Matthew 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
Matthew 26:35
ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਪਵੇ ਮੈਂ ਤੇਰਾ ਕਦੇ ਵੀ ਇਨਕਾਰ ਨਹੀਂ ਕਰਾਂਗਾ।” ਅਤੇ ਇਉਂ ਹੀ ਬਾਕੀ ਸਾਰਿਆਂ ਚੇਲਿਆਂ ਨੇ ਵੀ ਕਿਹਾ।
Mark 5:28
ਉਸ ਔਰਤ ਨੇ ਸੋਚਿਆ, “ਜੇਕਰ ਮੈਂ ਸਿਰਫ਼ ਯਿਸੂ ਦੇ ਕੱਪੜੇ ਨੂੰ ਵੀ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”
Mark 6:56
ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿੱਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁੜਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸ ਨੂੰ ਛੋਹਿਆ ਚੰਗੇ ਹੋ ਗਏ।
Mark 16:18
ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”
Luke 13:9
ਹੋ ਸੱਕਦਾ ਹੈ ਅਗਲੇ ਸਾਲ ਤੀਕ ਇਸ ਨੂੰ ਕੋਈ ਫ਼ਲ ਲੱਗ ਜਾਵੇ। ਜੇਕਰ ਤਦ ਵੀ ਕੋਈ ਵਲ ਨਾ ਲੱਗੇ ਤਾਂ ਤੁਸੀਂ ਚਾਹੇ ਇਸ ਨੂੰ ਕਟਵਾ ਸੁੱਟਣਾ।’”
John 8:14
ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।
John 10:38
ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹੜੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
John 11:25
ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ।
Acts 5:15
ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்