Romans 6:18
ਇਸ ਲਈ ਤੁਸੀਂ ਪਾਪਾਂ ਤੋਂ ਆਜ਼ਾਦ ਕੀਤੇ ਗਏ ਸੀ, ਅਤੇ ਹੁਣ ਤੁਸੀਂ ਸਹੀ ਜੀਵਨ ਦੇ ਗੁਲਾਮ ਹੋ।
Romans 6:18 in Other Translations
King James Version (KJV)
Being then made free from sin, ye became the servants of righteousness.
American Standard Version (ASV)
and being made free from sin, ye became servants of righteousness.
Bible in Basic English (BBE)
And being made free from sin you have been made the servants of righteousness.
Darby English Bible (DBY)
Now, having got your freedom from sin, ye have become bondmen to righteousness.
World English Bible (WEB)
Being made free from sin, you became bondservants of righteousness.
Young's Literal Translation (YLT)
and having been freed from the sin, ye became servants to the righteousness.
| Being then made | ἐλευθερωθέντες | eleutherōthentes | ay-layf-thay-roh-THANE-tase |
| free | δὲ | de | thay |
| from | ἀπὸ | apo | ah-POH |
| τῆς | tēs | tase | |
| sin, | ἁμαρτίας | hamartias | a-mahr-TEE-as |
| servants the became ye | ἐδουλώθητε | edoulōthēte | ay-thoo-LOH-thay-tay |
| of | τῇ | tē | tay |
| righteousness. | δικαιοσύνῃ | dikaiosynē | thee-kay-oh-SYOO-nay |
Cross Reference
Romans 6:22
ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ।
John 8:32
ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”
Romans 8:2
ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸ ਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।
1 Peter 2:16
ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।
Galatians 5:1
ਆਪਣੀ ਆਜ਼ਾਦੀ ਆਪਣੇ ਕੋਲ ਰੱਖੋ ਹੁਣ ਤੁਸੀਂ ਆਜ਼ਾਦ ਹੋ। ਮਸੀਹ ਨੇ ਸਾਨੂੰ ਆਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁੜ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ।
Romans 6:7
ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਆਜ਼ਾਦ ਹੈ।
1 Corinthians 7:21
ਜੇ ਤੁਸੀਂ ਪਰਮੇਸ਼ੁਰ ਦੇ ਬੁਲਾਵੇ ਸਮੇਂ ਗੁਲਾਮ ਸੀ ਤਾਂ ਇਸ ਗੱਲ ਦੀ ਚਿੰਤਾ ਨਾ ਕਰੋ, ਪਰ ਜੇ ਤੁਸੀਂ ਸੁਤੰਤਰ ਹੋ ਸੱਕਦੇ ਹੋ, ਤਾਂ ਸੁਤੰਤਰ ਰਹੋ।
Romans 6:19
ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
Romans 6:14
ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।
John 8:36
ਇਸ ਲਈ ਜੇਕਰ ਤੁਹਾਨੂੰ ਪੁੱਤਰ ਆਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।
Luke 1:74
ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ
Isaiah 54:17
“ਲੋਕ ਤੇਰੇ ਵਿਰੁੱਧ ਲੜਨ ਲਈ ਹਬਿਆਰ ਬਨਾਉਣਗੇ, ਪਰ ਉਹ ਹਬਿਆਰ ਤੈਨੂੰ ਨਹੀਂ ਹਰਾਉਣਗੇ। ਕੁਝ ਲੋਕ ਤੇਰੇ ਵਿਰੁੱਧ ਬੋਲਣਗੇ। ਪਰ ਹਰ ਉਹ ਬੰਦਾ ਜਿਹੜਾ ਤੇਰੇ ਵਿਰੁੱਧ ਬੋਲੇਗਾ, ਗ਼ਲਤ ਸਿੱਧ ਹੋਵੇਗਾ।” ਯਹੋਵਾਹ ਆਖਦਾ ਹੈ, “ਯਹੋਵਾਹ ਦੇ ਸੇਵਕਾਂ ਨੂੰ ਕੀ ਮਿਲਦਾ ਹੈ? ਉਨ੍ਹਾਂ ਨੂੰ ਉਹ ਦੋਸ਼-ਮੁਕਤੀ ਮਿਲਦੀ ਹੈ ਜਿਹੜੀ ਮੇਰੇ ਪਾਸੋਂ ਆਉਂਦੀ ਹੈ!”
Isaiah 26:13
ਪਰਮੇਸ਼ੁਰ ਆਪਣੇ ਲੋਕਾਂ ਨੂੰ ਨਵਾਂ ਜੀਵਨ ਦੇਵੇਗਾ ਯਹੋਵਾਹ ਜੀ ਤੁਸੀਂ ਹੋ ਸਾਡੇ ਪਰਮੇਸ਼ੁਰ। ਪਰ ਅਤੀਤ ਵਿੱਚ, ਅਸੀਂ ਪਿੱਛੇ ਲੱਗੇ ਸਾਂ ਹੋਰਨਾਂ ਪ੍ਰਭੂਆਂ ਦੇ। ਅਸੀਂ ਸਾਂ ਦਾਸ ਹੋਰਨਾਂ ਮਾਲਕਾਂ ਦੇ। ਪਰ ਹੁਣ ਅਸੀਂ ਚਾਹੁੰਦੇ ਹਾਂ ਕਿ ਚੇਤੇ ਰੱਖਣ ਲੋਕ ਇੱਕ ਹੀ ਨਾਮ, ਤੁਹਾਡਾ ਨਾਮ!
Psalm 119:45
ਤਾਂ ਜੋ ਮੈਂ ਮੁਕਤ ਹੋ ਜਾਵਾ। ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।
Psalm 119:32
ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮੰਨਾਗਾ। ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ।
Psalm 116:16
ਮੈਂ ਤੁਹਾਡਾ ਸੇਵਕ ਹਾਂ, ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ। ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ।