Matthew 1:18
ਯਿਸੂ ਮਸੀਹ ਦਾ ਜਨਮ ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
Matthew 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
Matthew 3:4
ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
Matthew 3:9
ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।
Matthew 3:14
ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
Matthew 4:24
ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
Matthew 5:23
“ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜ੍ਹਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।
Matthew 5:46
ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?
Matthew 6:1
ਯਿਸੂ ਦਾ ਦਾਨ ਕਰਨ ਬਾਰੇ ਉਪਦੇਸ਼ “ਸਾਵੱਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਹਮਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਗੇ।
Matthew 6:8
ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋੜ ਹੈ।
Occurences : 710
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்