Luke 1:47
“ਮੇਰਾ ਆਤਮਾ ਪ੍ਰਭੂ ਦੀ ਉਸਤਤਿ ਕਰਦਾ ਹੈ ਮੇਰਾ ਦਿਲ ਬੜਾ ਖੁਸ਼ ਹੈ ਕਿਉਂਕਿ ਪਰਮੇਸ਼ੁਰ ਮੇਰਾ ਮੁਕਤੀਦਾਤਾ ਹੈ।
Luke 2:11
ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।
John 4:42
ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਅਸੀਂ ਖੁਦ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀਦਾਤਾ ਹੈ।”
Acts 5:31
ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ।
Acts 13:23
“ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।
Ephesians 5:23
ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ।
Philippians 3:20
ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।
1 Timothy 1:1
ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।
1 Timothy 2:3
ਇਹ ਚੰਗਾ ਹੈ, ਅਤੇ ਇਹ ਪਰਮੇਸ਼ੁਰ ਸਾਡੇ ਮੁਕਤੀ ਦਾਤਾ ਨੂੰ ਪ੍ਰਸੰਨ ਕਰਦਾ ਹੈ।
1 Timothy 4:10
ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ।
Occurences : 24
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்