Ezekiel 36:12
ਹਾਂ, ਮੈਂ ਬਹੁਤ ਸਾਰੇ ਲੋਕਾਂ, ਇਸਰਾਏਲ ਦੇ ਲੋਕਾਂ ਦੀ ਅਗਵਾਈ ਤੇਰੀ ਧਰਤੀ ਵੱਲ ਕਰਾਂਗਾ। ਤੂੰ ਉਨ੍ਹਾਂ ਦੀ ਜਾਇਦਾਦ ਹੋਵੇਂਗਾ। ਅਤੇ ਤੂੰ ਫ਼ੇਰ ਕਦੇ ਵੀ ਉਨ੍ਹਾਂ ਕੋਲੋਂ ਬੱਚੇ ਨਹੀਂ ਖੋਹੇਁਗਾ।”
Yea, I will cause men | וְהוֹלַכְתִּי֩ | wĕhôlaktiy | veh-hoh-lahk-TEE |
to walk | עֲלֵיכֶ֨ם | ʿălêkem | uh-lay-HEM |
upon | אָדָ֜ם | ʾādām | ah-DAHM |
even you, | אֶת | ʾet | et |
my people | עַמִּ֤י | ʿammî | ah-MEE |
Israel; | יִשְׂרָאֵל֙ | yiśrāʾēl | yees-ra-ALE |
possess shall they and | וִֽירֵשׁ֔וּךָ | wîrēšûkā | vee-ray-SHOO-ha |
be shalt thou and thee, | וְהָיִ֥יתָ | wĕhāyîtā | veh-ha-YEE-ta |
their inheritance, | לָהֶ֖ם | lāhem | la-HEM |
no shalt thou and | לְנַחֲלָ֑ה | lĕnaḥălâ | leh-na-huh-LA |
more | וְלֹא | wĕlōʾ | veh-LOH |
henceforth | תוֹסִ֥ף | tôsip | toh-SEEF |
bereave | ע֖וֹד | ʿôd | ode |
them of men. | לְשַׁכְּלָֽם׃ | lĕšakkĕlām | leh-sha-keh-LAHM |
Cross Reference
Jeremiah 15:7
ਮੈਂ ਯਹੂਦਾਹ ਦੇ ਲੋਕਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਇੱਕ ਆਦਮੀ ਤੰਗਲੀ ਨਾਲ ਅਨਾਜ ਨੂੰ ਖਿਲਾਰਦਾ ਹੈ। ਮੈਂ ਉਨ੍ਹਾਂ ਨੂੰ ਸਾਰੀ ਧਰਤੀ ਵਿੱਚ ਖਿੰਡਾ ਦਿਆਂਗਾ। ਮੇਰੇ ਲੋਕ ਨਹੀਂ ਬਦਲੇ ਹਨ। ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਤੋਂ ਉਨ੍ਹਾਂ ਦੇ ਬੱਚੇ ਖੋਹ ਲਵਾਂਗਾ।
Numbers 13:32
ਅਤੇ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸਿਆ ਕਿ ਉਹ ਉਸ ਧਰਤੀ ਦੇ ਲੋਕਾਂ ਨੂੰ ਹਰਾਉਣ ਦੇ ਸਮਰਥ ਨਹੀਂ ਸਨ। ਉਨ੍ਹਾਂ ਨੇ ਆਖਿਆ, ਉਹ ਧਰਤੀ ਜਿਹੜੀ ਅਸੀਂ ਦੇਖੀ ਹੈ, “ਤਾਕਤਵਰ ਲੋਕਾਂ ਨਾਲ ਭਰੀ ਪਈ ਹੈ। ਉਹ ਲੋਕ ਇੰਨੇ ਤਾਕਤਵਰ ਹਨ ਕਿ ਬੜੀ ਆਸਾਨੀ ਨਾਲ ਹਰ ਉਸ ਬੰਦੇ ਨੂੰ ਹਰਾ ਸੱਕਦੇ ਹਨ ਜਿਹੜਾ ਉੱਥੇ ਜਾਵੇਗਾ।
Jeremiah 32:15
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਭਵਿੱਖ ਵਿੱਚ ਮੇਰੇ ਲੋਕ ਇੱਕ ਵਾਰੀ ਫ਼ੇਰ ਇਸਰਾਏਲ ਦੀ ਧਰਤੀ ਵਿੱਚ ਮਕਾਨ, ਖੇਤ ਅਤੇ ਬਗੀਚੇ ਖਰੀਦਣਗੇ।’”
Jeremiah 32:44
ਲੋਕੀ ਆਪਣੇ ਪੈਸੇ ਨਾਲ ਖੇਤ ਖਰੀਦਣਗੇ। ਉਹ ਆਪਣੇ ਇਕਰਾਰਨਾਮਿਆਂ ਉੱਪਰ ਹਸਤਾਖਰ ਕਰਨਗੇ ਅਤੇ ਉਨ੍ਹਾਂ ਨੂੰ ਮੁਹਰਬੰਦ ਕਰਨਗੇ। ਲੋਕ ਉਨ੍ਹਾਂ ਲੋਕਾਂ ਨੂੰ ਆਪਣੇ ਸੌਦਿਆਂ ਉੱਤੇ ਹਸਤਾਖਰ ਕਰਦਿਆਂ ਦੀ ਗਵਾਹੀ ਦੇਣਗੇ। ਲੋਕ ਫ਼ੇਰ ਉਸ ਧਰਤੀ ਅੰਦਰ ਖੇਤ ਖਰੀਦਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ। ਉਹ ਯਰੂਸ਼ਲਮ ਦੇ ਇਲਾਕੇ ਦੇ ਇਰਦ-ਗਿਰਦ ਖੇਤ ਖਰੀਦਣਗੇ। ਉਹ ਯਹੂਦਾਹ ਦੀ ਧਰਤੀ ਦੇ ਕਸਬਿਆਂ ਵਿੱਚ, ਪਹਾੜੀ ਇਲਾਕੇ ਵਿੱਚ, ਪੱਛਮੀ ਪਹਾੜੀਆਂ ਦੇ ਪੈਰਾਂ ਵਿੱਚ ਅਤੇ ਦੱਖਣੀ ਮਾਰੂਬਲ ਦੇ ਇਲਾਕੇ ਵਿੱਚ ਖੇਤ ਖਰੀਦਣਗੇ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਮੈਂ ਤੁਹਾਡੇ ਲੋਕਾਂ ਨੂੰ ਘਰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Ezekiel 36:13
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਇਸਰਾਏਲ ਦੀ ਧਰਤੀ, ਲੋਕੀ ਤੈਨੂੰ ਮੰਦੀਆਂ ਗੱਲਾਂ ਆਖਦੇ ਹਨ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਨੂੰ ਤਬਾਹ ਕਰ ਦਿੱਤਾ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਕੋਲੋਂ ਬੱਚੇ ਖੋਹ ਲੇ।
Ezekiel 47:14
ਤੁਸੀਂ ਜ਼ਮੀਨ ਨੂੰ ਬਰਾਬਰ-ਬਰਾਬਰ ਵੰਡੋਗੇ। ਮੈਂ ਇਹ ਜ਼ਮੀਨ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਮੈਂ ਇਹ ਜ਼ਮੀਨ ਤੁਹਾਨੂੰ ਦੇ ਰਿਹਾ ਹਾਂ।
Obadiah 1:17
ਪਰ ਸੀਯੋਨ ਪਹਾੜ ਉੱਪਰ ਕੁਝ ਮਨੁੱਖ ਬਚੇ ਰਹਿਣਗੇ ਅਤੇ ਉਹ ਮੇਰੇ ਖਾਸ ਮਨੁੱਖ ਹੋਣਗੇ। ਅਤੇ ਯਾਕੂਬ ਦੇ ਘਰਾਣੇ ਨੂੰ ਉਸਦੀ ਮਿਲਖ ਵਾਪਸ ਕੀਤੀ ਜਾਵੇਗੀ।