Ezra 10:14
ਸਾਡੇ ਆਗੂਆਂ ਨੂੰ ਸਾਰੀ ਸਭਾ ਦੇ ਪ੍ਰਤਿਨਿਧੀ ਹੋਣ ਦਿਓ। ਅਤੇ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਹਨ। ਉਹ ਨਿਸ਼ਚਿੰਤ ਕੀਤੇ ਸਮੇਂ ਤੇ ਆਗੂਆਂ ਅਤੇ ਨਿਆਕਾਰਾਂ ਦੇ ਨਾਲ ਆਉਣ ਜਦ ਤੱਕ ਅਸੀਂ ਇਹ ਸਮੱਸਿਆ ੱਸੁਧਾਰ ਕੇ ਪਰਮੇਸ਼ੁਰ ਦੇ ਗੁੱਸੇ ਨੂੰ ਘਟਨਾਂ ਦੇਈਏ।”
Let now | יַֽעֲמְדוּ | yaʿămdû | YA-um-doo |
our rulers | נָ֣א | nāʾ | na |
of all | שָׂ֠רֵינוּ | śārênû | SA-ray-noo |
congregation the | לְֽכָל | lĕkol | LEH-hole |
stand, | הַקָּהָ֞ל | haqqāhāl | ha-ka-HAHL |
and let all | וְכֹ֣ל׀ | wĕkōl | veh-HOLE |
which them | אֲשֶׁ֣ר | ʾăšer | uh-SHER |
have taken | בֶּֽעָרֵ֗ינוּ | beʿārênû | beh-ah-RAY-noo |
strange | הַֽהֹשִׁ֞יב | hahōšîb | ha-hoh-SHEEV |
wives | נָשִׁ֤ים | nāšîm | na-SHEEM |
cities our in | נָכְרִיּוֹת֙ | nokriyyôt | noke-ree-YOTE |
come | יָבֹא֙ | yābōʾ | ya-VOH |
at appointed | לְעִתִּ֣ים | lĕʿittîm | leh-ee-TEEM |
times, | מְזֻמָּנִ֔ים | mĕzummānîm | meh-zoo-ma-NEEM |
with and | וְעִמָּהֶ֛ם | wĕʿimmāhem | veh-ee-ma-HEM |
them the elders | זִקְנֵי | ziqnê | zeek-NAY |
of every city, | עִ֥יר | ʿîr | eer |
וָעִ֖יר | wāʿîr | va-EER | |
and the judges | וְשֹֽׁפְטֶ֑יהָ | wĕšōpĕṭêhā | veh-shoh-feh-TAY-ha |
thereof, until | עַ֠ד | ʿad | ad |
fierce the | לְהָשִׁ֞יב | lĕhāšîb | leh-ha-SHEEV |
wrath | חֲר֤וֹן | ḥărôn | huh-RONE |
of our God | אַף | ʾap | af |
for | אֱלֹהֵ֙ינוּ֙ | ʾĕlōhênû | ay-loh-HAY-NOO |
this | מִמֶּ֔נּוּ | mimmennû | mee-MEH-noo |
matter | עַ֖ד | ʿad | ad |
be turned | לַדָּבָ֥ר | laddābār | la-da-VAHR |
from | הַזֶּֽה׃ | hazze | ha-ZEH |
Cross Reference
2 Chronicles 30:8
ਤੁਸੀਂ ਆਪਣੇ ਪੁਰਖਿਆਂ ਵਰਗੇ ਹੱਠੀ ਨਾ ਬਣੋ ਸਗੋਂ ਦਿਲੋਂ ਪਰਮੇਸ਼ੁਰ ਦਾ ਹੁਕਮ ਮੰਨੋ। ਤੁਸੀਂ ਅੱਤ ਪਵਿੱਤਰ ਅਸਥਾਨ ਤੇ ਆਓ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਦਾ ਲਈ ਪਵਿੱਤਰ ਕੀਤਾ ਹੈ, ਸੋ ਤੁਸੀਂ ਇੱਥੇ ਆ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰੋ। ਜਦੋਂ ਤੁਸੀਂ ਇਵੇਂ ਕਰੋਂਗੇ ਤਾਂ ਯਹੋਵਾਹ ਦੀ ਕਰੋਪੀ ਤੁਹਾਡੇ ਤੋਂ ਦੂਰ ਹੋਵੇਗੀ।
2 Chronicles 29:10
ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ।
Numbers 25:4
ਯਹੋਵਾਹ ਨੇ ਮੂਸਾ ਨੂੰ ਆਖਿਆ, “ਇਨ੍ਹਾਂ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ। ਫ਼ੇਰ ਉਨ੍ਹਾਂ ਨੂੰ ਧੁੱਪੇ ਯਹੋਵਾਹ ਦੇ ਸਾਹਮਣੇ ਫ਼ਾਂਸੀ ਦੇ ਦੇਵੀ ਤਾਂ ਜੋ ਹਰ ਕੋਈ ਵੇਖ ਸੱਕੇ। ਫ਼ੇਰ ਯਹੋਵਾਹ ਇਸਰਾਏਲ ਦੇ ਸਮੂਹ ਲੋਕਾਂ ਨੂੰ ਆਪਣਾ ਗੁੱਸਾ ਨਹੀਂ ਦਰਸਾਵੇਗਾ।”
Isaiah 12:1
ਪਰਮੇਸ਼ੁਰ ਦੀ ਉਸਤਤ ਦਾ ਗੀਤ ਉਸ ਸਮੇਂ ਤੁਸੀਂ ਆਖੋਗੇ: “ਯਹੋਵਾਹ ਮੈਂ ਤੇਰਾ ਧੰਨਵਾਦ ਅਤੇ ਉਸਤਤ ਕਰਦਾ ਹਾਂ। ਭਾਵੇਂ ਤੂੰ ਮੇਰੇ ਨਾਲ ਨਾਰਾਜ਼ ਰਿਹਾ ਹੈਂ ਹੁਣ ਤੇਰਾ ਗੁੱਸਾ ਜਾ ਚੁੱਕਿਆ ਹੈ ਅਤੇ ਤੂੰ ਮੈਨੂੰ ਅਰਾਮ ਦੇ ਅਤੇ ਮੈਨੂੰ ਆਪਣਾ ਪਿਆਰ ਦਰਸਾ।”
Psalm 78:38
ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ। ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ। ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ।
2 Chronicles 19:5
ਉਸ ਨੇ ਯਹੂਦਾਹ ਵਿੱਚ ਨਿਆਂਕਾਰ ਚੁਣੇ ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਨਿਆਂਕਾਰ ਮੁਕੱਰਰ ਕੀਤੇ।
Joshua 7:26
ਜਦੋਂ ਉਨ੍ਹਾਂ ਨੇ ਆਕਾਨ ਨੂੰ ਸਾੜ ਦਿੱਤਾ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਬਹੁਤ ਸਾਰੇ ਪੱਥਰ ਰੱਖ ਦਿੱਤੇ। ਉਹ ਪੱਥਰ ਅੱਜ ਤੱਕ ਉੱਥੇ ਹੀ ਹਨ। ਇਸ ਲਈ ਪਰਮੇਸ਼ੁਰ ਨੇ ਆਕਾਨ ਲਈ ਮੁਸੀਬਤ ਲਿਆਂਦੀ। ਇਹੀ ਕਾਰਣ ਹੈ ਕਿ ਉਸ ਥਾਂ ਨੂੰ ਆਕੋਰ ਦੀ ਵਾਦੀ ਆਖਿਆ ਜਾਂਦਾ ਹੈ। ਇਸ ਤੋਂ ਮਗਰੋਂ ਯਹੋਵਾਹ ਲੋਕਾਂ ਨਾਲ ਕਰੋਧਵਾਨ ਨਹੀਂ ਸੀ।
Deuteronomy 17:18
“ਜਦੋਂ ਰਾਜਾ ਰਾਜ ਕਰਨ ਲੱਗੇ, ਉਸ ਨੂੰ ਆਪਣੇ ਲਈ ਬਿਵਸਥਾ ਦੀ ਇੱਕ ਨਕਲ ਲਿਖਣੀ ਚਾਹੀਦੀ ਹੈ ਉਹ ਉਸ ਨਕਲ ਨੂੰ ਉਨ੍ਹਾਂ ਪੋਥੀਆਂ ਵਿੱਚਂ ਬਣਾਵੇ ਜਿਹੜੀਆਂ ਜਾਜਕ ਅਤੇ ਲੇਵੀ ਆਪਣੇ ਨਾਲ ਰੱਖਦੇ ਹਨ।
Deuteronomy 17:9
ਜਾਜਕ ਲੇਵੀ ਪਰਿਵਾਰ-ਸਮੂਹ ਵਿੱਚੋਂ ਹਨ। ਤੁਹਾਨੂੰ ਉਨ੍ਹਾਂ ਜਾਜਕਾਂ ਅਤੇ ਨਿਆਂਕਾਰ ਕੋਲ ਜਾਣਾ ਚਾਹੀਦਾ ਜੋ ਉਸ ਵੇਲੇ ਡਿਉਟੀ ਉੱਤੇ ਹੋਵੇ। ਉਹ ਫ਼ੈਸਲਾ ਕਰਨਗੇ ਕਿ ਇਸ ਸਮੱਸਿਆ ਬਾਰੇ ਕੀ ਕੀਤਾ ਜਾਣਾ ਚਾਹੀਦਾ।
Deuteronomy 13:17
ਉਸ ਸ਼ਹਿਰ ਦੀ ਹਰ ਚੀਜ਼ ਤਬਾਹ ਕੀਤੀ ਜਾਣ ਲਈ ਪਰਮੇਸ਼ੁਰ ਦੇ ਅਰਪਨ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਕੋਈ ਵੀ ਚੀਜ਼ ਆਪਣੇ ਲਈ ਨਹੀਂ ਰੱਖਣੀ ਚਾਹੀਦੀ। ਜੇ ਤੁਸੀਂ ਇਸ ਆਦੇਸ਼ ਦੀ ਪਾਲਣਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਕਰੋਧਵਾਨ ਹੋਣ ਤੋਂ ਹਟ ਜਾਵੇਗਾ। ਯਹੋਵਾਹ ਤੁਹਾਡੇ ਉੱਤੇ ਮਿਹਰਬਾਨ ਹੋਵੇਗਾ। ਉਹ ਤੁਹਾਡੇ ਲਈ ਅਫ਼ਸੋਸ ਕਰੇਗਾ। ਉਹ ਤੁਹਾਡੀ ਕੌਮ ਨੂੰ ਵੱਧਣ ਫ਼ੁਲਣ ਦੇਵੇਗਾ, ਜਿਵੇਂ ਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।