Bible

Genesis 13 - BBE (Punjabi)

1 And Abram went up out of Egypt with his wife and all he had, and Lot with him, and they came in to the South.ਅਬਰਾਮ ਦੀ ਕਨਾਨ ਵਿੱਚ ਵਾਪਸੀ ਇਸ ਤਰ੍ਹਾਂ, ਅਬਰਾਮ ਨੇ ਮਿਸਰ ਛੱਡ ਦਿੱਤਾ। ਅਬਰਾਮ ਆਪਣੀ ਪਤਨੀ ਅਤੇ ਆਪਣੀ ਸਾਰੀ ਮਲਕੀਅਤ ਸਮੇਤ ਨੇਗੇਵ ਵਿੱਚੋਂ ਹੌਲੇ ਲੰਘਿਆ। ਲੂਤ ਵੀ ਉਨ੍ਹਾਂ ਦੇ ਨਾਲ ਸੀ।

2 Now Abram had great wealth of cattle and silver and gold.ਇਸ ਸਮੇਂ, ਅਬਰਾਮ ਬਹੁਤ ਅਮੀਰ ਸੀ। ਉਸ ਦੇ ਪਾਸ ਬਹੁਤ ਸਾਰੇ ਪਸ਼ੂ ਅਤੇ ਸੋਨਾ-ਚਾਂਦੀ ਸੀ।

3 And travelling on from the South, he came to Beth-el, to the place where his tent had been before, between Beth-el and Ai;ਅਬਰਾਮ ਆਲੇ-ਦੁਆਲੇ ਸਫ਼ਰ ਕਰਦਾ ਰਿਹਾ। ਉਸ ਨੇ ਨੇਗੇਵ ਨੂੰ ਛੱਡ ਦਿੱਤਾ ਅਤੇ ਬੈਤ-ਏਲ ਨੂੰ ਵਾਪਸ ਚੱਲਾ ਗਿਆ। ਉਹ ਉਸ ਥਾਂ ਤੇ ਚੱਲਾ ਗਿਆ ਜਿਹੜੀ ਬੈਤ-ਏਲ ਦੇ ਸ਼ਹਿਰ ਅਤੇ ਆਈ ਸ਼ਹਿਰ ਦੇ ਵਿੱਚਕਾਰ ਸੀ। ਇਹ ਓਹੀ ਥਾਂ ਸੀ ਜਿੱਥੇ ਅਬਰਾਮ ਅਤੇ ਉਸ ਦੇ ਪਰਿਵਾਰ ਨੇ ਪਹਿਲਾਂ ਵੀ ਡੇਰਾ ਲਾਇਆ ਸੀ।

4 To the place where he had made his first altar, and there Abram gave worship to the name of the Lord.ਇਹ ਓਹੀ ਥਾਂ ਸੀ ਜਿੱਥੇ ਅਬਰਾਮ ਨੇ ਜਗਵੇਦੀ ਉਸਾਰੀ ਸੀ। ਇਸ ਲਈ ਅਬਰਾਮ ਨੇ ਇੱਥੇ ਯਹੋਵਾਹ ਦੀ ਉਪਾਸਨਾ ਕੀਤੀ।

5 And Lot, who went with him, had flocks and herds and tents;ਅਬਰਾਮ ਅਤੇ ਲੂਤ ਦਾ ਵਿੱਛੜਨਾ ਇਸ ਸਮੇਂ ਦੌਰਾਨ, ਲੂਤ ਵੀ ਅਬਰਾਮ ਦੇ ਨਾਲ ਸਫ਼ਰ ਕਰ ਰਿਹਾ ਸੀ। ਲੂਤ ਕੋਲ ਬਹੁਤ ਸਾਰੇ ਜਾਨਵਰ ਅਤੇ ਤੰਬੂ ਸਨ।

6 So that the land was not wide enough for the two of them: their property was so great that there was not room for them together.ਅਬਰਾਮ ਅਤੇ ਲੂਤ ਕੋਲ ਇੰਨੇ ਜਾਨਵਰ ਸਨ ਕਿ ਉਸ ਧਰਤੀ ਉੱਤੇ ਦੋਹਾਂ ਦਾ ਗੁਜ਼ਾਰਾ ਇਕੱਠੇ ਨਹੀਂ ਹੋ ਸੱਕਦਾ ਸੀ।

7 And there was an argument between the keepers of Abram's cattle and the keepers of Lot's cattle: at that time the Canaanites and Perizzites were still living in the land.ਕਨਾਨੀ ਲੋਕ ਅਤੇ ਪਰਿਜ਼ੀ ਲੋਕ ਵੀ ਉਸ ਵੇਲੇ ਉਸੇ ਧਰਤੀ ਉੱਤੇ ਰਹਿ ਰਹੇ ਸਨ। ਅਬਰਾਮ ਅਤੇ ਲੂਤ ਦੇ ਅਯਾਲੀਆਂ ਵਿੱਚ ਲੜਾਈ ਝਗੜਾ ਹੋਣ ਲੱਗ ਪਿਆ।

8 Then Abram said to Lot, Let there be no argument between me and you, and between my herdmen and your herdmen, for we are brothers.ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ।

9 Is not all the land before you? then let us go our separate ways: if you go to the left, I will go to the right; or if you take the right, I will go to the left.ਸਾਨੂੰ ਵੱਖ ਹੋ ਜਾਣਾ ਚਾਹੀਦਾ ਹੈ। ਤੂੰ ਜਿਹੜੀ ਵੀ ਥਾਂ ਚਾਹੇਂ ਚੁਣ ਸੱਕਦਾ ਹੈਂ। ਜੇ ਤੂੰ ਖੱਬੇ ਪਾਸੇ ਜਾਵੇਂਗਾ ਤਾਂ ਮੈਂ ਸੱਜੇ ਪਾਸੇ ਚੱਲਿਆ ਜਾਵਾਂਗਾ। ਜੇ ਤੂੰ ਸੱਜੇ ਪਾਸੇ ਜਾਵੇਂਗਾ ਤਾਂ ਮੈਂ ਖੱਬੇ ਪਾਸੇ ਚੱਲਿਆ ਜਾਵਾਂਗਾ।”

10 And Lot, lifting up his eyes and looking an the valley of Jordan, saw that it was well watered everywhere, before the Lord had sent destruction on Sodom and Gomorrah; it was like the garden of the Lord, like the land of Egypt, on the way to Zoar.ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ।

11 So Lot took for himself all the valley of Jordan, and went to the east, and they were parted from one another.ਇਸ ਲਈ ਲੂਤ ਨੇ ਯਰਦਨ ਦੀ ਵਾਦੀ ਵਿੱਚ ਰਹਿਣ ਦੀ ਚੋਣ ਕੀਤੀ। ਦੋਵੇਂ ਆਦਮੀ ਵੱਖ ਹੋ ਗਏ ਅਤੇ ਲੂਤ ਪੂਰਬ ਵੱਲ ਚੱਲ ਪਿਆ।

12 Abram went on living in the land of Canaan, and Lot went to the lowland towns, moving his tent as far as Sodom.ਅਬਰਾਮ ਕਨਾਨ ਦੀ ਧਰਤੀ ਉੱਤੇ ਠਹਿਰ ਗਿਆ ਅਤੇ ਲੂਤ ਵਾਦੀ ਦੇ ਸ਼ਹਿਰਾਂ ਅੰਦਰ ਰਹਿਣ ਲੱਗਾ। ਲੂਤ ਦੂਰ ਦੱਖਣ ਵੱਲ ਸਦੂਮ ਨੂੰ ਚੱਲਾ ਗਿਆ ਅਤੇ ਓੱਥੇ ਹੀ ਆਪਣਾ ਡੇਰਾ ਲਾ ਲਿਆ।

13 Now the men of Sodom were evil, and great sinners before the Lord.ਯਹੋਵਾਹ ਜਾਣਦਾ ਸੀ ਕਿ ਸਦੂਮ ਦੇ ਲੋਕ ਬਹੁਤ ਬਦ ਅਤੇ ਪਾਪੀ ਸਨ।

14 And the Lord had said to Abram, after Lot was parted from him, From this place where you are take a look to the north and to the south, to the east and to the west:ਲੂਤ ਦੇ ਚੱਲੇ ਜਾਣ ਤੋਂ ਬਾਦ, ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣੇ ਆਲੇ-ਦੁਆਲੇ ਦੇਖ, ਉੱਤਰ ਵੱਲ ਅਤੇ ਦੱਖਣ ਵੱਲ ਦੇਖ, ਅਤੇ ਪੂਰਬ ਅਤੇ ਪੱਛਮ ਵੱਲ ਦੇਖ।

15 For all the land which you see I will give to you and to your seed for ever.ਇਹ ਸਾਰੀ ਧਰਤੀ ਜਿਹੜੀ ਤੂੰ ਦੇਖ ਰਿਹਾ ਹੈਂ, ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇ ਦੇਵਾਂਗਾ। ਇਹ ਹਮੇਸ਼ਾ ਤੁਹਾਡੀ ਹੀ ਰਹੇਗੀ।

16 And I will make your children like the dust of the earth, so that if the dust of the earth may be numbered, then will your children be numbered.ਮੈਂ ਤੁਹਾਡੇ ਬੰਦਿਆਂ ਦੀ ਗਿਣਤੀ ਵਿੱਚ ਇੰਨਾ ਵਾਧਾ ਕਰ ਦਿਆਂਗਾ ਜਿੰਨੀ ਧਰਤੀ ਉੱਤੇ ਧੂੜ ਹੈ। ਜੇ ਲੋਕੀ ਸਾਰੀ ਧਰਤੀ ਦੀ ਧੂੜ ਨੂੰ ਗਿਣ ਸੱਕਦੇ ਹਨ ਤਾਂ ਉਹ ਤੇਰੇ ਲੋਕਾਂ ਦੀ ਗਿਣਤੀ ਵੀ ਕਰ ਸੱਕਣਗੇ।

17 Come, go through all the land from one end to the other for I will give it to you.ਇਸ ਲਈ ਜਾਓ। ਆਪਣੀ ਧਰਤੀ ਦੀ ਲੰਬਾਈ ਅਤੇ ਚੌੜਾਈ ਦੁਆਲੇ ਚੱਲੋ, ਕਿਉਂਕਿ ਮੈਂ ਇਹ ਤੁਹਾਨੂੰ ਦੇ ਦੇਵਾਂਗਾ।”

18 And Abram, moving his tent, came and made his living-place by the holy tree of Mamre, which is in Hebron, and made an altar there to the Lord.ਇਸ ਤਰ੍ਹਾਂ ਅਬਰਾਮ ਨੇ ਆਪਣਾ ਤੰਬੂ ਪੁੱਟ ਲਿਆ। ਉਹ ਮਮਰੇ ਦੇ ਵੱਡੇ ਰੁੱਖਾਂ ਨੇੜੇ ਜਾਕੇ ਰਹਿਣ ਲੱਗ ਪਿਆ। ਇਹ ਥਾਂ ਹਬਰੋਨ ਸ਼ਹਿਰ ਦੇ ਨੇੜੇ ਸੀ। ਉਸ ਥਾਂ ਉੱਤੇ ਵੀ ਅਬਰਾਮ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ।

Punjabi Bible