Mark 9:18
ਉਹ ਭਰਿਸ਼ਟ-ਆਤਮਾ ਜਦੋਂ ਵੀ ਉਸ ਨੂੰ ਫ਼ੜਦਾ ਹੈ, ਉਸਤੇ ਹਮਲਾ ਕਰਕੇ ਉਸ ਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕੜ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕੱਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
John 1:5
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।
John 8:3
ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।
John 8:4
ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?
John 12:35
ਤਦ ਯਿਸੂ ਨੇ ਕਿਹਾ, “ਚਾਨਣ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹੜਾ ਮਨੁਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
Acts 4:13
ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।
Acts 10:34
ਪਤਰਸ ਦਾ ਕੁਰਨੇਲਿਯੁਸ ਦੇ ਘਰ ਵਿੱਚ ਉਪਦੇਸ਼ ਦੇਣਾ ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ।
Acts 25:25
ਪਰ ਮੈਂ ਇਸਦੇ ਕਿਸੇ ਵੀ ਅਮਲ ਨੂੰ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਣ ਵਾਸਤੇ ਦੋਸ਼ੀ ਨਹੀਂ ਪਾਇਆ। ਪਰ ਉਸ ਨੇ ਖੁਦ ਕੈਸਰ ਨੂੰ ਬੇਨਤੀ ਕੀਤੀ, ਇਸ ਲਈ ਮੈਂ ਉਸ ਨੂੰ ਰੋਮ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ।
Romans 9:30
ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।
1 Corinthians 9:24
ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ।
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்