਸਿਰਫ਼ ਯਹੋਵਾਹ ਕੋਲੋਂ ਹੀ ਆਉਂਦੀ ਹੈ। ਹੇ ਯਹੋਵਾਹ, ਮੈਂ ਉਸਤਤ ਦੇ ਸ਼ੁਕਰਾਨਿਆਂ ਨਾਲ ਤੈਨੂੰ ਬਲੀਆਂ ਚੜ੍ਹਾਵਾਂਗਾ। ਮੈਂ ਖਾਸ ਇਕਰਾਰ ਕਰਾਂਗਾ ਅਤੇ ਉਨ੍ਹਾਂ ਨੂੰ ਪੂਰਿਆਂ ਕਰਾਂਗਾ।”
Psalm 118:27
ਯਹੋਵਾਹ ਹੀ ਪਰਮੇਸ਼ੁਰ ਹੈ। ਅਤੇ ਉਹ ਅਸਾਂ ਨੂੰ ਪ੍ਰਵਾਨ ਕਰਦਾ ਹੈ। ਬਲੀ ਲਈ ਲੇਲਾ ਬੰਨ੍ਹ ਦਿਉ, ਅਤੇ ਇਸ ਨੂੰ ਚੁੱਕ ਕੇ ਜਗਵੇਦੀ ਦੇ ਸਿੰਗਾਂ ਉੱਤੇ ਲੈ ਚੱਲੋ।”
Psalm 118:19
ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ, ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।
Psalm 116:17
ਮੈਂ ਤੁਹਾਡੇ ਅੱਗੇ ਧੰਨਵਾਦ ਭੇਟ ਕਰਾਂਗਾ। ਮੈਂ ਯਹੋਵਾਹ ਦਾ ਨਾਮ ਲਵਾਂਗਾ।
Psalm 116:14
ਮੈਂ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਯਹੋਵਾਹ ਨਾਲ ਇਕਰਾਰ ਕੀਤਾ ਸੀ। ਹੁਣ ਮੈਂ ਉਸ ਦੇ ਸਮੂਹ ਬੰਦਿਆ ਦੇ ਸਾਹਮਣੇ ਜਾਵਾਂਗਾ।
Psalm 100:4
ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ। ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ। ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।
Psalm 56:12
ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।
Psalm 51:18
ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।
Psalm 22:25
ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ। ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸੱਕਾਂ ਦੇ ਸਾਹਮਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ।
Deuteronomy 12:11
ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ , ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ।