Romans 7:10
ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ।
Romans 7:10 in Other Translations
King James Version (KJV)
And the commandment, which was ordained to life, I found to be unto death.
American Standard Version (ASV)
and the commandment, which `was' unto life, this I found `to be' unto death:
Bible in Basic English (BBE)
And I made the discovery that the law whose purpose was to give life had become a cause of death:
Darby English Bible (DBY)
And the commandment, which [was] for life, was found, [as] to me, itself [to be] unto death:
World English Bible (WEB)
The commandment, which was for life, this I found to be for death;
Young's Literal Translation (YLT)
and the command that `is' for life, this was found by me for death;
| And | καὶ | kai | kay |
| the | εὑρέθη | heurethē | ave-RAY-thay |
| commandment, | μοι | moi | moo |
| which | ἡ | hē | ay |
| was ordained to | ἐντολὴ | entolē | ane-toh-LAY |
| life, | ἡ | hē | ay |
| I | εἰς | eis | ees |
| found | ζωὴν | zōēn | zoh-ANE |
| to be | αὕτη | hautē | AF-tay |
| unto | εἰς | eis | ees |
| death. | θάνατον· | thanaton | THA-na-tone |
Cross Reference
Romans 10:5
ਮੂਸਾ ਨੇ ਧਰਮੀ ਬਣਨ ਲਈ ਸ਼ਰ੍ਹਾ ਨੂੰ ਮੰਨਣ ਬਾਰੇ ਲਿਖਿਆ ਅਤੇ ਕਿਹਾ, “ਕਿਸੇ ਉਸ ਵਿਅਕਤੀ ਨੂੰ, ਜਿਹੜਾ ਸ਼ਰ੍ਹਾ ਦੁਆਰਾ ਜਿਉਣਾ ਚਾਹੁੰਦਾ ਹੈ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਸ਼ਰ੍ਹਾ ਆਖਦੀ ਹੈ।”
Leviticus 18:5
ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ। ਜੇ ਕੋਈ ਬੰਦਾ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਦਾ ਹੈ, ਉਹ ਜਿਉਂਵੇਗਾ। ਮੈਂ ਯਹੋਵਾਹ ਹਾਂ।
Ezekiel 20:21
“‘ਪਰ ਉਹ ਬੱਚੇ ਵੀ ਮੇਰੇ ਵਿਰੁੱਧ ਹੋ ਗਏ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੈਂ ਉਨ੍ਹਾਂ ਨੂੰ ਆਖੀਆਂ ਸਨ। ਅਤੇ ਉਹ ਚੰਗੇ ਕਨੂੰਨ ਹਨ। ਜੇ ਕੋਈ ਬੰਦਾ ਉਨ੍ਹਾਂ ਦੀ ਪਾਲਣਾ ਕਰੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਦਿਨਾਂ ਨਾਲ ਅਜਿਹਾ ਵਿਹਾਰ ਕੀਤਾ ਜਿਵੇਂ ਉਹ ਮਹੱਤਵਪੂਰਣ ਨਹੀਂ ਸਨ। ਇਸ ਲਈ ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਕਰਨ ਦਾ ਨਿਆਂ ਕੀਤਾ ਅਤੇ ਆਪਣੇ ਕਹਿਰ ਨੂੰ ਪੂਰੀ ਤਰ੍ਹਾਂ ਮਹਿਸੂਸ ਕਰਵਾਇਆ।
Ezekiel 20:11
ਫ਼ੇਰ ਮੈਂ ਉਨ੍ਹਾਂ ਨੂੰ ਅਪਣੇ ਕਨੂੰਨ ਦਿੱਤੇ। ਮੈਂ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਬਿਧੀਆਂ ਦੱਸ ਦਿੱਤੀਆਂ। ਜੇ ਕੋਈ ਬੰਦਾ ਉਨ੍ਹਾਂ ਬਿਧੀਆਂ ਤੇ ਚੱਲੇਗਾ ਤਾਂ ਉਹ ਜੀਵੇਗਾ।
Ezekiel 20:13
“‘ਪਰ ਇਸਰਾਏਲ ਦਾ ਪਰਿਵਾਰ ਮਾਰੂਬਲ ਵਿੱਚ ਮੇਰੇ ਵਿਰੁੱਧ ਹੋ ਗਿਆ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਜੇ ਕੋਈ ਬੰਦਾ ਉਨ੍ਹਾਂ ਕਨੂੰਨ ਨੂੰ ਮਂਨੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਾਰੀ ਕੰਮ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਵਿੱਚ ਬਰਬਾਦ ਕਰਨ ਦਾ ਨਿਆਂ ਕੀਤਾ-ਆਪਣੇ ਕਹਿਰ ਦੀ ਪੂਰੀ ਤਾਕਤ ਉਨ੍ਹਾਂ ਨੂੰ ਮਹਿਸੂਸ ਕਰਨ ਦਿੱਤੀ।
Luke 10:27
ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”
2 Corinthians 3:7
ਨਵਾਂ ਕਰਾਰ ਮਹਾਨ ਮਹਿਮਾ ਲਿਆਉਂਦਾ ਹੈ ਉਹ ਪੁਰਾਣਾ ਕਰਾਰ ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸੱਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।
Galatians 3:12
ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵੱਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹੜਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸ ਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।”