Romans 10:8
ਇਸ ਦੀ ਜਗ਼੍ਹਾ, ਪੋਥੀ ਆਖਦੀ ਹੈ, “ਪਰਮੇਸ਼ੁਰ ਦੇ ਉਪਦੇਸ਼ ਤੁਹਾਡੇ ਨੇੜੇ ਹਨ। ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹਨ।” ਇਹ ਸਿੱਖਿਆ ਨਿਹਚਾ ਦੀ ਸਿੱਖਿਆ ਹੈ ਜੋ ਅਸੀਂ ਲੋਕਾਂ ਵਿੱਚ ਪੁਕਾਰਦੇ ਹਾਂ।
Romans 10:8 in Other Translations
King James Version (KJV)
But what saith it? The word is nigh thee, even in thy mouth, and in thy heart: that is, the word of faith, which we preach;
American Standard Version (ASV)
But what saith it? The word is nigh thee, in thy mouth, and in thy heart: that is, the word of faith, which we preach:
Bible in Basic English (BBE)
But what does it say? The word is near you, in your mouth and in your heart: that is, the word of faith of which we are the preachers:
Darby English Bible (DBY)
But what says it? The word is near thee, in thy mouth and in thy heart: that is, the word of faith, which we preach:
World English Bible (WEB)
But what does it say? "The word is near you, in your mouth, and in your heart;" that is, the word of faith, which we preach:
Young's Literal Translation (YLT)
But what doth it say? `Nigh thee is the saying -- in thy mouth, and in thy heart:' that is, the saying of the faith, that we preach;
| But | ἀλλὰ | alla | al-LA |
| what | τί | ti | tee |
| saith it? | λέγει | legei | LAY-gee |
| The | Ἐγγύς | engys | ayng-GYOOS |
| word | σου | sou | soo |
| is | τὸ | to | toh |
| nigh | ῥῆμά | rhēma | RAY-MA |
| thee, | ἐστιν | estin | ay-steen |
| even in | ἐν | en | ane |
| thy | τῷ | tō | toh |
| στόματί | stomati | STOH-ma-TEE | |
| mouth, | σου | sou | soo |
| and | καὶ | kai | kay |
| in | ἐν | en | ane |
| thy | τῇ | tē | tay |
| καρδίᾳ | kardia | kahr-THEE-ah | |
| heart: | σου | sou | soo |
| that | τοῦτ' | tout | toot |
| is, | ἔστιν | estin | A-steen |
| the | τὸ | to | toh |
| word | ῥῆμα | rhēma | RAY-ma |
| of | τῆς | tēs | tase |
| faith, | πίστεως | pisteōs | PEE-stay-ose |
| which | ὃ | ho | oh |
| we preach; | κηρύσσομεν | kēryssomen | kay-RYOOS-soh-mane |
Cross Reference
Deuteronomy 30:14
ਨਹੀਂ, ਇਹ ਹੁਕਮ ਤਾਂ ਤੁਹਾਡੇ ਬਹੁਤ ਨਜ਼ਦੀਕ ਹੈ। ਇਹ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਦਿਲ ਵਿੱਚ ਹੈ। ਇਸ ਲਈ ਤੁਸੀਂ ਇਸ ਨੂੰ ਮੰਨ ਸੱਕਦੇ ਹੋ।
Romans 1:16
ਮੈਨੂੰ ਖੁਸ਼ਖਬਰੀ ਤੇ ਮਾਣ ਹੈ। ਇਹ ਉਹ ਤਾਕਤ ਹੈ, ਜਿਹੜੀ ਪਰਮੇਸ਼ੁਰ ਉਨ੍ਹਾਂ ਸਭਨਾਂ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹੜੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ।
1 Timothy 4:6
ਮਸੀਹ ਯਿਸੂ ਦੇ ਚੰਗੇ ਸੇਵਕ ਬਣੋ ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕੜੇ ਬਣ ਗਏ ਹੋ।
1 Peter 1:25
ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ।
Isaiah 57:19
ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ ‘ਅਮਨ’ ਸਿੱਖਾਵਾਂਗਾ। ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ। ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
1 Peter 1:23
ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।
Galatians 3:2
ਮੈਨੂੰ ਇੱਕ ਗੱਲ ਦੱਸੋਂ ਕਿ ਤੁਸੀਂ ਪਵਿੱਤਰ ਆਤਮਾ ਨੂੰ ਕਿਵੇਂ ਪ੍ਰਾਪਤ ਕੀਤਾ? ਕੀ ਤੁਸੀਂ ਨੇਮ ਦਾ ਅਨੁਸਰਣ ਕਰਕੇ ਪਵਿੱਤਰ ਆਤਮਾ ਨੂੰ ਪ੍ਰਾਪਤ ਕੀਤਾ? ਨਹੀਂ! ਤੁਸੀਂ ਆਤਮਾ ਇਸ ਲਈ ਪ੍ਰਾਪਤ ਕੀਤਾ ਸੀ ਕਿਉਂਕਿ ਤੁਸਾਂ ਖੁਸ਼ਖਬਰੀ ਸੁਣੀ ਉਸ ਵਿੱਚ ਵਿਸ਼ਵਾਸ ਵੀ ਕੀਤਾ।
Romans 10:17
ਇਸ ਲਈ ਨਿਹਚਾ, ਖੁਸ਼ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।
Acts 13:38
ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।
Acts 10:43
ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”
Mark 16:15
ਉਸ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ।
Acts 16:31
ਉਨ੍ਹਾਂ ਉਸ ਨੂੰ ਕਿਹਾ, “ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ, ਫ਼ੇਰ ਤੂੰ ਅਤੇ ਉਹ ਸਾਰੇ, ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।”
Galatians 3:5
ਕੀ ਪਰਮੇਸ਼ੁਰ ਤੁਹਾਨੂੰ ਇਸ ਲਈ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਕੀ ਪਰਮੇਸ਼ੁਰ ਤੁਹਾਨੂੰ ਕਰਿਸ਼ਮੇ ਇਸ ਲਈ ਦਿਖਾਉਂਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਪਰਮੇਸ਼ੁਰ ਤੁਹਾਨੂੰ ਆਪਣਾ ਆਤਮਾ ਇਸ ਲਈ ਪ੍ਰਦਾਨ ਕਰਦਾ ਹੈ ਅਤੇ ਕਰਿਸ਼ਮੇ ਕਰਦਾ ਹੈ ਕਿਉਂਕਿ ਤੁਸੀਂ ਖੁਸ਼ਖਬਰੀ ਨੂੰ ਸੁਣਿਆ ਹੈ ਅਤੇ ਉਸ ਉੱਤੇ ਯਕੀਨ ਕੀਤਾ ਹੈ।