Matthew 23:26
ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
Acts 26:22
ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇੱਥੇ ਪਰਮੇਸ਼ੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵੱਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।
1 Corinthians 6:18
ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।
1 Corinthians 14:5
ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵੱਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸੱਕੋਂ। ਜਿਹੜਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹੜਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸੱਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸੱਕੇ। ਫ਼ੇਰ ਕਲੀਸਿਯਾ ਨੂੰ ਉਸ ਦੇ ਬੋਲਾਂ ਨਾਲ ਸਹਾਇਤਾ ਮਿਲ ਸੱਕਦੀ ਹੈ।
1 Corinthians 15:2
ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।
1 Corinthians 15:27
ਇਹ ਪੋਥੀਆਂ ਵਿੱਚ ਲਿਖਿਆ ਹੈ: “ਪਰਮੇਸ਼ੁਰ ਸਾਰੀਆਂ ਚੀਜ਼ਾਂ ਆਪਣੇ ਨਿਯੰਤ੍ਰਣ ਹੇਠਾਂ ਕਰ ਲੈਂਦਾ ਹੈ।” ਜਦੋਂ ਉਹ ਆਖਦਾ ਹੈ, “ਸਾਰੀਆਂ ਚੀਜ਼ਾਂ” ਉਸ ਦੇ ਨਿਯੰਤ੍ਰਣ ਹੇਠਾਂ ਲਿਆ ਦਿੱਤੀਆਂ ਗਈਆਂ ਹਨ, ਤਾਂ ਇਹ ਸਪੱਸ਼ਟ ਹੈ ਕਿ ਪਰਮੇਸ਼ੁਰ ਇਨ੍ਹਾਂ ਵਿੱਚ ਸ਼ਾਮਿਲ ਨਹੀਂ ਹੈ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਨੂੰ ਮਸੀਹ ਦੇ ਨਿਯੰਤ੍ਰਣ ਹੇਠਾਂ ਪਾਉਂਦਾ ਹੈ।
2 Corinthians 12:2
ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸ ਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸਰੀਰ ਵਿੱਚ ਗਿਆ ਸੀ ਜਾਂ ਸਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।
2 Corinthians 12:3
ਅਤੇ ਮੈਂ ਜਾਣਦਾ ਹਾਂ ਕਿ ਇਸ ਆਦਮੀ ਨੂੰ ਸਵਰਗ ਵਿੱਚ ਲਿਜਾਇਆ ਗਿਆ ਸੀ। ਮੈਂ ਨਹੀਂ ਜਾਣਦਾ ਕਿ ਉਹ ਆਪਣੇ ਸਰੀਰ ਵਿੱਚ ਸੀ ਜਾਂ ਇਸ ਤੋਂ ਦੂਰ ਸੀ। ਪਰ ਉਸ ਨੇ ਕੁਝ ਅਜਿਹੀਆਂ ਗੱਲਾਂ ਸੁਣੀਆਂ ਜਿਨ੍ਹਾਂ ਦੀ ਉਹ ਵਿਆਖਿਆ ਨਹੀਂ ਕਰ ਸੱਕਦਾ ਸੀ। ਉਸ ਨੇ ਉਹ ਗੱਲਾਂ ਸੁਣੀਆਂ ਜਿਸ ਬਾਰੇ ਦੱਸਣ ਦੀ ਕਿਸੇ ਆਦਮੀ ਨੂੰ ਇਜਾਜ਼ਤ ਨਹੀਂ।
1 Timothy 5:19
ਉਸ ਬੰਦੇ ਦੀ ਨਾ ਸੁਣੋ ਜਿਹੜਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਾਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்