Psalm 69:33 in Punjabi

Punjabi Punjabi Bible Psalm Psalm 69 Psalm 69:33

Psalm 69:33
ਯਹੋਵਾਹ ਗਰੀਬਾਂ ਬੇਸਹਾਰਿਆਂ ਦੀ ਗੱਲ ਸੁਣਦਾ ਹੈ। ਯਹੋਵਾਹ ਹਾਲੇ ਵੀ ਕੈਦ ਵਿੱਚ ਪਏ ਲੋਕਾਂ ਨੂੰ ਪਸੰਦ ਕਰਦਾ ਹੈ।

Psalm 69:32Psalm 69Psalm 69:34

Psalm 69:33 in Other Translations

King James Version (KJV)
For the LORD heareth the poor, and despiseth not his prisoners.

American Standard Version (ASV)
For Jehovah heareth the needy, And despiseth not his prisoners.

Bible in Basic English (BBE)
For the ears of the Lord are open to the poor, and he takes thought for his prisoners.

Darby English Bible (DBY)
For Jehovah heareth the needy, and despiseth not his prisoners.

Webster's Bible (WBT)
The humble shall see this, and be glad: and your heart shall live that seek God.

World English Bible (WEB)
For Yahweh hears the needy, And doesn't despise his captive people.

Young's Literal Translation (YLT)
For Jehovah hearkeneth unto the needy, And His bound ones He hath not despised.

For
כִּֽיkee
the
Lord
שֹׁמֵ֣עַšōmēaʿshoh-MAY-ah
heareth
אֶלʾelel

אֶבְיוֹנִ֣יםʾebyônîmev-yoh-NEEM
poor,
the
יְהוָ֑הyĕhwâyeh-VA
and
despiseth
וְאֶתwĕʾetveh-ET
not
אֲ֝סִירָ֗יוʾăsîrāywUH-see-RAV
his
prisoners.
לֹ֣אlōʾloh
בָזָֽה׃bāzâva-ZA

Cross Reference

Psalm 68:6
ਪਰਮੇਸ਼ੁਰ ਇੱਕਲੇ ਬੰਦਿਆਂ ਨੂੰ ਘਰ ਦਿੰਦਾ ਹੈ, ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕੈਦ ਤੋਂ ਆਜ਼ਾਦ ਕਰਦਾ ਹੈ। ਉਹ ਬਹੁਤ ਖੁਸ਼ ਹਨ। ਪਰ ਉਹ ਲੋਕ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹੋ ਜਾਂਦੇ ਹਨ, ਗਰਮ ਜੇਲ੍ਹ ਵਿੱਚ ਡੱਕੇ ਰਹਿਣਗੇ।

Revelation 2:10
ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।

Ephesians 3:1
ਪੌਲੁਸ ਦਾ ਗੈਰ ਯਹੂਦੀਆਂ ਲਈ ਕਾਰਜ ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹੜੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ।

Acts 12:4
ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸ ਨੂੰ ਕੈਦ ਵਿੱਚ ਪਾ ਦਿੱਤਾ। ਉਸ ਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਚਾਹੁੰਦਾ ਸੀ।

Acts 5:18
ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ।

Luke 4:18
“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,

Zechariah 9:11
ਯਹੋਵਾਹ ਆਪਣੇ ਲੋਕਾਂ ਨੂੰ ਬਚਾਵੇਗਾ ਹੇ ਯਰੂਸ਼ਲਮ! ਮੈਂ ਤੈਨੂੰ ਤੇਰੇ ਇਕਰਾਰਨਾਮੇ ਦੇ ਲਹੂ ਕਾਰਣ ਤੇਰੇ ਬੰਦਿਆਂ ਨੂੰ ਬਿਨ ਪਾਣੀ ਦੇ ਟੋਏ ਵਿੱਚੋਂ ਕੱਢ ਲਿਆਵਾਂਗਾ।

Isaiah 66:2
ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।

Psalm 146:7
ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।

Psalm 107:10
ਪਰਮੇਸ਼ੁਰ ਦੇ ਕੁਝ ਲੋਕ, ਕੈਦ ਦੀਆਂ ਸਲਾਖਾਂ ਦੇ ਪਿੱਛੇ ਹਨੇਰਮਈ ਕੈਦ ਵਿੱਚ ਬੰਦ ਸਨ।

Psalm 102:20
ਅਤੇ ਉਹ ਬੰਦੀਵਾਨਾਂ ਦੀਆਂ ਪ੍ਰਾਰਥਨਾ ਸੁਣੇਗਾ। ਉਹ ਉਨ੍ਹਾਂ ਲੋਕਾਂ ਨੂੰ ਮੁਕਤ ਕਰ ਦੇਵੇਗਾ ਜਿਨ੍ਹਾਂ ਨੂੰ ਮੌਤ ਦੀ ਸਜ਼ਾ ਮਿਲੀ ਸੀ।

Psalm 102:17
ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।

Psalm 72:12
ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।

Psalm 34:6
ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।

Psalm 12:5
ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”

Psalm 10:17
ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।