Song Of Solomon 3:2
ਉੱਠ ਜਾਵਾਂਗੀ ਹੁਣ ਮੈਂ। ਘੁੰਮਾਂਗੀ ਮੈਂ ਸ਼ਹਿਰ ਅੰਦਰ। ਤਲਾਸ਼ ਕਰਾਂਗੀ ਮੈਂ ਆਪਣੇ ਪ੍ਰਤੀਮ ਦੀ ਗਲੀਆਂ ਮੁਹਲਿਆਂ ਅੰਦਰ। ਲੱਭਿਆ ਮੈਂ ਉਸ ਨੂੰ। ਪਰ ਮਿਲ ਨਹੀਂ ਸੱਕਿਆ ਉਹ ਮੈਨੂੰ!
Song Of Solomon 3:2 in Other Translations
King James Version (KJV)
I will rise now, and go about the city in the streets, and in the broad ways I will seek him whom my soul loveth: I sought him, but I found him not.
American Standard Version (ASV)
`I said', I will rise now, and go about the city; In the streets and in the broad ways I will seek him whom my soul loveth: I sought him, but I found him not.
Bible in Basic English (BBE)
I will get up now and go about the town, in the streets and in the wide ways I will go after him who is the love of my soul: I went after him, but I did not see him.
Darby English Bible (DBY)
I will rise now, and go about the city; In the streets and in the broadways Will I seek him whom my soul loveth: I sought him, but I found him not.
World English Bible (WEB)
I will get up now, and go about the city; In the streets and in the squares I will seek him whom my soul loves. I sought him, but I didn't find him.
Young's Literal Translation (YLT)
-- Pray, let me rise, and go round the city, In the streets and in the broad places, I seek him whom my soul hath loved! -- I sought him, and I found him not.
| I will rise | אָק֨וּמָה | ʾāqûmâ | ah-KOO-ma |
| now, | נָּ֜א | nāʾ | na |
| and go about | וַאֲסוֹבְבָ֣ה | waʾăsôbĕbâ | va-uh-soh-veh-VA |
| city the | בָעִ֗יר | bāʿîr | va-EER |
| in the streets, | בַּשְּׁוָקִים֙ | baššĕwāqîm | ba-sheh-va-KEEM |
| ways broad the in and | וּבָ֣רְחֹב֔וֹת | ûbārĕḥōbôt | oo-VA-reh-hoh-VOTE |
| I will seek | אֲבַקְשָׁ֕ה | ʾăbaqšâ | uh-vahk-SHA |
| him whom my soul | אֵ֥ת | ʾēt | ate |
| loveth: | שֶׁאָהֲבָ֖ה | šeʾāhăbâ | sheh-ah-huh-VA |
| I sought | נַפְשִׁ֑י | napšî | nahf-SHEE |
| him, but I found | בִּקַּשְׁתִּ֖יו | biqqaštîw | bee-kahsh-TEEOO |
| him not. | וְלֹ֥א | wĕlōʾ | veh-LOH |
| מְצָאתִֽיו׃ | mĕṣāʾtîw | meh-tsa-TEEV |
Cross Reference
Psalm 22:1
ਨਿਰਦੇਸ਼ਕ ਲਈ: “ਸਵੇਰ ਦਾ ਹਿਰਨ” ਦੀ ਧੁਨੀ। ਦਾਊਦ ਦਾ ਇੱਕ ਗੀਤ। ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।
1 Corinthians 15:34
ਸਹੀ ਰਾਹ ਬਾਰੇ ਸੋਚਣਾ ਸ਼ੁਰੂ ਕਰੋ ਅਤੇ ਪਾਪ ਕਰਨੇ ਬੰਦ ਕਰ ਦਿਉ। ਤੁਹਾਡੇ ਵਿੱਚ ਕੁਝ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ। ਇਹ ਮੈਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ।
Romans 13:11
ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।
John 1:6
ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
Luke 14:21
“ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
Matthew 26:40
ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੜੀ ਲਈ ਵੀ ਨਹੀਂ ਜਾਗ ਸੱਕਦੇ?
Jeremiah 5:1
ਯਹੂਦਾਹ ਦੇ ਲੋਕਾਂ ਦੀ ਬਦੀ ਯਹੋਵਾਹ ਆਖਦਾ ਹੈ, “ਯਰੂਸ਼ਲਮ ਦੀਆਂ ਗਲੀਆਂ ਵਿੱਚ ਘੁੰਮੋ। ਆਲੇ-ਦੁਆਲੇ ਦੇਖੋ ਅਤੇ ਇਨ੍ਹਾਂ ਗੱਲਾਂ ਬਾਰੇ ਸੋਚੋ। ਸ਼ਹਿਰ ਦੀਆਂ ਜਨਤਕ ਥਾਵਾਂ ਦੀ ਖੋਜ ਕਰੋ। ਦੇਖੋ ਕਿ ਕੀ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਸੱਕਦੇ ਹੋ, ਅਜਿਹਾ ਬੰਦਾ ਜਿਹੜਾ ਇਮਾਨਦਾਰੀ ਕਰਦਾ ਹੈ, ਜਿਹੜਾ ਸੱਚ ਦੀ ਤਲਾਸ਼ ਕਰਦਾ ਹੈ। ਜੇ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਲਵੋਂਗੇ ਤਾਂ ਮੈਂ ਯਰੂਸ਼ਲਮ ਨੂੰ ਮਾਫ਼ ਕਰ ਦਿਆਂਗਾ!
Isaiah 64:7
ਅਸੀਂ ਤੁਹਾਡੀ ਉਪਾਸਨਾ ਨਹੀਂ ਕਰਦੇ। ਅਸੀਂ ਤੁਹਾਡੇ ਨਾਮ ਉੱਤੇ ਯਕੀਨ ਨਹੀਂ ਕਰਦੇ। ਸਾਡੇ ਅੰਦਰ ਤੁਹਾਡੇ ਪੈਰੋਕਾਰ ਬਣਨ ਦਾ ਉਤਸਾਹ ਨਹੀਂ। ਇਸ ਲਈ ਤੁਸੀਂ ਸਾਡੇ ਕੋਲੋਂ ਮੂੰਹ ਮੋੜ ਲਿਆ ਹੈ। ਅਸੀਂ ਤੁਹਾਡੇ ਸਾਹਮਣੇ ਮਜ਼ਬੂਰ ਹਾਂ ਕਿਉਂ ਕਿ ਅਸੀਂ ਪਾਪ ਨਾਲ ਭਰੇ ਹੋਏ ਹਾਂ।
Song of Solomon 5:5
ਉੱਠੀ ਮੈਂ ਖੋਲ੍ਹਣ ਲਈ ਕਰ ਆਪਣੇ ਪ੍ਰੀਤਮ ਲਈ ਗੰਧਰਸ ਚੋ ਰਿਹਾ ਸੀ ਮੇਰੇ ਹੱਥਾਂ ਵਿੱਚੋਂ ਮੇਰੀਆਂ ਉਂਗਲਾਂ ਚੋਂ ਚੋਂਦਾ ਗੰਧਰਸ ਪਿਆ ਤਾਲੇ ਦੇ ਹੱਬੇ ਉੱਤੇ।
Proverbs 8:34
ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ। ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ। ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।
Proverbs 8:2
ਸਿਆਣਪ ਰਾਹ ਦੇ ਪਾਸੇ ਪਹਾੜੀ ਦੀ ਟੀਸੀ ਤੇ ਖਲੋਂਦੀ ਹੈ ਜਿੱਥੇ ਰਸਤੇ ਮਿਲਦੇ ਹਨ।
Proverbs 1:20
ਨੇਕ ਔਰਤ — ਸਿਆਣਪ ਸਿਆਣਪ ਰਾਹਾਂ ਤੇ ਰੋ ਰਹੀ ਹੈ, ਉਹ ਬਜ਼ਾਰਾਂ ਵਿੱਚ ਦੁਹਾਈ ਦੇ ਰਹੀ ਹੈ।
Psalm 77:7
ਮੈਂ ਹੈਰਾਨ ਹੁੰਦਾ ਹਾਂ, “ਕੀ ਸਾਡਾ ਯਹੋਵਾਹ ਸਾਨੂੰ ਸਦਾ ਲਈ ਛੱਡ ਗਿਆ ਹੈ? ਕੀ ਉਹ ਸਾਨੂੰ ਫ਼ੇਰ ਕਦੀ ਵੀ ਨਹੀਂ ਚਾਹੇਗਾ?
Psalm 43:2
ਹੇ ਪਰਮੇਸ਼ੁਰ ਤੁਸੀਂ ਮੇਰੀ ਓਟ ਹੋ। ਤੁਸੀਂ ਮੈਨੂੰ ਕਿਉਂ ਛੱਡ ਦਿੱਤਾ। ਆਪਣੇ ਦੁਸ਼ਮਣ ਦੇ ਜ਼ੁਲਮ ਸਦਕਾ ਮੈਂ ਇੰਨੀ ਉਦਾਸੀ ਕਿਉਂ ਝੱਲਾਂ?
Psalm 42:7
ਮੈ ਸਮੁੰਦਰ ਤੋਂ ਲਹਿਰਾਂ ਦੇ ਟਕਰਾਉਣ ਦੀ ਅਵਾਜ਼ ਸੁਣਦਾ ਹਾਂ। ਬਾਰ-ਬਾਰ ਮੇਰੇ ਉੱਤੇ ਸਮੁੰਦਰ ਵਿੱਚੋਂ ਲਹਿਰਾਂ ਆਉਣ ਵਾਂਗ ਮੁਸੀਬਤਾਂ ਆਈਆਂ ਹਨ।
Ephesians 5:14
ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”