No lexicon data found for Strong's number: 1485

Luke 1:9
ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।

Luke 2:42
ਜਦ ਯਿਸੂ ਬਾਰ੍ਹਾਂ ਵਰ੍ਹਿਆਂ ਦਾ ਸੀ ਤਾਂ ਉਹ ਹਮੇਸ਼ਾ ਵਾਂਗ ਤਿਉਹਾਰ ਤੇ ਗਏ।

Luke 22:39
ਯਿਸੂ ਨੇ ਰਸੂਲਾਂ ਨੂੰ ਪ੍ਰਾਰਥਨਾ ਕਰਨ ਲਈ ਕਿਹਾ ਯਿਸੂ ਯਰੂਸ਼ਲਮ ਸ਼ਹਿਰ ਛੱਡ ਕੇ ਜੈਤੂਨ ਦੇ ਪਹਾੜ ਨੂੰ ਗਿਆ। ਉਹ ਅਕਸਰ ਉੱਥੇ ਜਾਇਆ ਕਰਦਾ ਸੀ। ਉਸ ਦੇ ਚੇਲੇ ਉਸ ਦੇ ਨਾਲ ਗਏ। ਜਦੋਂ ਉਹ ਉਸ ਜਗ੍ਹਾ ਪਹੁੰਚੇ, ਉਸ ਨੇ ਚੇਲਿਆਂ ਨੂੰ ਆਖਿਆ, “ਪ੍ਰਾਰਥਨਾ ਕਰੋ ਕਿ ਤੁਹਾਨੂੰ ਪਰਤਾਇਆ ਨਾ ਜਾਵੇ।”

John 19:40
ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।

Acts 6:14
ਅਸੀਂ ਇਸ ਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸ ਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹੜੀਆਂ ਮੂਸਾ ਨੇ ਸਾਨੂੰ ਦਿੱਤੀਆਂ।”

Acts 15:1
ਯਰੂਸ਼ਲਮ ਵਿੱਚ ਸਭਾ ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸੱਕੋਂਗੇ।”

Acts 16:21
ਇਹ ਲੋਕਾਂ ਨੂੰ ਉਹ ਰਿਵਾਜ਼ ਸਿੱਖਾ ਰਹੇ ਹਨ ਜੋ ਸ਼ਰ੍ਹਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ਼ ਨਾ ਕਬੂਲ ਸੱਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸੱਕਦੇ ਹਾਂ।”

Acts 21:21
ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।

Acts 25:16
ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਹਮਣਾ ਨਹੀਂ ਕਰਦਾ ਅਤੇ ਉਸ ਨੂੰ ਉਸ ਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸ ਨੂੰ ਹਵਾਲੇ ਨਹੀਂ ਕੀਤਾ ਜਾਂਦਾ।’

Acts 26:3
ਮੈਂ ਵੱਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹੜੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।

Occurences : 12

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்