Matthew 9:2
ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰੱਖ, ਤੇਰੇ ਸਾਰੇ ਪਾਪ ਮਾਫ ਹੋਏ।”
Matthew 9:22
ਯਿਸੂ ਮੁੜਿਆ ਅਤੇ ਉਸ ਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।
Matthew 14:27
ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”
Mark 6:50
ਸਾਰੇ ਚੇਲੇ ਉਸ ਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰੱਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!”
Mark 10:49
ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”
Luke 8:48
ਯਿਸੂ ਨੇ ਉਸ ਨੂੰ ਕਿਹਾ, “ਮੇਰੀ ਬੱਚੀ, ਤੂੰ ਇਸ ਲਈ ਰਾਜੀ ਹੋ ਗਈ ਹੈਂ ਕਿਉਂਕਿ ਤੈਨੂੰ ਵਿਸ਼ਵਾਸ ਹੈ, ਸ਼ਾਂਤ ਹੋਕੇ ਜਾਹ।”
John 16:33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
Acts 23:11
ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்