Acts 3:6
ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉੱਠ ਕੇ ਖੜ੍ਹਾ ਹੋ ਅਤੇ ਚੱਲ।”
Acts 20:33
ਜਦੋਂ ਮੈਂ ਤੁਹਾਡੇ ਨਾਲ ਸਾਂ, ਤਾਂ ਮੈਂ ਕੋਈ ਸੋਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ।
Hebrews 9:4
ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
1 Peter 1:7
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
1 Peter 1:18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
1 Peter 3:3
ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ।
Revelation 3:18
ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ।
Revelation 21:18
ਕੰਧ ਜੈਸਪਰ ਦੀ ਬਣੀ ਹੋਈ ਸੀ। ਸ਼ਹਿਰ ਸ਼ੁੱਧ ਸ਼ੀਸ਼ੇ ਵਰਗੇ ਸੋਨੇ ਦਾ ਬਣਿਆ ਹੋਇਆ ਸੀ ਸ਼ੀਸ਼ੇ ਵਰਗੇ ਸ਼ੁੱਧ ਸੋਨੇ ਦਾ।
Revelation 21:21
ਬਾਰ੍ਹਾਂ ਦਰਵਾਜ਼ੇ ਬਾਰ੍ਹਾਂ ਮੋਤੀ ਸਨ। ਹਰ ਦਰਵਾਜ਼ਾ ਇੱਕ ਮੋਤੀ ਤੋਂ ਬਣਿਆ ਹੋਇਆ ਸੀ। ਸ਼ਹਿਰ ਦੀ ਗਲੀ ਸ਼ੁੱਧ ਸੋਨੇ ਦੀ ਬਣੀ ਹੋਈ ਸੀ। ਸੋਨਾ ਬਲੌਰ ਵਰਗਾ ਸਾਫ਼ ਸੀ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்