Ezra 3

1 ਜਗਵੇਦੀ ਦਾ ਪੁਨਰ ਨਿਰਮਾਣ ਇਉਂ ਸੱਤਵੇ ਮਹੀਨੇ ਵਿੱਚ, ਜਿਹੜੇ ਇਸਰਾਏਲੀ ਆਪਣੇ ਨਗਰਾਂ ਵਿੱਚ ਵਸ ਗਏ ਸਨ, ਯਰੂਸ਼ਲਮ ਨੂੰ ਗਏ।

2 ਤਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜ੍ਹਾ ਸੱਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।

3 ਉਹ ਲੋਕ ਆਪਣੇ ਨਜ਼ਦੀਕ ਰਹਿੰਦੇ ਹੋਰ ਲੋਕਾਂ ਤੋਂ ਡਰਦੇ ਸਨ, ਪਰ ਉਨ੍ਹਾਂ ਅੱਗੇ ਰੁਕਾਵਟ ਨਾ ਪਾਈ ਗਈ ਤਾਂ ਉਨ੍ਹਾਂ ਨੇ ਪੁਰਾਣੀ ਨੀਂਹ ਉੱਤੇ ਹੀ ਜਗਵੇਦੀ ਤਿਆਰ ਕੀਤੀ। ਫ਼ੇਰ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਈਆਂ। ਇਉਂ ਰੋਜ਼ ਸਵੇਰੇ ਸ਼ਾਮ ਉਨ੍ਹਾਂ ਨੇ ਹੋਮ ਦੀਆਂ ਬਲੀਆਂ ਚੜ੍ਹਾਈਆਂ।

4 ਫਿਰ ਉਨ੍ਹਾਂ ਨੇ ਲਿਖੇ ਮੁਤਾਬਕ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਦਿਨ ਸਹੀ ਗਿਣਤੀ ਮੁਤਾਬਕ ਹੋਮ ਦੀਆਂ ਭੇਟਾਂ ਚੜ੍ਹਾਈਆਂ।

5 ਫ਼ੇਰ ਉਨ੍ਹਾਂ ਨੇ ਰੋਜ਼ ਦੀ ਹੋਮ ਦੀ ਭੇਟ ਅਤੇ ਅਮਸਿਆ ਅਤੇ ਯਹੋਵਾਹ ਦੇ ਸਾਰੇ ਪਵਿੱਤਰ ਪਰਬਾਂ ਲਈ ਬਲੀਆਂ ਚੜ੍ਹਾਈਆਂ। ਇਸ ਤੋਂ ਇਲਾਵਾ, ਲੋਕਾਂ ਨੇ ਹੋਰ ਵੀ ਵਸਤਾਂ ਚੜ੍ਹਾਈਆਂ ਜੋ ਉਹ ਯਹੋਵਾਹ ਨੂੰ ਦੇਣੀਆਂ ਚਾਹੁੰਦੇ ਸਨ।

6 ਸੱਤਵੇਂ ਮਹੀਨੇਦੇ ਪਹਿਲੇ ਦਿਨ ਤੋਂ ਉਹ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਉਣ ਲੱਗ ਪਏ, ਪਰ ਇਹ ਸਭ ਕੁਝ ਮੰਦਰ ਦੀ ਉਸਾਰੀ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ।

7 ਮੰਦਰ ਦਾ ਪੁਨਰ ਨਿਰਮਾਣ ਸੋ ਉਨ੍ਹਾਂ ਨੇ ਸੰਗਤਰਾਸ਼ਾਂ ਅਤੇ ਤਰੱਖਾਣਾਂ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਅਤੇ ਸੂਰੀਆਂ ਨੂੰ ਭੋਜਨ, ਪੇਯ ਅਤੇ ਤੇਲ ਦਿੱਤਾ ਤਾਂ ਜੋ ਉਹ ਫਾਰਸ ਦੇ ਪਾਤਸ਼ਾਹ ਕੋਰਸ਼ ਦੀ ਆਗਿਆ ਮੁਤਾਬਕ ਲਬਨੋਨ ਤੋਂ ਦਿਆਰ ਦੀ ਲੱਕੜ ਸਮੁਦਰ ਰਾਹੀਂ ਯਾਫਾ ਨੂੰ ਲਿਆ ਸੱਕਣ।

8 ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ।

9 ਜਿਨ੍ਹਾਂ ਆਦਮੀਆਂ ਨੇ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੇ ਕੰਮ ਦੀ ਦੇਖ ਭਾਲ ਕੀਤੀ ਉਹ ਸਨ: ਯੇਸ਼ੂਆ ਤੇ ਉਸ ਦੇ ਪੁੱਤਰ ਕਦਮੀਏਲ ਅਤੇ ਉਸ ਦੇ ਪੁੱਤਰ ਅਤੇ ਰਿਸ਼ਤੇਦਾਰ (ਯਹੂਦਾਹ ਦੇ ਉੱਤਰਾਧਿਕਾਰੀ) ਹੇਨਾ ਦਾਦ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਜੋ ਕਿ ਲੇਵੀ ਸਨ,

10 ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੁਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜ੍ਹੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ।

11 ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ “ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ।” ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।

12 ਪਰ ਬਹੁਤ ਸਾਰੇ ਬਜ਼ੁਰਗ ਜਾਜਕ, ਲੇਵੀ ਅਤੇ ਘਰਾਣਿਆਂ ਦੇ ਆਗੂ ਰੋਣ ਲੱਗ ਪਏ ਕਿਉਂ ਕਿ ਇਨ੍ਹਾਂ ਨੇ ਪਹਿਲੇ ਮੰਦਰ ਨੂੰ ਵੀ ਵੇਖਿਆ ਹੋਇਆ ਸੀ। ਇਸ ਲਈ ਜਦੋਂ ਉਨ੍ਹਾਂ ਨੇ ਇਸ ਮੰਦਰ ਦੀਆਂ ਨੀਹਾਂ ਵੇਖੀਆਂ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ। ਜਦ ਕਿ ਬਾਕੀ ਦੇ ਕੁਝ ਲੋਕ ਬੜੇ ਖੁਸ਼ ਸਨ ਅਤੇ ਸ਼ੋਰ ਮਚਾ ਰਹੇ ਸਨ।

13 ਦੂਰ ਤੀਕ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ। ਉਨ੍ਹਾਂ ਸਭਨਾਂ ਨੇ ਮਿਲ ਕੇ ਇੰਨਾ ਸ਼ੋਰ ਮਚਾਇਆ ਹੋਇਆ ਸੀ ਕਿ ਰੋਣ ਤੇ ਹੱਸਣ ਦੀਆਂ ਆਵਾਜ਼ ਵਿੱਚ ਭੇਦ ਕਰਨਾ ਔਖਾ ਸੀ।

1 And when the seventh month was come, and the children of Israel were in the cities, the people gathered themselves together as one man to Jerusalem.

2 Then stood up Jeshua the son of Jozadak, and his brethren the priests, and Zerubbabel the son of Shealtiel, and his brethren, and builded the altar of the God of Israel, to offer burnt offerings thereon, as it is written in the law of Moses the man of God.

3 And they set the altar upon his bases; for fear was upon them because of the people of those countries: and they offered burnt offerings thereon unto the Lord, even burnt offerings morning and evening.

4 They kept also the feast of tabernacles, as it is written, and offered the daily burnt offerings by number, according to the custom, as the duty of every day required;

5 And afterward offered the continual burnt offering, both of the new moons, and of all the set feasts of the Lord that were consecrated, and of every one that willingly offered a freewill offering unto the Lord.

6 From the first day of the seventh month began they to offer burnt offerings unto the Lord. But the foundation of the temple of the Lord was not yet laid.

7 They gave money also unto the masons, and to the carpenters; and meat, and drink, and oil, unto them of Zidon, and to them of Tyre, to bring cedar trees from Lebanon to the sea of Joppa, according to the grant that they had of Cyrus king of Persia.

8 Now in the second year of their coming unto the house of God at Jerusalem, in the second month, began Zerubbabel the son of Shealtiel, and Jeshua the son of Jozadak, and the remnant of their brethren the priests and the Levites, and all they that were come out of the captivity unto Jerusalem; and appointed the Levites, from twenty years old and upward, to set forward the work of the house of the Lord.

9 Then stood Jeshua with his sons and his brethren, Kadmiel and his sons, the sons of Judah, together, to set forward the workmen in the house of God: the sons of Henadad, with their sons and their brethren the Levites.

10 And when the builders laid the foundation of the temple of the Lord, they set the priests in their apparel with trumpets, and the Levites the sons of Asaph with cymbals, to praise the Lord, after the ordinance of David king of Israel.

11 And they sang together by course in praising and giving thanks unto the Lord; because he is good, for his mercy endureth for ever toward Israel. And all the people shouted with a great shout, when they praised the Lord, because the foundation of the house of the Lord was laid.

12 But many of the priests and Levites and chief of the fathers, who were ancient men, that had seen the first house, when the foundation of this house was laid before their eyes, wept with a loud voice; and many shouted aloud for joy:

13 So that the people could not discern the noise of the shout of joy from the noise of the weeping of the people: for the people shouted with a loud shout, and the noise was heard afar off.

Ruth 3 in Tamil and English

1 ਖਲਵਾੜਾ ਫ਼ੇਰ ਰੂਥ ਦੀ ਸੱਸ ਨਾਓਮੀ ਨੇ ਉਸ ਨੂੰ ਆਖਿਆ, “ਮੇਰੀਏ ਧੀਏ, ਮੈਨੂੰ ਤੇਰੇ ਲਈ ਇੱਕ ਚੰਗਾ ਪਤੀ ਲੱਭਣ ਦੇ ਜੋ ਤੇਰੇ ਲਈ ਪ੍ਰਬੰਧ ਕਰੇਗਾ, ਤਾਂ ਜੋ ਤੈਨੂੰ ਸ਼ਾਂਤੀ ਅਤੇ ਅਰਾਮ ਮਿਲ ਸੱਕੇ।
Then Naomi her mother in law said unto her, My daughter, shall I not seek rest for thee, that it may be well with thee?

2 ਹੋ ਸੱਕਦਾ ਬੋਅਜ਼ ਹੀ ਢੁਕਵਾਂ ਆਦਮੀ ਹੋਵੇ। ਬੋਅਜ਼ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਤੂੰ ਉਸ ਦੀਆਂ ਕਾਮੀਆਂ ਨਾਲ ਕੰਮ ਕੀਤਾ ਹੈ। ਅੱਜ, ਉਹ ਆਪਣੇ ਖਲਵਾੜੇ ਵਿੱਚ ਜੌਂ ਨੂੰ ਫ਼ਟਕ ਰਿਹਾ ਹੋਵੇਗਾ।
And now is not Boaz of our kindred, with whose maidens thou wast? Behold, he winnoweth barley to night in the threshingfloor.

3 ਜਾ ਅਤੇ ਨਹਾ ਕੇ ਅਤਰ ਛਿੜਕ ਲੈ ਚੰਗੇ ਕੱਪੜੇ ਪਾ ਅਤੇ ਖਲਵਾੜੇ ਵੱਲ ਚਲੀ ਜਾ, ਪਰ ਤੂੰ ਓਨੀ ਦੇਰ ਬੋਅਜ਼ ਨੂੰ ਨਜ਼ਰ ਨਾ ਆਵੀਂ ਜਦੋਂ ਤੱਕ ਉਹ ਰਾਤ ਦਾ ਖਾਣਾ ਖਤਮ ਨਾ ਕਰ ਲਵੇ।
Wash thyself therefore, and anoint thee, and put thy raiment upon thee, and get thee down to the floor: but make not thyself known unto the man, until he shall have done eating and drinking.

4 ਖਾਣ ਤੋਂ ਬਾਦ ਉਹ ਅਰਾਮ ਕਰਨ ਲਈ ਲੇਟ ਜਾਵੇਗਾ ਉੱਥੇ ਜਾਵੀਂ ਅਤੇ ਉਸ ਦਿਆਂ ਪੈਰਾਂ ਤੋਂ ਵਸਤਰ ਹਟਾ ਦੇਵੀਂ। ਫ਼ਿਰ ਬੋਅਜ਼ ਨਾਲ ਲੇਟ ਜਾਵੀਂ। ਫ਼ੇਰ ਉਹ ਤੈਨੂੰ ਦੱਸੇਗਾ ਕਿ ਕੀ ਕਰਨਾ ਹੈ।”
And it shall be, when he lieth down, that thou shalt mark the place where he shall lie, and thou shalt go in, and uncover his feet, and lay thee down; and he will tell thee what thou shalt do.

5 ਰੂਥ ਨੇ ਜਵਾਬ ਦਿੱਤਾ, “ਜੋ ਤੁਸੀਂ ਆਖਿਆ ਹੈ ਮੈਂ ਉਵੇਂ ਹੀ ਕਰਾਂਗੀ।”
And she said unto her, All that thou sayest unto me I will do.

6 ਇਸ ਲਈ ਰੂਥ ਖਲਵਾੜੇ ਵੱਲ ਗਈ। ਰੂਥ ਨੇ ਉਹ ਸਭ ਕੁਝ ਕੀਤਾ ਜੋ ਉਸਦੀ ਸੱਸ ਨੇ ਕਰਨ ਲਈ ਆਖਿਆ ਸੀ।
And she went down unto the floor, and did according to all that her mother in law bade her.

7 ਖਾਣ-ਪੀਣ ਤੋਂ ਬਾਦ ਬੋਅਜ਼ ਬਹੁਤ ਸੰਤੁਸ਼ਟ ਹੋ ਗਿਆ। ਬੋਅਜ਼ ਅਨਾਜ ਦੇ ਢੇਰ ਨੇੜੇ ਲੇਟ ਗਿਆ। ਫ਼ੇਰ ਰੂਥ ਬਹੁਤ ਚੁੱਪ-ਚਾਪ ਉਸ ਦੇ ਕੋਲ ਗਈ ਅਤੇ ਉਸ ਦੇ ਪੈਰਾਂ ਤੋਂ ਵਸਤਰ ਹਟਾ ਦਿੱਤਾ। ਰੂਥ ਉਸ ਦੇ ਪੈਰਾਂ ਕੋਲ ਲੇਟ ਗਈ।
And when Boaz had eaten and drunk, and his heart was merry, he went to lie down at the end of the heap of corn: and she came softly, and uncovered his feet, and laid her down.

8 ਅੱਧੀ ਰਾਤ ਵੇਲੇ ਬੋਅਜ਼ ਨੇ ਪਾਸਾ ਪਰਤਿਆ ਆਪਣੀ ਨੀਂਦ ਵਿੱਚ ਅਤੇ ਉੱਠ ਖੜ੍ਹਾ ਹੋਇਆ। ਉਹ ਬਹੁਤ ਹੈਰਾਨ ਹੋ ਗਿਆ। ਉਸ ਦੇ ਪੈਰਾਂ ਨੇੜੇ ਇੱਕ ਔਰਤ ਲੇਟੀ ਹੋਈ ਸੀ।
And it came to pass at midnight, that the man was afraid, and turned himself: and, behold, a woman lay at his feet.

9 ਬੋਅਜ਼ ਨੇ ਆਖਿਆ, “ਤੂੰ ਕੌਣ ਹੈ?” ਉਸ ਨੇ ਆਖਿਆ, “ਮੈਂ ਤੁਹਾਡੀ ਨੌਕਰਾਨੀ ਰੂਥ ਹਾਂ ਮੇਰੇ ਉੱਪਰ ਆਪਣੀ ਚਾਦਰ ਪਾ ਦਿਉ ਤੁਸੀਂ ਮੇਰੇ ਰਾਖੇ ਹੋ।”
And he said, Who art thou? And she answered, I am Ruth thine handmaid: spread therefore thy skirt over thine handmaid; for thou art a near kinsman.

10 ਤਾਂ ਬੋਅਜ਼ ਨੇ ਆਖਿਆ, “ਮੁਟਿਆਰੇ ਯਹੋਵਾਹ ਤੇਰਾ ਭਲਾ ਕਰੇ। ਤੂੰ ਮੇਰੇ ਉੱਤੇ ਮਿਹਰਬਾਨ ਰਹੀਂ ਹੈ ਮੇਰੇ ਲਈ ਤੇਰੀ ਮਿਹਰਬਾਨੀ ਉਸ ਮਿਹਰਬਾਨੀ ਨਾਲੋਂ ਵਡੇਰੀ ਹੈ ਜਿਹੜੀ ਤੂੰ ਸ਼ੁਰੂ ਵਿੱਚ ਨਾਓਮੀ ਉੱਤੇ ਕੀਤੀ ਸੀ। ਤੂੰ ਸ਼ਾਦੀ ਲਈ ਕਿਸੇ ਅਮੀਰ ਜਾਂ ਗਰੀਬ ਜਵਾਨ ਆਦਮੀ ਨੂੰ ਵੀ ਚੁਣ ਸੱਕਦੀ ਸੀ ਪਰ ਤੂੰ ਅਜਿਹਾ ਨਹੀਂ ਕੀਤਾ।
And he said, Blessed be thou of the Lord, my daughter: for thou hast shewed more kindness in the latter end than at the beginning, inasmuch as thou followedst not young men, whether poor or rich.

11 ਹੁਣ, ਮੁਟਿਆਰੇ ਭੈਭੀਤ ਨਾ ਹੋ ਜੋ ਤੂੰ ਆਖੇਗੀ ਮੈਂ ਉਹੀ ਕਰਾਂਗਾ। ਸਾਡੇ ਕਸਬੇ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਬਹੁਤ ਚੰਗੀ ਔਰਤ ਹੈ।
And now, my daughter, fear not; I will do to thee all that thou requirest: for all the city of my people doth know that thou art a virtuous woman.

12 ਅਤੇ ਇਹ ਸੱਚ ਹੈ ਕਿ ਮੈਂ ਨਜ਼ਦੀਕੀ ਰਿਸ਼ਤੇਦਾਰ ਹਾਂ। ਪਰ ਇੱਥੇ ਇੱਕ ਆਦਮੀ ਹੈ ਜਿਹੜਾ ਮੇਰੇ ਨਾਲੋਂ ਵੱਧੇਰੇ ਤੇਰਾ ਨਜ਼ਦੀਕੀ ਰਿਸ਼ਤੇਦਾਰ ਹੈ।
And now it is true that I am thy near kinsman: howbeit there is a kinsman nearer than I.

13 ਰਾਤ ਇੱਥੇ ਰੁਕ ਜਾ ਸਵੇਰੇ ਅਸੀਂ ਦੇਖਾਂਗੇ ਕਿ ਕੀ ਉਹ ਤੇਰੀ ਮਦਦ ਕਰੇਗਾ। ਜੇ ਉਹ ਤੇਰੀ ਮਦਦ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਬਹੁਤ ਚੰਗੀ ਗੱਲ ਹੈ। ਜੇ ਉਹ ਮਦਦ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਯਹੋਵਾਹ ਨੂੰ ਹਾਜਰ-ਨਾਜਰ ਸਮਝਕੇ ਇਕਰਾਰ ਕਰਦਾ ਹਾਂ ਕਿ ਮੈਂ ਤੇਰੇ ਨਾਲ ਸ਼ਾਦੀ ਕਰ ਲਵਾਂਗਾ ਅਤੇ ਤੇਰੇ ਲਈ ਅਲੀਮਲਕ ਦੀ ਧਰਤੀ ਵਾਪਸ ਖਰੀਦ ਦੇਵਾਂਗਾ। ਇਸ ਲਈ ਸਵੇਰ ਹੋਣ ਤੱਕ ਇੱਥੇ ਲੇਟੀ ਰਹਿ।”
Tarry this night, and it shall be in the morning, that if he will perform unto thee the part of a kinsman, well; let him do the kinsman’s part: but if he will not do the part of a kinsman to thee, then will I do the part of a kinsman to thee, as the Lord liveth: lie down until the morning.

14 ਇਸ ਲਈ ਰੂਥ ਬੋਅਜ਼ ਦੇ ਪੈਰਾਂ ਨੇੜੇ ਸਵੇਰ ਤੱਕ ਲੇਟੀ ਰਹੀ। ਹਾਲੇ ਹਨੇਰਾ ਹੀ ਸੀ ਜਦੋਂ ਉਹ ਉੱਠ ਖਲੋਤੀ। ਇਸਤੋਂ ਪਹਿਲਾਂ ਕਿ ਇੰਨਾ ਚਾਨਣ ਹੋ ਜਾਵੇ ਕਿ ਲੋਕ ਇੱਕ ਦੂਜੇ ਨੂੰ ਪਛਾਣ ਲੈਣ। ਬੋਅਜ਼ ਨੇ ਉਸ ਨੂੰ ਆਖਿਆ, “ਅਸੀਂ ਇਸ ਗੱਲ ਨੂੰ ਗੁਪਤ ਰੱਖਾਂਗੇ ਕਿ ਤੂੰ ਪਿੱਛਲੀ ਰਾਤ ਮੇਰੇ ਕੋਲ ਆਈ ਸੀ।”
And she lay at his feet until the morning: and she rose up before one could know another. And he said, Let it not be known that a woman came into the floor.

15 ਫ਼ੇਰ ਬੋਅਜ਼ ਨੇ ਆਖਿਆ, “ਆਪਣਾ ਸ਼ੌਲ ਲਿਆ ਅਤੇ ਇਸ ਨੂੰ ਖੋਲ੍ਹ।” ਇਸ ਲਈ ਰੂਥ ਨੇ ਆਪਣੇ ਸ਼ੌਲ ਨੂੰ ਖੋਲ੍ਹਿਆ ਅਤੇ ਬੋਅਜ਼ ਨੇ ਜੌਆਂ ਦੇ ਛੇ ਤੋਂਲ ਲਈ ਅਤੇ ਉਸਦੀ ਸੱਸ ਨਾਓਮੀ ਨੂੰ ਸੁਗਾਤ ਵਜੋਂ ਦੇ ਦਿੱਤੇ। ਫ਼ੇਰ ਉਸ ਨੇ ਇਸ ਨੂੰ ਰੂਥ ਦੇ ਸ਼ੌਲ ਵਿੱਚ ਲਪੇਟ ਕੇ ਅਤੇ ਉਸ ਦੇ ਸਿਰ ਉੱਤੇ ਰੱਖ ਦਿੱਤਾ ਫ਼ੇਰ ਉਹ ਸ਼ਹਿਰ ਨੂੰ ਵਪਸ ਚੱਲਾ ਗਿਆ।
Also he said, Bring the vail that thou hast upon thee, and hold it. And when she held it, he measured six measures of barley, and laid it on her: and she went into the city.

16 ਰੂਥ ਆਪਣੀ ਸੱਸ ਨਾਓਮੀ ਦੇ ਘਰ ਚਲੀ ਗਈ। ਨਾਓਮੀ ਦਰਵਾਜ਼ੇ ਵੱਲ ਗਈ ਅਤੇ ਪੁੱਛਿਆ, “ਕੌਣ ਹੈ?” ਰੂਥ ਘਰ ਚਲੀ ਗਈ। ਨਾਓਮੀ ਨੂੰ ਉਹ ਸਾਰੀ ਗੱਲ ਦੱਸੱਦਿਆਂ ਹੋਇਆ ਜਿਹੜੀ ਬੋਅਜ਼ ਨੇ ਉਸ ਨਾਲ ਕੀਤੀ ਸੀ।
And when she came to her mother in law, she said, Who art thou, my daughter? And she told her all that the man had done to her.

17 ਉਸ ਨੇ ਆਖਿਆ, “ਬੋਅਜ਼ ਨੇ ਮੈਨੂੰ ਇਹ ਜੌਂ ਤੁਹਾਡੇ ਲਈ ਸੁਗਾਤ ਵਜੋਂ ਦਿੱਤੇ ਹਨ ਬੋਅਜ਼ ਨੇ ਆਖਿਆ ਸੀ ਕਿ ਮੈਂ ਤੁਹਾਡੇ ਲਈ ਸੁਗਾਤ ਲਈ ਬਿਨਾ ਘਰ ਨਾ ਜਾਵਾਂ।”
And she said, These six measures of barley gave he me; for he said to me, Go not empty unto thy mother in law.

18 ਨਾਓਮੀ ਨੇ ਆਖਿਆ, “ਧੀਏ ਓਨੀ ਦੇਰ ਤੱਕ ਹੌਂਸਲਾ ਰੱਖ ਜਿੰਨੀ ਦੇਰ ਤੱਕ ਅਸੀਂ ਕੁਝ ਵਾਪਰਨ ਬਾਰੇ ਨਹੀਂ ਸੁਣਦੇ ਬੋਅਜ਼ ਨੂੰ ਓਨੀ ਦੇਰ ਤੱਕ ਚੈਨ ਨਹੀਂ ਆਵੇਗਾ ਜਦੋਂ ਤੱਕ ਕਿ ਉਹ ਗੱਲ ਨਹੀਂ ਕਰ ਲੈਂਦਾ ਜਿਹੜੀ ਉਸ ਨੂੰ ਕਰਨੀ ਚਾਹੀਦੀ ਹੈ। ਅਸੀਂ ਦਿਨ ਮੁੱਕਣ ਤੋਂ ਪਹਿਲਾਂ ਹੀ ਜਾਣ ਲਵਾਂਗੇ ਕਿ ਕੀ ਵਾਪਰੇਗਾ।”
Then said she, Sit still, my daughter, until thou know how the matter will fall: for the man will not be in rest, until he have finished the thing this day.