Mark 13:35
ਇਸ ਲਈ ਤੁਸੀਂ ਹਮੇਸ਼ਾ ਤੱਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁੜ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅੱਧੀ ਰਾਤ ਵੇਲੇ ਜਾਂ ਬਹੁਤ ਹੀ ਤੜਕੇ ਜਾਂ ਸੂਰਜ ਚੜ੍ਹ੍ਹਨ ਤੋਂ ਬਾਦ ਆਵੇਗਾ।
Luke 11:5
ਲਗਾਤਾਰ ਮੰਗਦੇ ਰਹੋ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸੇ ਹਾਲਾਤ ਵਿੱਚ, ਤੁਹਾਡੇ ਵਿੱਚੋਂ ਕੋਈ ਇੱਕ ਅੱਧੀ ਰਾਤ ਆਪਣੇ ਮਿੱਤਰ ਦੇ ਘਰ ਜਾਕੇ ਆਖੇ ਕਿ, ਕਿਰਪਾ ਕਰਕੇ ਮੈਨੂੰ ਤਿੰਨ ਰੋਟੀਆਂ ਦੇ, ‘ਕਿਉਂਕਿ ਮੇਰਾ ਇੱਕ ਮਿੱਤਰ ਸਫ਼ਰ ਤੋਂ ਮੇਰੇ ਘਰ ਆਇਆ ਹੈ, ਪਰ ਮੇਰੇ ਕੋਲ ਉਸ ਨੂੰ ਖੁਆਉਣ ਲਈ ਕੁਝ ਨਹੀਂ ਹੈ।’
Acts 16:25
ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ।
Acts 20:7
ਪੌਲੁਸ ਦੀ ਤ੍ਰੋਆਸ ਵਿੱਚ ਅਖੀਰਲੀ ਫ਼ੇਰੀ ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்