Luke 22:4
ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹੜੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿੱਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ੜਵਾ ਸੱਕੇਗਾ।
Luke 22:52
ਉਹ ਸਮੂਹ ਜਿਹੜਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਆਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੱਥੇ ਤਲਵਾਰਾਂ ਅਤੇ ਡਾਂਗਾ ਲੈ ਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?
Acts 4:1
ਪਤਰਸ ਅਤੇ ਯੂਹੰਨਾ ਯਹੂਦੀ ਸਭਾ ਅੱਗੇ ਪੇਸ਼ ਹੋਏ ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ, ਤਾਂ ਕੁਝ ਲੋਕ ਉਨ੍ਹਾਂ ਕੋਲ ਆਏ। ਉੱਥੇ ਕੁਝ ਯਹੂਦੀ ਜਾਜਕ, ਕੁਝ ਸਿਪਾਹੀਆਂ ਦੇ ਕਪਤਾਨ ਜੋ ਮੰਦਰ ਦੀ ਦੇਖਭਾਲ ਕਰਦੇ ਸਨ ਅਤੇ ਕੁਝ ਸਦੂਕੀ ਸਨ।
Acts 5:24
ਜਦੋਂ ਮੰਦਰ ਦੇ ਪੈਹਰੇਦਾਰਾਂ ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ।
Acts 5:26
ਤਦ ਕਪਤਾਨ ਅਤੇ ਉਸ ਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।
Acts 16:20
ਉਹ ਆਦਮੀ ਉਨ੍ਹਾਂ ਨੂੰ ਆਗੂਆਂ ਕੋਲ ਲੈ ਆਏ ਅਤੇ ਆਖਣ ਲੱਗੇ, “ਇਹ ਲੋਕ ਯਹੂਦੀ ਹਨ ਅਤੇ ਇਹ ਸਾਡੇ ਸ਼ਹਿਰ ਵਿੱਚ ਭਾਜੜ ਪਾ ਰਹੇ ਹਨ।
Acts 16:22
ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ।
Acts 16:35
ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।”
Acts 16:36
ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇੱਥੋਂ ਜਾ ਸੱਕਦੇ ਹੋ।”
Acts 16:38
ਸਿਪਾਹੀਆਂ ਨੇ ਇਹ ਹਾਲ ਸਾਰਾ ਆਗੂਆਂ ਨੂੰ ਜਾ ਸੁਣਾਇਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਰੋਮੀ ਨਾਗਰਿਕ ਹੀ ਸਨ ਤਾਂ ਉਹ ਘਬਰਾ ਗਏ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்