Romans 2:11 in Punjabi

Punjabi Punjabi Bible Romans Romans 2 Romans 2:11

Romans 2:11
ਪਰਮੇਸ਼ੁਰ ਸਭ ਲੋਕਾਂ ਦਾ ਨਿਆਂ ਬਿਨਾ ਪੱਖਪਾਤ ਤੋਂ ਕਰਦਾ ਹੈ।

Romans 2:10Romans 2Romans 2:12

Romans 2:11 in Other Translations

King James Version (KJV)
For there is no respect of persons with God.

American Standard Version (ASV)
for there is no respect of persons with God.

Bible in Basic English (BBE)
For one man is not different from another before God.

Darby English Bible (DBY)
for there is no acceptance of persons with God.

World English Bible (WEB)
For there is no partiality with God.

Young's Literal Translation (YLT)
For there is no acceptance of faces with God,

For
οὐouoo
there
is
γάρgargahr
no
ἐστινestinay-steen
persons
of
respect
προσωποληψίαprosōpolēpsiaprose-oh-poh-lay-PSEE-ah
with
παρὰparapa-RA

τῷtoh
God.
θεῷtheōthay-OH

Cross Reference

Acts 10:34
ਪਤਰਸ ਦਾ ਕੁਰਨੇਲਿਯੁਸ ਦੇ ਘਰ ਵਿੱਚ ਉਪਦੇਸ਼ ਦੇਣਾ ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ।

Deuteronomy 10:17
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ।

Colossians 3:25
ਯਾਦ ਰੱਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।

Galatians 2:6
ਜਿਹੜੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪ੍ਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ “ਮਹੱਤਵਪੂਰਣ” ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ।

2 Chronicles 19:7
ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿੰਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।”

Ephesians 6:9
ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸ ਦੇ ਵਾਸਤੇ ਹਰ ਕੋਈ ਬਰਾਬਰ ਹੈ।

Galatians 6:7
ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ।

Job 34:19
ਪਰਮੇਸ਼ੁਰ ਆਗੂਆਂ ਨੂੰ ਹੋਰਨਾਂ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ। ਅਤੇ ਪਰਮੇਸ਼ੁਰ ਅਮੀਰ ਲੋਕਾਂ ਨੂੰ ਗਰੀਬ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਸਭ ਨੂੰ ਸਾਜਿਆ।

Deuteronomy 16:19
ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਹੋਰਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ।

Luke 20:21
ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।

Matthew 22:16
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?

Proverbs 24:23
ਹੋਰ ਸਿਆਣੇ ਕਹਾਉਤਾਂ ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ: ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ।

1 Peter 1:17
ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸ ਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪੱਖਪਾਤ ਦੇ ਹਰ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਨਿਆਂ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।