Mark 1:27
ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”
Mark 8:11
ਫ਼ਰੀਸੀਆਂ ਨੇ ਯਿਸੂ ਨੂੰ ਪਰਤਾਉਂਣ ਦੀ ਕੋਸ਼ਿਸ਼ ਕੀਤੀ ਫ਼ਰੀਸੀ ਯਿਸੂ ਕੋਲ ਆਏ ਅਤੇ ਉਸ ਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।”
Mark 9:10
ਉਨ੍ਹਾਂ ਨੇ ਇਹ ਗੱਲਾਂ ਆਪਣੇ ਵਿੱਚਕਾਰ ਹੀ ਰੱਖੀਆਂ, ਅਤੇ ਉਹ ਆਪਸ ਵਿੱਚ ਵਿੱਚਾਰ ਕਰ ਰਹੇ ਸਨ “ਮੌਤ ਤੋਂ ਜੀ ਉੱਠਣ” ਦਾ ਅਰਥ ਕੀ ਹੋਇਆ?
Mark 9:14
ਯਿਸੂ ਦਾ ਬਿਮਾਰ ਬੱਚੇ ਨੂੰ ਠੀਕ ਕਰਨਾ ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀੜ ਉਨ੍ਹਾਂ ਦੇ ਗਿਰਦ ਇਕੱਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।
Mark 9:16
ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?”
Mark 12:28
ਕਿਹੜਾ ਹੁਕਮ ਵੱਧ ਮਹੱਤਵਪੂਰਣ ਹੈ ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸ ਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸ ਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬੜੇ ਵੱਧੀਆ ਜਵਾਬ ਦਿੱਤੇ ਹਨ, ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਕਿਹੜਾ ਹੁਕਮ ਸਭ ਤੋਂ ਵੱਧ ਮਹੱਤਵਯੋਗ ਹੈ?”
Luke 22:23
ਤਾਂ ਰਸੂਲ ਆਪਸ ਵਿੱਚ ਇਹ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਕਿਹੜਾ ਅਜਿਹਾ ਕਰੇਗਾ?
Luke 24:15
ਜਦੋਂ ਉਹ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸੂ ਖੁਦ ਉਨ੍ਹਾਂ ਨਾਲ ਰਲ ਗਿਆ ਅਤੇ ਉਨ੍ਹਾਂ ਨਾਲ ਚੱਲਣ ਲੱਗ ਪਿਆ।
Acts 6:9
ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ।
Acts 9:29
ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்