Matthew 18:16
ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ।
Matthew 26:65
ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ ਉਹ ਬੜੇ ਕਰੋਧ ਵਿੱਚ ਆਇਆ। ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਮਨੁੱਖ ਨੇ ਉਹ ਗੱਲਾਂ ਆਖਿਆਂ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ, ਇਸ ਲਈ ਸਾਨੂੰ ਕੋਈ ਹੋਰ ਗਵਾਹੀ ਨਹੀਂ ਲੋੜੀਂਦੀ। ਤੁਸੀਂ ਸਭ ਨੇ ਇਸ ਨੂੰ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ।
Mark 14:63
ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ, ਤਾਂ ਉਸ ਨੂੰ ਬੜਾ ਕਰੋਧ ਆਇਆ। ਗੁੱਸੇ ਨਾਲ ਉਸ ਨੇ ਆਪਣੇ ਕੱਪੜੇ ਪਾੜਕੇ ਆਖਿਆ, “ਹੁਣ ਸਾਨੂੰ ਕਿਸੇ ਹੋਰ ਗਵਾਹ ਦੀ ਲੋੜ ਨਹੀਂ।
Acts 1:8
ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
Acts 2:32
ਸੋ ਇਹ ਯਿਸੂ ਹੀ ਹੈ ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।
Acts 3:15
ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
Acts 5:32
ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸੱਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸ ਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”
Acts 6:13
ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ।
Occurences : 34
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்