Romans 1:28
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
Romans 3:20
ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।
Romans 10:2
ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
Ephesians 1:17
ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ।
Ephesians 4:13
ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
Philippians 1:9
ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;
Colossians 1:9
ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ: ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;
Colossians 1:10
ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;
Colossians 2:2
ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।
Colossians 3:10
ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ।
Occurences : 20
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்