Matthew 4:4
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
Matthew 5:15
ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰੱਖਦੇ ਉਹ ਇਸ ਨੂੰ ਸ਼ਮਾਦਾਨ ਉੱਤੇ ਰੱਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।
Matthew 5:17
ਯਿਸੂ ਅਤੇ ਪੁਰਾਣੇ ਨੇਮ ਦੀਆਂ ਲਿਖਤਾਂ “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।
Matthew 5:39
ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।
Matthew 6:13
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’
Matthew 6:18
ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
Matthew 7:21
“ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ।
Matthew 8:4
ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”
Matthew 8:8
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
Matthew 9:12
ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ।
Occurences : 636
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்