Matthew 21:42
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’
Mark 8:31
ਯਿਸੂ ਕਹਿੰਦਾ ਉਸ ਨੂੰ ਮਰਨਾ ਚਾਹੀਦਾ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸ ਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।
Mark 12:10
ਤੁਸੀਂ ਇਹ ਅਵਸ਼ ਪੋਥੀ ਵਿੱਚ ਪੜ੍ਹਿਆ ਹੋਵੇਗਾ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕਿਤਾ ਸੋ ਖੂੰਜੇ ਦਾ ਸਿਰਾ ਹੋ ਗਿਆ।
Luke 9:22
ਯਿਸੂ ਆਖਦਾ ਹੈ ਕਿ ਉਸ ਨੂੰ ਮਰਨਾ ਪਵੇਗਾ ਉਸ ਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀ ਉੱਠੇਗਾ।”
Luke 17:25
ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸ ਨੂੰ ਇਸ ਪੀੜ੍ਹੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ।
Luke 20:17
ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕੀਤਾ ਉਹ ਖੂੰਜੇ ਦਾ ਪੱਥਰ ਬਣ ਗਿਆ।’
Hebrews 12:17
ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸ ਦੇ ਪਿਤਾ ਨੇ ਉਸ ਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸੱਕਦਾ।
1 Peter 2:4
ਪ੍ਰਭੂ ਉਹ “ਪੱਥਰ” ਹੈ ਜਿਹੜਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਨਾ ਕੀਤਾ ਸੀ ਕਿ ਉਹ ਉਸ ਪੱਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪੱਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵੱਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।
1 Peter 2:7
ਇਹ ਪੱਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹੜੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪੱਥਰ ਹੈ; “ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।”
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்