Exodus 11:4
ਮੂਸਾ ਨੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅੱਜ ਅੱਧੀ ਰਾਤ ਨੂੰ, ਮੈਂ ਮਿਸਰ ਵਿੱਚੋਂ ਲੰਘਾਂਗਾ,
And Moses | וַיֹּ֣אמֶר | wayyōʾmer | va-YOH-mer |
said, | מֹשֶׁ֔ה | mōše | moh-SHEH |
Thus | כֹּ֖ה | kō | koh |
saith | אָמַ֣ר | ʾāmar | ah-MAHR |
the Lord, | יְהוָ֑ה | yĕhwâ | yeh-VA |
About midnight | כַּֽחֲצֹ֣ת | kaḥăṣōt | ka-huh-TSOTE |
הַלַּ֔יְלָה | hallaylâ | ha-LA-la | |
will I | אֲנִ֥י | ʾănî | uh-NEE |
go out | יוֹצֵ֖א | yôṣēʾ | yoh-TSAY |
into the midst | בְּת֥וֹךְ | bĕtôk | beh-TOKE |
of Egypt: | מִצְרָֽיִם׃ | miṣrāyim | meets-RA-yeem |
Cross Reference
Exodus 12:29
ਅੱਧੀ ਰਾਤ ਵੇਲੇ, ਯਹੋਵਾਹ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ, ਫ਼ਿਰਊਨ ਨੇ ਪਹਿਲੋਠੇ ਤੋਂ ਲੈ ਕੇ ਕੈਦਖਾਨੇ ਵਿੱਚ ਬੈਠੇ ਕੈਦੀ ਦੇ ਪਹਿਲੋਠੇ ਪੁੱਤਰ ਤੱਕ। ਸਾਰੇ ਪਹਿਲੋਠੇ ਜਾਨਵਰ ਵੀ ਮਰ ਗਏ।
Amos 4:10
“ਫ਼ਿਰ ਮੈਂ ਤੁਹਾਡੇ ਉੱਪਰ ਮਿਸਰ ਵਾਂਗ ਬਿਮਾਰੀ ਭੇਜੀ। ਮੈਂ ਤੁਹਾਡੇ ਨੌਜੁਆਨਾਂ ਨੂੰ ਤਲਵਾਰਾਂ ਨਾਲ ਵੱਢਿਆ। ਮੈਂ ਤੁਹਾਡੇ ਘੋੜੇ ਲੈ ਲੇ ਅਤੇ ਤੁਹਾਡੇ ਡੇਹਰੇ ਲਾਸ਼ਾਂ ਦੀ ਬਦਬੂ ਨਾਲ ਸੜਿਹਾਂਦ ਛੱਡਦੇ ਰਹੇ। ਪਰ ਫ਼ਿਰ ਵੀ ਤੁਸੀਂ ਮਦਦ ਲੈਣ ਲਈ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਇਹ ਵਾਕ ਆਖੇ।
Job 34:20
ਲੋਕ ਅਚਾਨਕ ਅੱਧੀ ਰਾਤ ਵੇਲੇ ਮਰ ਸੱਕਦੇ ਨੇ। ਲੋਕ ਬਿਮਾਰ ਹੋ ਜਾਂਦੇ ਨੇ ਤੇ ਗੁਜ਼ਰ ਜਾਂਦੇ ਨੇ। ਸ਼ਕਤੀਸ਼ਾਲੀ ਲੋਕ ਵੀ ਕਿਸੇ ਪ੍ਰਤੱਖ ਕਾਰਣ ਦੇ ਬਿਨਾ ਮਰ ਜਾਂਦੇ ਨੇ।
Matthew 25:6
“ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾੜਾ ਆ ਰਿਹਾ ਹੈ, ਉਸ ਨੂੰ ਮਿਲਣ ਲਈ ਬਾਹਰ ਆਓ!’
Micah 2:13
ਫ਼ਿਰ “ਜਿਹੜਾ ਰਾਹਾਂ ਨੂੰ ਪੜ੍ਹਕੇ ਖੋਲ੍ਹ ਦਿੰਦਾ” ਉਨ੍ਹਾਂ ਦੇ ਅੱਗੇ-ਅੱਗੇ ਚੱਲੇਗਾ। ਉਹ ਇਸ ਸ਼ਹਿਰ ਦੇ ਫ਼ਾਟਕ ਤੋੜਕੇ ਲੰਘ ਜਾਣਗੇ। ਰਾਜਾ ਉਨ੍ਹਾਂ ਤੋਂ ਪਹਿਲਾਂ ਲੰਘੇਗਾ ਅਤੇ ਉਨ੍ਹਾਂ ਦਾ ਯਹੋਵਾਹ ਉਨ੍ਹਾਂ ਲੋਕਾਂ ਦੇ ਅੱਗੇ ਹੋਵੇਗਾ।
Amos 5:17
ਲੋਕ ਅੰਗੂਰਾਂ ਦੇ ਬਾਗ਼ ਵਿੱਚ ਰੋਣ-ਪਿੱਟਣਗੇ ਕਿਉਂ ਕਿ ਮੈਂ ਉੱਥੋਂ ਦੀ ਲੰਘਦਾ ਤੁਹਾਨੂੰ ਦੰਡ ਦੇਵਾਂਗਾ।” ਯਹੋਵਾਹ ਨੇ ਇਹ ਕੁਝ ਆਖਿਆ ਹੈ।
Isaiah 42:13
ਯਹੋਵਾਹ ਤਾਕਤਵਰ ਫ਼ੌਜੀ ਵਾਂਗ ਬਾਹਰ ਜਾਵੇਗਾ। ਉਹ ਯੁੱਧ ਕਰਨ ਲਈ ਤਿਆਰ ਬਰ ਤਿਆਰ ਹੋਵੇਗਾ। ਉਹ ਬਹੁਤ ਉੱਤੇਜਿਤ ਹੋ ਜਾਵੇਗਾ। ਉਹ ਚਾਂਘਰਾਂ ਮਾਰੇਗਾ ਤੇ ਸ਼ੋਰ ਮਚਾਵੇਗਾ ਅਤੇ ਉਹ ਆਪਣੇ ਦੁਸ਼ਮਣ ਤਾਈਂ ਹਰਾ ਦੇਵੇਗਾ।
2 Samuel 5:24
ਅਤੇ ਇੰਝ ਹੋਵੇ ਕਿ ਜਿਸ ਵਕਤ ਤੂੰ ਤੂਤਾਂ ਦੇ ਬਿਰੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਸੁਚੇਤ ਹੋ ਕਿਉਂ ਕਿ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰਕੇ ਫ਼ਲਿਸਤੀਆਂ ਦੇ ਦਲ ਨੂੰ ਮਾਰੇਗਾ।”
Exodus 12:23
ਉਸ ਵੇਲੇ ਜਦੋਂ ਯਹੋਵਾਹ ਮਿਸਰ ਵਿੱਚੋਂ ਪਲੋਠੀ ਸੰਤਾਨ ਨੂੰ ਮਾਰਨ ਲਈ ਲੰਘੇਗਾ, ਤਾਂ ਯਹੋਵਾਹ ਤੁਹਾਡੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਉੱਪਰਲੇ ਪਾਸੇ ਅਤੇ ਪਾਸਿਆਂ ਉੱਤੇ ਖੂਨ ਦੇਖ ਲਵੇਗਾ। ਫ਼ੇਰ ਯਹੋਵਾਹ ਉਸ ਘਰ ਨੂੰ ਬਚਾਵੇਗਾ। ਯਹੋਵਾਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਆਉਣ ਅਤੇ ਤੁਹਾਨੂੰ ਨੁਕਸਾਨ ਪਹੁੰਚਾਉਣ ਨਹੀਂ ਦੇਵੇਗਾ।
Exodus 12:12
“ਅੱਜ ਰਾਤ ਨੂੰ ਮੈਂ ਮਿਸਰ ਵਿੱਚੋਂ ਲੰਘਾਂਗਾ ਅਤੇ ਮਿਸਰ ਦੇ ਹਰ ਆਦਮੀ ਅਤੇ ਪਸ਼ੂ ਦੀ ਪਲੋਠੀ ਸੰਤਾਨ ਨੂੰ ਮਾਰ ਦਿਆਂਗਾ। ਇਸ ਤਰ੍ਹਾਂ ਨਾਲ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਦਰਸਾ ਦਿਆਂਗਾ ਕਿ ਮੈਂ ਯਹੋਵਾਹ ਹਾਂ।