Mark 6:52
ਉਨ੍ਹਾਂ ਨੇ ਯਿਸੂ ਨੂੰ ਰੋਟੀਆਂ ਵਾਲਾ ਕਰਿਸ਼ਮਾ ਕਰਦਿਆਂ ਵੇਖਿਆ ਵੀ ਸੀ ਪਰ ਉਹ ਇਹ ਨਾ ਸਮਝ ਸੱਕੇ ਕਿਉਂਕਿ ਉਹ ਪੱਥਰ ਦਿਲ ਸਨ।
Mark 8:17
ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ?
John 12:40
“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸੱਕਣ, ਨਾ ਦਿਮਾਗ ਨਾਲ ਸਮਝ ਸੱਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸੱਕਾਂ।”
Romans 11:7
ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ।
2 Corinthians 3:14
ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்