Ezekiel 17

1 The Eagle and the Vine ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,

2 “ਆਦਮੀ ਦੇ ਪੁੱਤਰ, ਇਹ ਕਹਾਣੀ ਇਸਰਾਏਲ ਦੇ ਪਰਿਵਾਰ ਨੂੰ ਸੁਣਾ। ਉਨ੍ਹਾਂ ਨੂੰ ਪੁੱਛ ਕਿ ਇਸਦਾ ਕੀ ਅਰਬ ਹੈ।

3 ਉਨ੍ਹਾਂ ਨੂੰ ਆਖ: “ֹ‘ਇੱਕ ਵੱਡੇ ਖੰਭਾਂ ਵਾਲਾ ਇੱਕ ਵੱਡਾ ਬਾਜ਼ (ਨਬੂਕਦਨੱਸਰ) ਲਬਾਨੋਨ ਅੰਦਰ ਆਇਆ। ਬਾਜ਼ ਦਤ ਝਂਭ ਤਿਤਰੇ ਬਿਤਰੇ ਸਨ ਉਹ ਲਬਾਨੋਨ ਨੂੰ ਅਇਆ ਅਤੇ ਦਿਆਰ ਦੀ ਟੀਸੀ ਤੇ ਆ ਕੇ ਟਿਕ ਗਿਆ।

4 ਬਾਜ਼ ਨੇ ਵੱਡੇ ਦਿਆਰ ਦੇ ਰੁੱਖ (ਲਬਾਨੋਨ) ਦੀ ਸਿਖਰ ਦੀ ਟਾਹਣੀ ਤੋੜ ਦਿੱਤੀ ਅਤੇ ਇਸ ਨੂੰ ਕਾਨਾਨ ਅੰਦਰ ਲੈ ਆਇਆ। ਉਹ ਟਾਹਣੀ ਬਾਜ਼ ਨੇ ਵਪਾਰੀਆਂ ਦੇ ਸ਼ਹਿਰ ਅੰਦਰ ਰੱਖ ਦਿੱਤੀ।

5 ਫ਼ੇਰ ਬਾਜ਼ ਨੇ ਕਾਨਾਨ ਤੋਂ ਕੁਝ ਬੀਜ਼ (ਲੋਕ) ਲੇ। ਉਸ ਨੇ ਉਨ੍ਹਾਂ ਨੂੰ ਚੰਗੀ ਜ਼ਮੀਨ ਅੰਦਰ ਬੀਜ਼ ਦਿੱਤਾ ਉਸ ਨੇ ਉਨ੍ਹਾਂ ਨੂੰ ਚੰਗੀ ਨਦੀ ਕੰਢੇ ਬੀਜ਼ ਦਿੱਤਾ।

6 ਬੀਜ ਉੱਗੇ ਅਤੇ ਅੰਗੂਰੀ ਵੇਲ ਬਣ ਗਏ। ਇਹ ਚੰਗੀ ਵੇਲ ਸੀ। ਇਹ ਉੱਚੀ ਵੇਲ ਨਹੀਂ ਸੀ। ਪਰ ਦੂਰ ਤਾਈਂ ਫ਼ੈਲੀ ਹੋਈ ਸੀ। ਵੇਲ ਦੇ ਤਣੇ ਉੱਗੇ ਅਤੇ ਛੋਟੀਆਂ ਵੇਲਾਂ ਬਹੁਤ ਲੰਮੀਆਂ ਵੱਧ ਗਈਆਂ।

7 ਫ਼ੇਰ ਵਡਿਆਂ ਖੰਭਾਂ ਵਾਲੇ ਦੂਸਰੇ ਬਾਜ਼ ਨੇ, ਵੇਲ ਨੂੰ ਦੇਖਿਆ। ਬਾਜ਼ ਦੇ ਫ਼ਰ ਬਹੁਤ ਸਨ। ਵੇਲ ਚਾਹੁੰਦੀ ਸੀ ਕਿ ਇਹ ਨਵਾਂ ਬਾਜ਼ ਉਸਦੀ ਦੇਖ ਭਾਲ ਕਰੇ। ਇਸ ਲਈ ਉਸ ਨੇ ਵੱਧਾਈਆਂ ਆਪਣੀਆਂ ਜਢ਼ਾਂ ਇਸ ਬਾਜ਼ ਵੱਲ। ਉਸਦੀਆਂ ਟਾਹਣੀਆਂ ਇਸ ਬਾਜ਼ ਵੱਲ ਫ਼ੈਲ ਗਈਆਂ। ਟਾਹਣੀਆਂ ਉੱਗ ਕੇ ਉਸ ਖੇਤ ਤੋਂ ਬਾਹਰ ਚਲੀਆਂ ਗਈਆਂ ਜਿੱਥੇ ਇਸ ਨੂੰ ਬੀਜਿਆ ਗੀਆਂ ਸੀ। ਵੇਲ ਚਾਹੁੰਦੀ ਸੀ ਕਿ ਨਵਾਂ ਬਾਜ਼ ਉਸ ਨੂੰ ਪਾਣੀ ਦੇਵੇ।

8 ਵੇਲ ਚੰਗੀ ਜ਼ਮੀਨ ਅੰਦਰ ਉਗਾਈ ਗਈ ਸੀ। ਇਹ ਚੋਖੇ ਪਾਣੀ ਕੰਢੇ ਲਗਾਈ ਗਈ ਸੀ। ਇਸਨੇ ਟਾਹਣੀਆਂ ਅਤੇ ਫ਼ਲ ਪੈਦਾ ਕੀਤੇ ਹੋਣੇ ਸੀ। ਇਹ ਬਹੁਤ ਚੰਗੀ ਅੰਗੂਰੀ ਵੇਲ ਬਣ ਸੱਕਦੀ ਸੀ ।”

9 ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਕੀ ਤੁਸੀਂ ਸੋਚਦੇ ਹੋ ਕਿ ਪੌਦਾ ਸਫ਼ਲ ਹੋਵੇਗਾ? ਨਹੀਂ! ਨਵਾਂ ਬਾਜ਼ ਪੁੱਟ ਦੇਵੇਗਾ ਪੌਦੇ ਨੂੰ ਜ਼ਮੀਨ ਉੱਤੋਂ। ਅਤੇ ਪੰਛੀ ਪੌਦੇ ਦੀਆਂ ਜਢ਼ਾਂ ਪੁੱਟ ਦੇਵੇਗਾ। ਇਹ ਸਾਰੇ ਅੰਗੂਰਾਂ ਨੂੰ ਖਾ ਜਾਵੇਗਾ। ਫ਼ੇਰ ਨਵੇਂ ਪੱਤੇ ਕੁਮਲਾ ਜਾਣਗੇ। ਪੌਦਾ ਬਹੁਤ ਕਮਜ਼ੋਰ ਹੋਵੇਗਾ। ਉਸ ਪੌਦੇ ਨੂੰ ਜਢ਼ੋਁ ਪੁੱਟਣ ਲਈ ਤਕੜੇ ਹੱਥਾਂ ਦੀ ਜਾਂ ਤਾਕਤਵਰ ਕੌਮ ਦੀ ਲੋੜ ਨਹੀਂ ਪਵੇਗੀ।

10 ਕੀ ਉੱਗੇਗਾ ਪੌਦਾ ਓੱਥੇ ਜਿੱਥੇ ਇਸ ਨੂੰ ਲਾਇਆ ਗਿਆ ਹੈ? ਨਹੀਂ! ਗਰਮ ਹਵਾ ਵਗੇਗੀ ਅਤੇ ਪੌਦਾ ਸੁੱਕ ਕੇ ਮੁਰਝਾ ਜਾਵੇਗਾ। ਮਰ ਜਾਵੇਗਾ ਇਹ ਓੱਥੇ ਹੀ ਜਿੱਥੇ ਇਸ ਨੂੰ ਲਾਇਆ ਗਿਆ ਸੀ।”

11 King Zedekiah Punished ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,

12 “ਇਸ ਕਹਾਣੀ ਨੂੰ ਇਸਰਾਏਲ ਦੇ ਲੋਕਾਂ ਨੂੰ ਸਮਝਾਓ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਹਨ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਪਹਿਲਾ ਬਾਜ਼ (ਨਬੂਕਦਨੱਸਰ ਹੈ) ਬਾਬਲ ਦਾ ਰਾਜਾ ਹੈ। ਉਹ ਯਰੂਸ਼ਲਮ ਵਿੱਚ ਆਇਆ ਅਤੇ ਰਾਜੇ ਅਤੇ ਹੋਰਨਾਂ ਆਗੂਆਂ ਨੂੰ ਫ਼ੜ ਕੇ ਲੈ ਗਿਆ। ਉਹ ਉਨ੍ਹਾਂ ਨੂੰ ਬਾਬਲ ਲੈ ਆਇਆ।

13 ਫ਼ੇਰ ਨਬੂਕਦਨੱਸਰ ਨੇ ਰਾਜੇ ਦੇ ਘਰਾਣੇ ਦੇ ਇੱਕ ਸਦੱਸ਼ ਨਾਲ ਇਕਰਾਰਨਾਮਾ ਕੀਤਾ। ਨਬੂਕਦਨੱਸਰ ਨੇ ਉਸ ਨੂੰ ਇੱਕ ਇਕਰਾਰ ਕਰਨ ਲਈ ਮਜ਼ਬੂਰ ਕਰ ਦਿੱਤਾ। ਇਸ ਲਈ ਉਸ ਬੰਦੇ ਨੇ ਨਬੂਕਦਨੱਸਰ ਨਾਲ ਵਫ਼ਾਦਾਰੀ ਦਾ ਇਕਰਾਰ ਕੀਤਾ। ਨਬੂਕਦਨੱਸਰ ਨੇ ਇਸ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿੱਤਾ। ਫ਼ੇਰ ਉਹ ਸਾਰੇ ਤਾਕਤਵਰ ਲੋਕਾਂ ਨੂੰ ਯਹੂਦਾਹ ਤੋਂ ਬਾਹਰ ਲੈ ਗਿਆ।

14 ਇਸ ਲਈ ਯਹੂਦਾਹ ਕਮਜ਼ੋਰ ਰਾਜ ਹੋ ਗਿਆ ਜਿਹੜਾ ਕਿ ਨਬੂਕਦਨੱਸਰ ਦੇ ਵਿਰੁੱਧ ਨਹੀਂ ਸੀ ਹੋ ਸੱਕਦਾ। ਲੋਕਾਂ ਨੂੰ ਉਸ ਇਕਰਾਰਨਾਮੇ ਦਾ ਪਾਲਨ ਕਰਨ ਲਈ ਮਜ਼ਬੂਰ ਕੀਤਾ ਗਿਆ। ਜਿਹੜਾ ਨਬੂਕਦਨੱਸਰ ਨੇ ਯਹੂਦਾਹ ਦੇ ਨਵੇਂ ਰਾਜੇ ਨਾਲ ਕੀਤਾ ਸੀ।

15 ਪਰ ਇਸ ਨਵੇਂ ਰਾਜੇ ਨੇ ਕਿਸੇ ਤਰ੍ਹਾਂ ਨਬੂਕਦਨੱਸਰ ਦੇ ਵਿਰੁੱਧ ਬਗਾਵਤ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਮਿਸਰ ਤੋਂ ਸਹਾਇਤਾ ਮੰਗਣ ਲਈ ਸੰਦੇਸ਼ਵਾਹਕ ਭੇਜੇ। ਨਵੇਂ ਰਾਜੇ ਨੇ ਬਹੁਤ ਸਾਰੇ ਘੋੜਿਆਂ ਅਤੇ ਫ਼ੌਜੀਆਂ ਦੀ ਮੰਗ ਕੀਤੀ। ਹੁਣ, ਕੀ ਤੁਹਾਡਾ ਖਿਆਲ ਹੈ ਕਿ ਯਹੂਦਾਹ ਦਾ ਨਵਾਂ ਰਾਜਾ ਸਫ਼ਲ ਹੋ ਜਾਵੇਗਾ? ਕੀ ਤੁਹਾਡਾ ਖਿਆਲ ਹੈ ਕਿ ਨਵੇਂ ਰਾਜੇ ਕੋਲ ਇੰਨੀ ਤਾਕਤ ਹੋਵੇਗੀ ਕਿ ਉਹ ਇਕਰਾਰਨਾਮੇ ਨੂੰ ਤੋੜ ਸੱਕੇ ਅਤੇ ਸਜ਼ਾ ਤੋਂ ਬਚ ਸੱਕੇ?”

16 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਖੀ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਹ ਨਵਾਂ ਰਾਜਾ ਬਾਬਲ ਵਿੱਚ ਮਰ ਜਾਵੇਗਾ! ਨਬੂਕਦਨੱਸਰ ਨੇ ਇਸ ਬੰਦੇ ਨੂੰ ਯਹੂਦਾਹ ਦਾ ਰਾਜਾ ਬਣਾਇਆ। ਪਰ ਇਸ ਬੰਦੇ ਨੇ ਨਬੂਕਦਨੱਸਰ ਨਾਲ ਆਪਣਾ ਇਕਰਾਰ ਤੋੜ ਦਿੱਤਾ। ਇਸ ਨਵੇਂ ਰਾਜੇ ਨੇ ਉਸ ਇਕਰਾਰਨਾਮੇ ਨੂੰ ਅਣਡਿੱਠ ਕਰ ਦਿੱਤਾ।

17 ਅਤੇ ਮਿਸਰ ਦਾ ਰਾਜਾ ਯਹੂਦਾਹ ਦੇ ਰਾਜੇ ਨੂੰ ਬਚਾ ਨਹੀਂ ਸੱਕੇਗਾ। ਭਾਵੇਂ ਉਹ ਬਹੁਤ ਸਾਰੇ ਫ਼ੌਜੀ ਭੇਜ ਦੇਵੇ ਪਰ ਮਿਸਰ ਦੀ ਮਹਾਂਸ਼ਕਤੀ ਵੀ ਯਹੂਦਾਹ ਨੂੰ ਬਚਾ ਨਹੀਂ ਸੱਕੇਗੀ। ਨਬੂਕਦਨੱਸਰ ਦੀ ਫ਼ੌਜ ਕਚ੍ਚੀਆਂ (ਮਿੱਟੀ ਦੀਆਂ) ਸੜਕਾਂ ਬਣਾਵੇਗੀ ਅਤੇ ਮਿੱਟੀ ਦੀਆਂ ਕੰਧਾਂ ਉਸਾਰੇਗੀ, ਸ਼ਹਿਰ ਉੱਤੇ ਕਬਜ਼ਾ ਕਰਨ ਲਈ। ਬਹੁਤ ਲੋਕ ਮਰਨਗੇ।

18 ਪਰ ਯਹੂਦਾਹ ਦਾ ਰਾਜਾ ਬਚਕੇ ਨਿਕਲ ਸੱਕੇਗਾ। ਕਿਉਂ? ਕਿਉਂ ਕਿ ਉਸ ਨੇ ਆਪਣੇ ਇਕਰਾਰਨਾਮੇ ਨੂੰ ਅੱਖੋਁ ਪਰੋਖੇ ਕੀਤਾ। ਉਸ ਨੇ ਨਬੂਕਦਨੱਸਰ ਨਾਲ ਕੀਤਾ ਇਕਰਾਰਨਾਮਾ ਤੋੜਿਆ।”

19 ਯਹੋਵਾਹ ਮੇਰੇ ਪ੍ਰਭੂ, ਇਹ ਇਕਰਾਰ ਕਰਦਾ ਹੈ: “ਮੈਂ ਆਪਣੇ ਜੀਵਨ ਦੀ ਸੌਂਹ ਖਾਕੇ ਆਖਦਾ ਹਾਂ ਕਿ ਮੈਂ ਯਹੂਦਾਹ ਦੇ ਰਾਜੇ ਨੂੰ ਸਜ਼ਾ ਦਿਆਂਗਾ। ਕਿਉਂ ਕਿ ਉਸ ਨੇ ਮੇਰੀਆਂ ਚੇਤਾਵਨੀਆਂ ਨੂੰ ਨਜ਼ਰ ਅੰਦਾਜ਼ ਕੀਤਾ। ਉਸ ਨੇ ਸਾਡਾ ਇਕਰਾਰਨਾਮਾ ਤੋੜਿਆ।

20 ਮੈਂ ਆਪਣਾ ਜਾਲ ਵਛਾਵਾਂਗਾ, ਅਤੇ ਉਹ ਇਸ ਵਿੱਚ ਫ਼ਸ ਜਾਵੇਗਾ। ਅਤੇ ਮੈਂ ਉਸ ਨੂੰ ਬਾਬਲ ਲਿਆਵਾਂਗਾ। ਅਤੇ ਮੈਂ ਉਸ ਨੂੰ ਉਸ ਥਾਂ ਉੱਤੇ ਸਜ਼ਾ ਦਿਆਂਗਾ। ਮੈਂ ਉਸ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਹ ਮੇਰੇ ਵਿਰੁੱਧ ਹੋ ਗਿਆ ਸੀ।

21 ਅਤੇ ਮੈਂ ਉਸਦੀ ਫ਼ੌਜ ਨੂੰ ਨਸ਼ਟ ਕਰ ਦਿਆਂਗਾ। ਮੈਂ ਉਸ ਦੇ ਬਿਹਤਰੀਨ ਸੈਨਿਕਾਂ ਨੂੰ ਤਬਾਹ ਕਰ ਦਿਆਂਗਾ। ਅਤੇ ਮੈਂ ਬਚੇ ਹੋਇਆਂ ਨੂੰ ਹਵਾ ਵਿੱਚ ਖਿਲਾਰ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਤੈਨੂੰ ਇਹ ਗੱਲਾਂ ਦੱਸੀਆਂ ਹਨ।”

22 ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ: “ਮੈਂ ਇੱਕ ਉੱਚੇ ਲੰਮੇ ਦਿਆਰ ਦੀ ਟਾਹਣੀ ਲਵਾਂਗਾ। ਮੈਂ ਰੁੱਖ ਦੀ ਚੋਟੀ ਤੋਂ ਇੱਕ ਛੋਟੀ ਟਾਹਣੀ ਲਵਾਂਗਾ। ਅਤੇ ਮੈਂ ਖੁਦ ਇਸ ਨੂੰ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ।

23 ਮੈਂ ਖੁਦ ਇਸ ਨੂੰ ਇਸਰਾਏਲ ਦੇ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ। ਉਹ ਟਾਹਣੀ ਵੱਧਕੇ ਰੁੱਖ ਬਣ ਜਾਵੇਗੀ। ਇਸਦੀਆਂ ਟਾਹਣੀਆਂ ਉੱਗਣਗੀਆਂ ਅਤੇ ਇਸ ਨੂੰ ਲੱਗੇਗਾ ਫ਼ਲ। ਇਹ ਦਿਆਰ ਦਾ ਇੱਕ ਖੂਬਸੂਰਤ ਰੁੱਖ ਬਣ ਜਾਵੇਗੀ। ਇਸ ਦੀਆਂ ਟਾਹਣੀਆਂ ਉੱਤੇ ਬਹੁਤ ਪੰਛੀ ਬੈਠਣਗੇ। ਬਹੁਤ ਪੰਛੀ ਇਸ ਦੀਆਂ ਟਾਹਣੀਆਂ ਦੀ ਛਾਂ ਅੰਦਰ ਰਹਿਣਗੇ।

24 “ਫ਼ੇਰ ਪਤਾ ਲੱਗ ਜਾਵੇਗਾ ਹੋਰਨਾਂ ਰੁੱਖਾਂ ਨੂੰ ਕਿ ਮੈਂ ਲੰਮੇ ਰੁੱਖਾਂ ਨੂੰ ਧਰਤ ਉੱਤੇ ਡਿੱਗਣ ਦਿੰਦਾ ਹਾਂ ਅਤੇ ਛੋਟੇ ਰੁੱਖਾਂ ਨੂੰ ਬਹੁਤ ਵੱਡੇ ਵੱਧਣ ਦਿੰਦਾ ਹਾਂ। ਮੈਂ ਹਰੇ ਰੁੱਖਾਂ ਨੂੰ ਸੁੱਕਾ ਦਿੰਦਾ ਹਾਂ, ਅਤੇ ਮੈਂ ਸੁਕੇ ਰੁੱਖਾਂ ਨੂੰ ਹਰਾ ਕਰ ਦਿੰਦਾ ਹਾਂ। ਮੈਂ ਯਹੋਵਾਹ ਹਾਂ। ਜੇ ਮੈਂ ਕੁਝ ਕਰਨ ਲਈ ਜੋ ਆਖਦਾ ਹਾਂ ਤਾਂ ਅਵੱਸ਼ ਮੈਂ ਓਹੀ ਕਰਾਂਗਾ।”

1 And the word of the Lord came unto me, saying,

2 Son of man, put forth a riddle, and speak a parable unto the house of Israel;

3 And say, Thus saith the Lord God; A great eagle with great wings, longwinged, full of feathers, which had divers colours, came unto Lebanon, and took the highest branch of the cedar:

4 He cropped off the top of his young twigs, and carried it into a land of traffick; he set it in a city of merchants.

5 He took also of the seed of the land, and planted it in a fruitful field; he placed it by great waters, and set it as a willow tree.

6 And it grew, and became a spreading vine of low stature, whose branches turned toward him, and the roots thereof were under him: so it became a vine, and brought forth branches, and shot forth sprigs.

7 There was also another great eagle with great wings and many feathers: and, behold, this vine did bend her roots toward him, and shot forth her branches toward him, that he might water it by the furrows of her plantation.

8 It was planted in a good soil by great waters, that it might bring forth branches, and that it might bear fruit, that it might be a goodly vine.

9 Say thou, Thus saith the Lord God; Shall it prosper? shall he not pull up the roots thereof, and cut off the fruit thereof, that it wither? it shall wither in all the leaves of her spring, even without great power or many people to pluck it up by the roots thereof.

10 Yea, behold, being planted, shall it prosper? shall it not utterly wither, when the east wind toucheth it? it shall wither in the furrows where it grew.

11 Moreover the word of the Lord came unto me, saying,

12 Say now to the rebellious house, Know ye not what these things mean? tell them, Behold, the king of Babylon is come to Jerusalem, and hath taken the king thereof, and the princes thereof, and led them with him to Babylon;

13 And hath taken of the king’s seed, and made a covenant with him, and hath taken an oath of him: he hath also taken the mighty of the land:

14 That the kingdom might be base, that it might not lift itself up, but that by keeping of his covenant it might stand.

15 But he rebelled against him in sending his ambassadors into Egypt, that they might give him horses and much people. Shall he prosper? shall he escape that doeth such things? or shall he break the covenant, and be delivered?

16 As I live, saith the Lord God, surely in the place where the king dwelleth that made him king, whose oath he despised, and whose covenant he brake, even with him in the midst of Babylon he shall die.

17 Neither shall Pharaoh with his mighty army and great company make for him in the war, by casting up mounts, and building forts, to cut off many persons:

18 Seeing he despised the oath by breaking the covenant, when, lo, he had given his hand, and hath done all these things, he shall not escape.

19 Therefore thus saith the Lord God; As I live, surely mine oath that he hath despised, and my covenant that he hath broken, even it will I recompense upon his own head.

20 And I will spread my net upon him, and he shall be taken in my snare, and I will bring him to Babylon, and will plead with him there for his trespass that he hath trespassed against me.

21 And all his fugitives with all his bands shall fall by the sword, and they that remain shall be scattered toward all winds: and ye shall know that I the Lord have spoken it.

22 Thus saith the Lord God; I will also take of the highest branch of the high cedar, and will set it; I will crop off from the top of his young twigs a tender one, and will plant it upon an high mountain and eminent:

23 In the mountain of the height of Israel will I plant it: and it shall bring forth boughs, and bear fruit, and be a goodly cedar: and under it shall dwell all fowl of every wing; in the shadow of the branches thereof shall they dwell.

24 And all the trees of the field shall know that I the Lord have brought down the high tree, have exalted the low tree, have dried up the green tree, and have made the dry tree to flourish: I the Lord have spoken and have done it.

Ezekiel 28 in Tamil and English

1 ਸੂਰ ਸੋਚਦਾ ਹੈ ਕਿ ਉਹ ਪਰਮੇਸ਼ੁਰ ਵਰਗਾ ਹੈ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
The word of the Lord came again unto me, saying,

2 “ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਬਹੁਤ ਗੁਮਾਨੀ ਹੈਂ ਤੂੰ! ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ! ਬੈਠਾ ਹਾਂ ਮੈਂ ਦੇਵਤਿਆਂ ਦੇ ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।” “‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ! ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”
Son of man, say unto the prince of Tyrus, Thus saith the Lord God; Because thine heart is lifted up, and thou hast said, I am a God, I sit in the seat of God, in the midst of the seas; yet thou art a man, and not God, though thou set thine heart as the heart of God:

3 ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ! ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।
Behold, thou art wiser than Daniel; there is no secret that they can hide from thee:

4 ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ। ਅਤੇ ਪਾਏ ਨੇ ਤੂੰ ਸੋਨਾ ਚਾਂਦੀ ਆਪਣੇ ਖਜ਼ਾਨਿਆਂ ਵਿੱਚ।
With thy wisdom and with thine understanding thou hast gotten thee riches, and hast gotten gold and silver into thy treasures:

5 ਆਪਣੀ ਮਹਾਨ ਸਿਆਣਪ ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ। ਅਤੇ ਹੁਣ ਤੂੰ ਗੁਮਾਨੀ ਹੈਂ ਉਨ੍ਹਾਂ ਦੌਲਤਾਂ ਕਾਰਣ।
By thy great wisdom and by thy traffick hast thou increased thy riches, and thine heart is lifted up because of thy riches:

6 “‘ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ਸੂਰ, ਸੋਚਿਆ ਸੀ ਤੂੰ ਕਿ ਤੂੰ ਹੈਂ ਇੱਕ ਦੇਵਤੇ ਵਰਗਾ।
Therefore thus saith the Lord God; Because thou hast set thine heart as the heart of God;

7 ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ। ਉਹ ਕੌਮਾਂ ਅੱਤ ਭਿਆਨਕ ਨੇ! ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ। ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ ।
Behold, therefore I will bring strangers upon thee, the terrible of the nations: and they shall draw their swords against the beauty of thy wisdom, and they shall defile thy brightness.

8 ਉਹ ਤੈਨੂੰ ਹੇਠਾਂ ਕਬਰ ਅੰਦਰਲੈ ਜਾਣਗੀਆਂ। ਤੂੰ ਉਸ ਜਹਾਜ਼ੀ ਵਰਗਾ ਹੋਵੇਂਗਾ ਜੋ ਸਮੁੰਦਰ ਵਿੱਚ ਡੁੱਬ ਮੋਇਆ ਸੀ।
They shall bring thee down to the pit, and thou shalt die the deaths of them that are slain in the midst of the seas.

9 ਮਾਰ ਦੇਵੇਗਾ ਉਹ ਬੰਦਾ ਤੈਨੂੰ। ਕੀ ਤੂੰ ਤਾਂ ਵੀ ਆਖੇਂਗਾ, “ਮੈਂ ਹਾਂ ਦੇਵਤਾ!” ਨਹੀਂ! ਵਸ ਵਿੱਚ ਕਰ ਲਵੇਗਾ ਉਹ ਤੈਨੂੰ ਆਪਣੀ ਤਾਕਤ ਦੇ। ਦੇਖ ਲਵੇਂਗਾ ਤੂੰ ਕਿ ਤੂੰ ਹੈਂ ਇੱਕ ਆਦਮੀ, ਪਰਮੇਸ਼ੁਰ ਨਹੀਂ!
Wilt thou yet say before him that slayeth thee, I am God? but thou shalt be a man, and no God, in the hand of him that slayeth thee.

10 ਤੂੰ ਇੱਕ ਅਸੁੰਨਤੀਏ ਵਿਦੇਸ਼ੀ ਵਾਂਗ ਮਰ ਜਾਵੇਂਗਾ। ਅਜਨਬੀ ਤੈਨੂੰ ਮਾਰ ਦੇਣਗੇ। ਵਾਪਰਨਗੀਆਂ ਇਹ ਗੱਲਾਂ ਕਿਉਂ ਕਿ ਆਦੇਸ਼ ਦਿੱਤਾ ਸੀ ਮੈਂ!’” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।
Thou shalt die the deaths of the uncircumcised by the hand of strangers: for I have spoken it, saith the Lord God.

11 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
Moreover the word of the Lord came unto me, saying,

12 “ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੂੰ ਸੀ ਇੱਕ ਪ੍ਰਾਰਥਨਾ ਬੰਦਾ। ਭਰਪੂਰ ਸੀ ਤੂੰ ਸਿਆਣਪ ਨਾਲ। ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।
Son of man, take up a lamentation upon the king of Tyrus, and say unto him, Thus saith the Lord God; Thou sealest up the sum, full of wisdom, and perfect in beauty.

13 ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ। ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ, ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ, ਸ਼ਲੇਮਾਨੀ, ਨੀਲਮ ਅਤੇ ਜਬਰਜਦ। ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ। ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ। ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ। ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।
Thou hast been in Eden the garden of God; every precious stone was thy covering, the sardius, topaz, and the diamond, the beryl, the onyx, and the jasper, the sapphire, the emerald, and the carbuncle, and gold: the workmanship of thy tabrets and of thy pipes was prepared in thee in the day that thou wast created.

14 ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ, ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ। ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।
Thou art the anointed cherub that covereth; and I have set thee so: thou wast upon the holy mountain of God; thou hast walked up and down in the midst of the stones of fire.

15 ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ। ਪਰ ਫ਼ੇਰ ਤੂੰ ਬਣ ਗਿਆ ਬਦ।
Thou wast perfect in thy ways from the day that thou wast created, till iniquity was found in thee.

16 ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ। ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ। ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼। ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ। ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ! ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।
By the multitude of thy merchandise they have filled the midst of thee with violence, and thou hast sinned: therefore I will cast thee as profane out of the mountain of God: and I will destroy thee, O covering cherub, from the midst of the stones of fire.

17 ਗੁਮਾਨੀ ਬਣਾਇਆ ਤੈਨੂੰ ਤੇਰੀ ਖੂਬਸੂਰਤੀ ਨੇ। ਤੇਰੀ ਸ਼ਾਨ ਨੇ ਬਰਬਾਦ ਕਰ ਦਿੱਤਾ ਤੇਰੀ ਸਿਆਣਪ ਨੂੰ। ਇਸ ਲਈ ਸੁੱਟ ਦਿੱਤਾ ਤੈਨੂੰ ਮੈਂ ਹੇਠਾਂ ਧਰਤ ਉੱਤੇ। ਅਤੇ ਹੁਣ ਹੋਰ ਰਾਜੇ ਤਕਦੇ ਨੇ ਤੇਰੇ ਵੱਲ।
Thine heart was lifted up because of thy beauty, thou hast corrupted thy wisdom by reason of thy brightness: I will cast thee to the ground, I will lay thee before kings, that they may behold thee.

18 ਕੀਤੀਆਂ ਤੂੰ ਬਹੁਤ ਖਰਾਬ ਗੱਲਾਂ। ਤੂੰ ਸੀ ਬਹੁਤ ਧੋਖੇਬਾਜ਼ ਵਪਾਰੀ। ਇਸ ਤਰ੍ਹਾਂ ਤੂੰ ਪਵਿੱਤਰ ਥਾਵਾਂ ਨੂੰ ਕਲੰਕਤ ਕਰ ਦਿੱਤਾ। ਇਸ ਲਈ ਅੱਗ ਲਿਆਂਦੀ ਮੈਂ ਤੇਰੇ ਅੰਦਰੋਂ। ਇਸਨੇ ਸਾੜ ਦਿੱਤਾ ਤੈਨੂੰ! ਸੜਕੇ ਸੁਆਹ ਹੋ ਗਿਆ ਤੂੰ ਧਰਤ ਉੱਤੇ। ਦੇਖ ਸੱਕਦਾ ਹੈ ਹੁਣ ਹਰ ਕੋਈ ਤੇਰੀ ਸ਼ਰਮਿੰਦਗੀ ਨੂੰ।
Thou hast defiled thy sanctuaries by the multitude of thine iniquities, by the iniquity of thy traffick; therefore will I bring forth a fire from the midst of thee, it shall devour thee, and I will bring thee to ashes upon the earth in the sight of all them that behold thee.

19 “‘ਹੋਰਨਾਂ ਕੌਮਾਂ ਦੇ ਸਾਰੇ ਲੋਕ ਭੈਭੀਤ ਹੋ ਗਏ ਸਨ ਦੇਖਕੇ ਵਾਪਰਿਆ ਸੀ ਜੋ ਤੇਰੇ ਨਾਲ। ਜੋ ਕੁਝ ਸੀ ਵਾਪਰਿਆ ਤੇਰੇ ਨਾਲ ਬਹੁਤ ਭੈਭੀਤ ਕਰੇਗਾ ਉਹ ਲੋਕਾਂ ਨੂੰ। ਖਤਮ ਹੋ ਗਿਆ ਹੈਂ ਤੂੰ!’”
All they that know thee among the people shall be astonished at thee: thou shalt be a terror, and never shalt thou be any more.

20 ਸੈਦਾ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
Again the word of the Lord came unto me, saying,

21 “ਆਦਮੀ ਦੇ ਪੁੱਤਰ, ਸੈਦਾ ਵੱਲ ਦੇਖ ਅਤੇ ਉਸ ਥਾਂ ਦੇ ਖਿਲਾਫ਼ ਮੇਰੇ ਲਈ ਬੋਲ।
Son of man, set thy face against Zidon, and prophesy against it,

22 ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮੈਂ ਹਾਂ ਤੇਰੇ ਵਿਰੁੱਧ, ਸੈਦਾ! ਤੇਰੇ ਲੋਕ ਸਿੱਖ ਲੈਣਗੇ ਮੇਰਾ ਆਦਰ ਕਰਨਾ! ਸਜ਼ਾ ਦੇਵਾਂਗਾ ਮੈਂ ਸੈਦਾ ਨੂੰ। ਫ਼ੇਰ ਪਤਾ ਲੱਗੇਗਾ ਲੋਕਾਂ ਨੂੰ ਕਿ ਮੈਂ ਹਾਂ ਯਹੋਵਾਹ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਪਵਿੱਤਰ ਹਾਂ, ਅਤੇ ਵਿਹਾਰ ਕਰਨਗੇ ਉਹ ਮੇਰੇ ਨਾਲ ਓਹੋ ਜਿਹਾ।
And say, Thus saith the Lord God; Behold, I am against thee, O Zidon; and I will be glorified in the midst of thee: and they shall know that I am the Lord, when I shall have executed judgments in her, and shall be sanctified in her.

23 ਭੇਜਾਂਗਾ ਮੈਂ ਬੀਮਾਰੀ ਅਤੇ ਮੌਤ ਸੈਦਾ ਵੱਲ ਅਤੇ ਬਹੁਤ ਲੋਕ ਸ਼ਹਿਰ ਅੰਦਰ ਮਰ ਜਾਣਗੇ। ਤਲਵਾਰ (ਦੁਸ਼ਮਣ ਸਿਪਾਹੀ) ਸ਼ਹਿਰੋ ਅੰਦਰ ਮਾਰ ਦੇਵੇਗੀ ਬਹੁਤ ਲੋਕਾਂ ਨੂੰ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਹਾਂ ਯਹੋਵਾਹ।’”
For I will send into her pestilence, and blood into her streets; and the wounded shall be judged in the midst of her by the sword upon her on every side; and they shall know that I am the Lord.

24 ਕੌਮਾਂ ਇਸਰਾਏਲ ਉੱਤੇ ਹੱਸਣੋ ਹਟ ਜਾਣਗੀਆਂ “‘ਇਸਰਾਏਲ ਦੇ ਆਲੇ-ਦੁਆਲੇ ਦੇ ਦੇਸ ਉਸ ਨੂੰ ਨਫ਼ਰਤ ਕਰਦੇ ਸਨ। ਪਰ ਉਨ੍ਹਾਂ ਦੇਸਾਂ ਨਾਲ ਮਾੜੀਆਂ ਘਟਨਾਵਾਂ ਵਾਪਰਨਗੀਆਂ। ਫ਼ੇਰ ਓੱਥੇ ਇਸਰਾਏਲ ਦੇ ਪਰਿਵਾਰ ਨੂੰ ਦੁੱਖ ਦੇਣ ਵਾਲੇ ਨਸ਼ਤਰ ਜਾਂ ਕੰਡਿਆਲੀਆਂ ਝਾੜੀਆਂ ਨਹੀਂ ਹੋਣਗੀਆਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪ੍ਰਭੂ ਯਹੋਵਾਹ ਹਾਂ।’”
And there shall be no more a pricking brier unto the house of Israel, nor any grieving thorn of all that are round about them, that despised them; and they shall know that I am the Lord God.

25 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੈਂ ਇਸਰਾਏਲ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਦਰਮਿਆਨ ਖਿੰਡਾ ਦਿੱਤਾ ਸੀ। ਪਰ ਮੈਂ ਇਸਰਾਏਲ ਦੇ ਪਰਿਵਾਰ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ। ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗੇਗਾ ਕਿ ਮੈਂ ਪਵਿੱਤਰ ਹਾਂ ਅਤੇ ਉਹ ਮੇਰੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਨਗੀਆਂ। ਓਸ ਸਮੇਂ, ਇਸਰਾਏਲ ਦੇ ਲੋਕ ਆਪਣੀ ਧਰਤੀ ਉੱਤੇ ਰਹਿਣਗੇ ਮੈਂ ਉਹ ਧਰਤੀ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ।
Thus saith the Lord God; When I shall have gathered the house of Israel from the people among whom they are scattered, and shall be sanctified in them in the sight of the heathen, then shall they dwell in their land that I have given to my servant Jacob.

26 ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”
And they shall dwell safely therein, and shall build houses, and plant vineyards; yea, they shall dwell with confidence, when I have executed judgments upon all those that despise them round about them; and they shall know that I am the Lord their God.