Exodus 3:12 in Punjabi

Punjabi Punjabi Bible Exodus Exodus 3 Exodus 3:12

Exodus 3:12
ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸੱਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।”

Exodus 3:11Exodus 3Exodus 3:13

Exodus 3:12 in Other Translations

King James Version (KJV)
And he said, Certainly I will be with thee; and this shall be a token unto thee, that I have sent thee: When thou hast brought forth the people out of Egypt, ye shall serve God upon this mountain.

American Standard Version (ASV)
And he said, Certainly I will be with thee; and this shall be the token unto thee, that I have sent thee: when thou hast brought forth the people out of Egypt, ye shall serve God upon this mountain.

Bible in Basic English (BBE)
And he said, Truly I will be with you; and this will be the sign to you that I have sent you: when you have taken the children of Israel out of Egypt, you will give worship to God on this mountain.

Darby English Bible (DBY)
And he said, For I will be with thee; and this shall be the sign to thee that I have sent thee: when thou hast brought forth the people out of Egypt, ye shall serve God upon this mountain.

Webster's Bible (WBT)
And he said, Certainly I will be with thee; and this shall be a token to thee, that I have sent thee: When thou hast brought forth the people out of Egypt, ye shall serve God upon this mountain.

World English Bible (WEB)
He said, "Certainly I will be with you. This will be the token to you, that I have sent you: when you have brought forth the people out of Egypt, you shall serve God on this mountain."

Young's Literal Translation (YLT)
and He saith, `Because I am with thee, and this `is' to thee the sign that I have sent thee: in thy bringing out the people from Egypt -- ye do serve God on this mount.'

And
he
said,
וַיֹּ֙אמֶר֙wayyōʾmerva-YOH-MER
Certainly
כִּֽיkee
I
will
be
אֶֽהְיֶ֣הʾehĕyeeh-heh-YEH
with
עִמָּ֔ךְʿimmākee-MAHK
this
and
thee;
וְזֶהwĕzeveh-ZEH
shall
be
a
token
לְּךָ֣lĕkāleh-HA
that
thee,
unto
הָא֔וֹתhāʾôtha-OTE
I
כִּ֥יkee
sent
have
אָֽנֹכִ֖יʾānōkîah-noh-HEE
forth
brought
hast
thou
When
thee:
שְׁלַחְתִּ֑יךָšĕlaḥtîkāsheh-lahk-TEE-ha

בְּהוֹצִֽיאֲךָ֤bĕhôṣîʾăkābeh-hoh-tsee-uh-HA
the
people
אֶתʾetet
Egypt,
of
out
הָעָם֙hāʿāmha-AM
ye
shall
serve
מִמִּצְרַ֔יִםmimmiṣrayimmee-meets-RA-yeem

תַּֽעַבְדוּן֙taʿabdûnta-av-DOON
God
אֶתʾetet
upon
הָ֣אֱלֹהִ֔יםhāʾĕlōhîmHA-ay-loh-HEEM
this
עַ֖לʿalal
mountain.
הָהָ֥רhāhārha-HAHR
הַזֶּֽה׃hazzeha-ZEH

Cross Reference

Joshua 1:5
ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ।

Exodus 4:15
ਉਹ ਤੇਰੇ ਨਾਲ ਫ਼ਿਰਊਨ ਕੋਲ ਜਾਵੇਗਾ ਮੈਂ ਤੈਨੂੰ ਦੱਸਾਂਗਾ ਕਿ ਤੂੰ ਕੀ ਬੋਲਣਾ ਹੈ। ਫ਼ੇਰ ਤੂੰ ਹਾਰੂਨ ਨੂੰ ਦੱਸੇਂਗਾ ਅਤੇ ਮੈਂ ਪ੍ਰਪੱਕ ਕਰਾਂਗਾ ਕਿ ਤੇਰਾ ਮੂੰਹ ਅਤੇ ਉਸਦਾ ਮੂੰਹ ਸਹੀ ਗੱਲਾਂ ਆਖਣ।

Romans 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।

Deuteronomy 31:23
ਫ਼ੇਰ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਤਕੜਾ ਅਤੇ ਬਹਾਦਰ ਬਣ। ਤੂੰ ਇਸਰਾਏਲ ਦੇ ਲੋਕਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਂਗਾ ਜਿਸਦਾ ਮੈਂ ਉਨ੍ਹਾਂ ਨੂੰ ਇਕਰਾਰ ਕੀਤਾ ਹੈ। ਅਤੇ ਮੈਂ ਤੇਰੇ ਨਾਲ ਹੋਵਾਂਗਾ।”

Exodus 4:12
ਇਸ ਲਈ ਜਾਹ। ਜਦੋਂ ਤੂੰ ਬੋਲੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। ਮੈਂ ਤੈਨੂੰ ਆਖਣ ਲਈ ਸ਼ਬਦ ਦੇਵਾਂਗਾ।”

Genesis 31:3
ਯਹੋਵਾਹ ਨੇ ਯਾਕੂਬ ਨੂੰ ਆਖਿਆ, “ਆਪਣੀ ਧਰਤੀ ਉੱਤੇ ਵਾਪਸ ਚੱਲਿਆ ਜਾ ਜਿੱਥੇ ਤੇਰੇ ਪੁਰਖੇ ਰਹਿੰਦੇ ਸਨ। ਮੈਂ ਤੇਰੇ ਨਾਲ ਹੋਵਾਂਗਾ।”

Exodus 19:1
ਪਰਮੇਸ਼ੁਰ ਦਾ ਇਸਰਾਏਲ ਨਾਲ ਇਕਰਾਰਨਾਮਾ ਇਸਰਾਏਲ ਦੇ ਲੋਕ ਮਿਸਰ ਤੋਂ ਆਪਣੀ ਯਾਤਰਾ ਦੇ ਤੀਸਰੇ ਮਹੀਨੇ ਸੀਨਈ ਮਾਰੂਥਲ ਵਿੱਚ ਪਹੁੰਚੇ।

Isaiah 43:2
ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰਁੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਁਗਾ, ਤੂੰ ਸੜੇਁਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ।

Jeremiah 43:9
“ਯਿਰਮਿਯਾਹ, ਕੁਝ ਵੱਡੇ ਪੱਥਰ ਲੈ। ਉਨ੍ਹਾਂ ਨੂੰ ਤਹਪਨਹੇਸ ਵਿੱਚ ਫ਼ਿਰਊਨ ਦੇ ਸਰਕਾਰੀ ਮਕਾਨ ਦੇ ਸਾਹਮਣੇ ਮਿੱਟੀ ਇੱਟਾਂ ਦੇ ਬਣੇ ਹੋਏ ਲਾਂਘੇ ਵਿੱਚ ਦੱਬ ਦੇ। ਇਹ ਗੱਲ ਉਦੋਂ ਕਰੀਂ ਜਦੋਂ ਯਹੂਦਾਹ ਦੇ ਲੋਕ ਤੇਰੇ ਵੱਲ ਦੇਖ ਰਹੇ ਹੋਣ।

Matthew 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”

Mark 16:20
ਤਾਂ ਉਸ ਦੇ ਚੇਲੇ ਚੱਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।

Acts 11:21
ਪ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।

Hebrews 13:5
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”

Jeremiah 51:63
ਜਦੋਂ ਤੂੰ ਇਹ ਪੱਤਰੀ ਪੜ੍ਹ ਚੁੱਕੋਁ ਤਾਂ ਇਸ ਨੂੰ ਇੱਕ ਪੱਥਰ ਨਾਲ ਬੰਨ੍ਹ ਦੇਵੀਂ। ਤੇ ਫ਼ਿਰ ਇਸ ਪੱਤਰੀ ਨੂੰ ਫ਼ਰਾਤ ਨਦੀ ਵਿੱਚ ਸੁੱਟ ਦੇਵੀਂ।

Isaiah 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।

Genesis 15:8
ਪਰ ਅਬਰਾਮ ਨੇ ਆਖਿਆ, “ਯਹੋਵਾਹ ਮੇਰੇ ਸੁਆਮੀ, ਮੈਂ ਕਿਵੇਂ ਯਕੀਨ ਕਰਾਂ ਕਿ ਮੈਨੂੰ ਇਹ ਜ਼ਮੀਨ ਮਿਲੇਗੀ?”

Exodus 4:1
ਮੂਸਾ ਲਈ ਸਬੂਤ ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜਦੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਦੱਸਾਂਗਾ ਕਿ ਤੂੰ ਮੈਨੂੰ ਭੇਜਿਆ ਹੈ ਤਾਂ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਨਗੇ। ਉਹ ਆਖਣਗੇ, ‘ਯਹੋਵਾਹ ਤੇਰੇ ਅੱਗੇ ਪ੍ਰਗਟ ਨਹੀਂ ਹੋਇਆ।’”

Leviticus 1:1
ਸਵੈਇੱਛਤ ਬਲੀਆਂ ਅਤੇ ਭੇਟਾਂ ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਬੁਲਾਇਆ ਅਤੇ ਮੰਡਲੀ ਵਾਲੇ ਤੰਬੂ ਵਿੱਚੋਂ ਉਸ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,

Numbers 1:1
ਮੂਸਾ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਦਾ ਹੈ ਯਹੋਵਾਹ ਨੇ ਮੰਡਲੀ ਵਾਲੇ ਤੰਬੂ ਵਿੱਚ ਮੂਸਾ ਨਾਲ ਗੱਲ ਕੀਤੀ। ਇਹ ਸੀਨਈ ਦੇ ਮਰੂਥਲ ਵਿੱਚ ਸੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਸਾਲ ਦੇ ਦੂਸਰੇ ਮਹੀਨੇ ਦੇ ਪਹਿਲੇ ਦਿਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ:

Judges 6:17
ਤਾਂ ਗਿਦਾਊਨ ਨੇ ਯਹੋਵਾਹ ਨੂੰ ਆਖਿਆ, “ਜੇ ਤੂੰ ਮੇਰੇ ਉੱਤੇ ਪ੍ਰਸੰਨ ਹੈਂ, ਤਾਂ ਇਹ ਸਾਬਤ ਕਰਨ ਲਈ ਕਿ ਮੇਰੇ ਨਾਲ ਗੱਲ ਕਰਨ ਵਾਲਾ ਇਹ ਤੂੰ ਹੀ ਹੈ ਮੈਨੂੰ ਕੋਈ ਸਬੂਤ ਦੇ।

Judges 6:21
ਯਹੋਵਾਹ ਦੇ ਦੂਤ ਕੋਲ ਹੱਥ ਵਿੱਚ ਤੁਰਨ ਵਾਲੀ ਇੱਕ ਸੋਟੀ ਸੀ। ਯਹੋਵਾਹ ਦੇ ਦੂਤ ਨੇ ਮਾਸ ਨੂੰ ਅਤੇ ਰੋਟੀ ਨੂੰ ਸੋਟੀ ਦੀ ਨੋਕ ਨਾਲ ਛੂਹਿਆ। ਤਾਂ ਚੱਟਾਨ ਵਿੱਚ ਅੱਗ ਦਾ ਭਬੂਕਾ ਨਿਕਲਿਆ! ਮਾਸ ਅਤੇ ਰੋਟੀ ਪੂਰੀ ਤਰ੍ਹਾਂ ਸੜ ਗਏ! ਫ਼ੇਰ ਯਹੋਵਾਹ ਦਾ ਦੂਤ ਗਾਇਬ ਹੋ ਗਿਆ।

Judges 6:36
ਤਾਂ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਖਿਆ ਸੀ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਵਿੱਚ ਮੇਰੀ ਮਦਦ ਕਰੋਂਗੇ। ਮੈਨੂੰ ਪ੍ਰਮਾਣ ਦੇਵੋ!

Judges 7:11
ਮਿਦਯਾਨ ਲੋਕਾਂ ਦੇ ਡੇਰੇ ਵਿੱਚ ਜਾ। ਉਹ ਗੱਲਾਂ ਸੁਣ ਜਿਹੜੀਆਂ ਉਹ ਕਰ ਰਹੇ ਹਨ। ਉਸਤੋਂ ਮਗਰੋਂ, ਤੂੰ ਉਨ੍ਹਾਂ ਉੱਤੇ ਹਮਲਾ ਕਰਨ ਤੋਂ ਨਹੀਂ ਡਰੇਗਾ।” ਇਸ ਲਈ ਗਿਦਾਊਨ ਅਤੇ ਉਸਦਾ ਸੇਵਕ ਫ਼ੂਰਾਹ ਹੇਠਾਂ ਦੁਸ਼ਮਣ ਦੇ ਡੇਰੇ ਦੇ ਕਿਨਾਰੇ ਤੱਕ ਚੱਲੇ ਗਏ।

Judges 7:13
ਗਿਦਾਊਨ ਦੁਸ਼ਮਣ ਦੇ ਡੇਰੇ ਕੋਲ ਆਇਆ, ਅਤੇ ਉਸ ਨੇ ਇੱਕ ਬੰਦੇ ਨੂੰ ਗੱਲ ਕਰਦਿਆਂ ਸੁਣਿਆ। ਉਹ ਬੰਦਾ ਆਪਣੇ ਦੋਸਤ ਨੂੰ ਆਪਣੇ ਕਿਸੇ ਸੁਪਨੇ ਬਾਰੇ ਦੱਸ ਰਿਹਾ ਸੀ। ਉਹ ਬੰਦਾ ਆਖ ਰਿਹਾ ਸੀ, “ਮੈਨੂੰ ਸੁਪਨਾ ਆਇਆ ਕਿ ਗੋਲ ਰੋਟੀ ਦਾ ਇੱਕ ਟੁਕੜਾ ਮਿਦਯਾਨ ਦੇ ਡੇਰੇ ਵੱਲ ਰੁੜ੍ਹਦਾ ਹੋਇਆ ਆਇਆ। ਉਹ ਰੋਟੀ ਦਾ ਟੁਕੜਾ ਤੰਬੂ ਨਾਲ ਇੰਨੀ ਜ਼ੋਰ ਦੀ ਵੱਜਿਆ ਕਿ ਤੰਬੂ ਟੇਢਾ ਹੋ ਗਿਆ ਅਤੇ ਚੌਫ਼ਾਲ ਢਹਿ ਪਿਆ।”

Psalm 86:17
ਹੇ ਪਰਮੇਸ਼ੁਰ, ਇਹ ਦਰਸਾਉਣ ਲਈ ਸੰਕੇਤ ਦਿਉ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ। ਇਸ ਨਾਲ ਪਤਾ ਚੱਲੇਗਾ ਕਿ ਤੁਸੀਂ ਮੇਰੀ ਪ੍ਰਾਰਥਨਾ ਸੁਣ ਲਈ ਅਤੇ ਇਹ ਵੀ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।

Isaiah 7:14
ਪਰ ਮੇਰਾ ਪ੍ਰਭੂ ਤੁਹਾਨੂੰ ਸੰਕੇਤ ਦਰਸਾਵੇਗਾ: ਨੌਜਵਾਨ ਔਰਤ ਵੱਲ ਦੇਖੋ। ਉਹ ਗਰਭਵਤੀ ਹੈ, ਤੇ ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇਮਾਨੂਏਲ ਰੱਖੇਗੀ।

Isaiah 37:30
ਯਹੋਵਾਹ ਦਾ ਹਿਜ਼ਕੀਯਾਹ ਲਈ ਸੰਦੇਸ਼ ਫ਼ੇਰ ਯਹੋਵਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਮੈਂ ਤੈਨੂੰ ਸੰਕੇਤ ਦੇਵਾਂਗਾ ਇਹ ਦਰਸਾਉਣ ਲਈ ਕਿ ਇਹ ਸ਼ਬਦ ਸਹੀ ਨੇ। ਤੂੰ ਬੀਜ ਬੀਜਣ ਦੇ ਯੋਗ ਨਹੀਂ ਸੈਂ। ਇਸ ਲਈ ਤੂੰ ਉਹੀ ਅਨਾਜ ਖਾਵੇਂਗਾ ਜਿਹੜਾ ਪਿੱਛਲੀ ਫ਼ਸਲ ਤੋਂ ਖੁਦਰੌ ਢੰਗ ਨਾਲ ਉਗਿਆ ਸੀ। ਪਰ ਤਿੰਨਾਂ ਸਾਲਾਂ ਅੰਦਰ ਤੂੰ ਉਹ ਅਨਾਜ ਖਾਵੇਗਾ ਜਿਹੜਾ ਤੂੰ ਬੀਜਿਆ ਸੀ। ਤੂੰ ਉਨ੍ਹਾਂ ਫ਼ਸਲਾਂ ਨੂੰ ਵਢ੍ਢੇਁਗਾ ਅਤੇ ਤੇਰੇ ਕੋਲ ਖਾਣ ਲਈ ਕਾਫ਼ੀ ਅਨਾਜ ਹੋਵੇਗਾ। ਤੂੰ ਅੰਗੂਰੀ ਵੇਲਾਂ ਬੀਜੇਁਗਾ ਅਤੇ ਉਨ੍ਹਾਂ ਦਾ ਫ਼ਲ ਖਾਵੇਂਗਾ।

Genesis 15:1
ਪਰਮੇਸ਼ੁਰ ਦਾ ਅਬਰਾਮ ਨਾਲ ਇਕਰਾਰਨਾਮਾ ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”