Genesis 2 - BBE (Punjabi)
1 And the heaven and the earth and all things in them were complete.ਸੱਤਵਾਂ ਦਿਨ-ਅਰਾਮ ਇਸ ਤਰ੍ਹਾਂ ਧਰਤੀ ਅਕਾਸ਼ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਦੀ ਸਾਜਨਾ ਸੰਪੂਰਨ ਹੋ ਗਈ।
2 And on the seventh day God came to the end of all his work; and on the seventh day he took his rest from all the work which he had done.ਪਰਮੇਸ਼ੁਰ ਨੇ ਆਪਣਾ ਕੰਮ, ਜੋ ਉਹ ਕਰ ਰਿਹਾ ਸੀ ਖ਼ਤਮ ਕਰ ਲਿਆ। ਇਸ ਲਈ ਪਰਮੇਸ਼ੁਰ ਨੇ ਸੱਤਵੇਂ ਦਿਨ ਅਰਾਮ ਕੀਤਾ।
3 And God gave his blessing to the seventh day and made it holy: because on that day he took his rest from all the work which he had made and done.ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਇਸ ਨੂੰ ਪਵਿੱਤਰ ਦਿਨ ਬਣਾਇਆ, ਕਿਉਂਕਿ ਉਸ ਨੇ ਉਨ੍ਹਾਂ ਸਾਰੇ ਕੰਮਾਂ ਤੋਂ ਅਰਾਮ ਲਿਆ ਜੋ ਉਹ ਸੰਸਾਰ ਦੀ ਸਾਜਨਾ ਕਰਨ ਵੇਲੇ ਕਰ ਰਿਹਾ ਸੀ।
4 These are the generations of the heaven and the earth when they were made.ਮਨੁੱਖ਼ਤਾ ਦੀ ਸ਼ੁਰੂਆਤ ਇਹ ਅਕਾਸ਼ ਅਤੇ ਧਰਤੀ ਦਾ ਇਤਿਹਾਸ ਹੈ। ਇਹ ਉਨ੍ਹਾਂ ਗੱਲਾਂ ਦੀ ਕਹਾਣੀ ਹੈ ਜਿਹੜ੍ਹ੍ਹੀਆਂ ਪਰਮੇਸ਼ੁਰ ਦੇ ਧਰਤੀ ਅਤੇ ਅਕਾਸ਼ ਬਨਾਉਣ ਵੇਲੇ ਵਾਪਰੀਆਂ।
5 In the day when the Lord God made earth and heaven there were no plants of the field on the earth, and no grass had come up: for the Lord God had not sent rain on the earth and there was no man to do work on the land.ਇਹ ਜ਼ਮੀਨ ਉੱਤੇ ਪੌਦੇ ਉੱਗਣ ਤੋਂ ਪਹਿਲਾਂ ਦੀ ਗੱਲ ਹੈ। ਖੇਤਾਂ ਵਿੱਚ ਕੁਝ ਵੀ ਨਹੀਂ ਉੱਗ ਰਿਹਾ ਸੀ। ਇਹ ਇਸ ਲਈ ਸੀ ਕਿਉਕਿ ਯਹੋਵਾਹ ਪਰਮੇਸ਼ੁਰ ਨੇ ਹਾਲੇ ਮੀਂਹ ਨਹੀਂ ਭੇਜਿਆ ਸੀ ਅਤੇ ਉੱਥੇ ਪੌਦਿਆਂ ਦੀ ਦੇਖ-ਭਾਲ ਕਰਨ ਲਈ ਕੋਈ ਵੀ ਮਨੁੱਖ ਨਹੀਂ ਸੀ।
6 But a mist went up from the earth, watering all the face of the land.ਇਸਦੀ ਜਗ਼੍ਹਾ, ਧਰਤੀ ਵਿੱਚੋਂ ਇੱਕ ਧੁੰਦ ਆਈ ਅਤੇ ਜ਼ਮੀਨ ਨੂੰ ਗਿੱਲਾ ਕੀਤਾ।
7 And the Lord God made man from the dust of the earth, breathing into him the breath of life: and man became a living soul.ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।
8 And the Lord God made a garden in the east, in Eden; and there he put the man whom he had made.ਫ਼ੇਰ ਯਹੋਵਾਹ ਪਰਮੇਸ਼ੁਰ ਨੇ ਪੂਰਬ ਵਿੱਚ ਅਦਨ ਨਾਮ ਦੇ ਇੱਕ ਸਥਾਨ ਉੱਤੇ ਇੱਕ ਬਾਗ਼ ਲਾਇਆ। ਯਹੋਵਾਹ ਪਰਮੇਸ਼ੁਰ ਨੇ ਆਪਣੇ ਦੁਆਰਾ ਸਾਜੇ ਹੋਏ ਆਦਮ ਨੂੰ ਉਸ ਬਾਗ਼ ਵਿੱਚ ਰੱਖ ਦਿੱਤਾ।
9 And out of the earth the Lord made every tree to come, delighting the eye and good for food; and in the middle of the garden, the tree of life and the tree of the knowledge of good and evil.ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਵਿੱਚੋਂ ਰੁੱਖ ਉਗਾਏ: ਹਰ ਖੂਬਸੂਰਤ ਰੁੱਖ ਅਤੇ ਹਰ ਉਹ ਰੁੱਖ ਜੋ ਭੋਜਨ ਲਈ ਚੰਗਾ ਸੀ। ਬਾਗ ਦੇ ਮੱਧ ਵਿੱਚ, ਯਹੋਵਾਹ ਪਰਮੇਸ਼ੁਰ ਨੇ ਜੀਵਨ ਦਾ ਰੁੱਖ ਲਾਇਆ ਅਤੇ ਉਹ ਰੁੱਖ ਵੀ ਲਾਇਆ ਜੋ ਗਿਆਨ ਦਿੰਦਾ ਸੀ ਕਿ, ਕੀ ਚੰਗਾ ਸੀ ਤੇ ਕੀ ਮਾੜਾ।
10 And a river went out of Eden giving water to the garden; and from there it was parted and became four streams.ਅਦਨ ਵਿੱਚ ਇੱਕ ਨਦੀ ਵਗਦੀ ਸੀ ਜਿਹੜੀ ਬਾਗ਼ ਨੂੰ ਸਿਂਜਦੀ ਸੀ। ਉਹ ਨਦੀ ਫ਼ੇਰ ਚਾਰ ਸ਼ਾਖਾਵਾਂ ਵਿੱਚ ਪਾਟ ਗਈ।
11 The name of the first is Pishon, which goes round about all the land of Havilah where there is gold.ਪਹਿਲੀ ਨਦੀ ਦਾ ਨਾਮ ਪੀਸੋਨ ਸੀ। ਇਹ ਨਦੀ ਹਵੀਲਾਹ, ਦੇ ਸਮੁੱਚੇ ਦੇਸ਼ ਦੇ ਦੁਆਲੇ ਵਗਦੀ ਸੀ ਜਿੱਥੇ ਸੋਨਾ ਹੈ।
12 And the gold of that land is good: there is bdellium and the onyx stone.(ਹਵੀਲਾਹ ਵਿੱਚਲਾ ਸੋਨਾ ਚੰਗਾ ਹੈ। ਉਸ ਦੇਸ਼ ਵਿੱਚ ਮੋਤੀ ਅਤੇ ਸੁਲੇਮਾਨੀ ਵੀ ਹਨ।)
13 And the name of the second river is Gihon: this river goes round all the land of Cush.ਦੂਸਰੀ ਨਦੀ ਦਾ ਨਾਮ ਗੀਹੋਨ ਸੀ। ਇਹ ਨਦੀ ਸਮੁੱਚੇ ਕੂਸ਼ ਦੇਸ਼ ਦੁਆਲੇ ਵਗਦੀ ਸੀ।
14 And the name of the third river is Tigris, which goes to the east of Assyria. And the fourth river is Euphrates.ਤੀਸਰੀ ਨਦੀ ਦਾ ਨਾਮ ਹਿੱਦਕਾਲ ਸੀ। ਇਹ ਨਦੀ ਅੱਸ਼ੂਰ ਦੇ ਪੂਰਬ ਵਿੱਚ ਵਗਦੀ ਸੀ। ਚੌਥੀ ਨਦੀ ਫ਼ਰਾਤ ਸੀ।
15 And the Lord God took the man and put him in the garden of Eden to do work in it and take care of it.ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ ਵਿੱਚ ਜ਼ਮੀਨ ਉੱਤੇ ਕੰਮ ਕਰਨ ਅਤੇ ਬਾਗ਼ ਦੀ ਦੇਖ-ਭਾਲ ਲਈ ਰੱਖਿਆ।
16 And the Lord God gave the man orders, saying, You may freely take of the fruit of every tree of the garden:ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਇਹ ਆਦੇਸ਼ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਆਖਿਆ, “ਤੂੰ ਬਾਗ ਵਿੱਚਲੇ ਹਰ ਰੁੱਖ ਦਾ ਫ਼ਲ ਖਾ ਸੱਕਦਾ ਹੈਂ।
17 But of the fruit of the tree of the knowledge of good and evil you may not take; for on the day when you take of it, death will certainly come to you.ਪਰ ਤੈਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਗਿਆਨ ਦਿੰਦਾ, ਕਿ ਕੀ ਚੰਗਾ ਤੇ ਕੀ ਬੁਰਾ। ਜੇ ਤੂੰ ਉਸ ਰੁੱਖ ਦਾ ਫ਼ਲ ਖਾਵੇਂਗਾ ਤਾਂ ਤੂੰ ਮਰ ਜਾਵੇਂਗਾ।”
18 And the Lord God said, It is not good for the man to be by himself: I will make one like himself as a help to himਪਹਿਲੀ ਔਰਤ ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ, “ਆਦਮ ਲਈ ਇੱਕਲਿਆਂ ਹੋਣਾ ਚੰਗੀ ਗੱਲ ਨਹੀਂ। ਮੈਂ ਉਸ ਲਈ ਇੱਕ ਸਹਾਇਕ ਸਾਜਾਂਗਾ ਜੋ ਉਸ ਵਰਗਾ ਹੋਵੇਗਾ।”
19 And from the earth the Lord God made every beast of the field and every bird of the air, and took them to the man to see what names he would give them: and whatever name he gave to any living thing, that was its name.ਯਹੋਵਾਹ ਪਰਮੇਸ਼ੁਰ ਨੇ ਧਰਤੀ ਦੀ ਮਿੱਟੀ ਲਈ ਅਤੇ ਖੇਤਾਂ ਦੇ ਹਰ ਜਾਨਵਰ ਅਤੇ ਅਕਾਸ਼ ਦੇ ਹਰ ਪੰਛੀ ਦੀ ਸਾਜਨਾ ਕੀਤੀ। ਯਹੋਵਾਹ ਪਰਮੇਸ਼ੁਰ ਨੇ ਇਹ ਸਾਰੇ ਜਾਨਵਰ ਆਦਮੀ ਕੋਲ ਇਹ ਦੇਖਣ ਲਈ ਲਿਆਂਦੇ ਕਿ ਉਹ ਉਨ੍ਹਾਂ ਨੂੰ ਕੀ ਬੁਲਾਉਂਦਾ ਹੈ। ਆਦਮੀ ਨੇ ਹਰ ਇੱਕ ਜਾਨਵਰ ਨੂੰ ਨਾਮ ਦਿੱਤਾ।
20 And the man gave names to all cattle and to the birds of the air and to every beast of the field; but Adam had no one like himself as a help.ਆਦਮੀ ਨੇ ਪਾਲਤੂ ਜਾਨਵਰਾਂ, ਅਕਾਸ਼ ਦੇ ਸਾਰੇ ਪੰਛੀਆਂ ਅਤੇ ਸਾਰੇ ਜੰਗਲੀ ਜਾਨਵਰਾਂ ਦੇ ਨਾਮ ਵੀ ਧਰੇ। ਆਦਮੀ ਨੇ ਅਨੇਕਾਂ ਜਾਨਵਰ ਅਤੇ ਪੰਛੀ ਵੇਖੇ, ਪਰ ਉਸ ਨੂੰ ਕੋਈ ਵੀ ਅਜਿਹਾ ਸਹਾਇਕ ਨਹੀਂ ਲੱਭਿਆ ਜੋ ਉਸ ਲਈ ਜੱਚਦਾ ਹੋਵੇ।
21 And the Lord God sent a deep sleep on the man, and took one of the bones from his side while he was sleeping, joining up the flesh again in its place:ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਗਹਿਰੀ ਨੀਂਦ ਵਿੱਚ ਸੁਲਾ ਦਿੱਤਾ। ਜਦੋਂ ਆਦਮੀ ਸੁੱਤਾ ਹੋਇਆ ਸੀ, ਯਹੋਵਾਹ ਪਰਮੇਸ਼ੁਰ ਨੇ ਆਦਮੀ ਦੇ ਸ਼ਰੀਰ ਦੀ ਇੱਕ ਪੱਸਲੀ ਲਈ। ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਦੀ ਚਮੜੀ ਦੀ ਉਹ ਥਾਂ ਬੰਦ ਕਰ ਦਿੱਤੀ ਜਿੱਥੇ ਉਸ ਨੇ ਪੱਸਲੀ ਕੱਢੀ ਸੀ।
22 And the bone which the Lord God had taken from the man he made into a woman, and took her to the man.ਯਹੋਵਾਹ ਪਰਮੇਸ਼ੁਰ ਨੇ ਉਸ ਪੱਸਲੀ ਤੋਂ ਜੋ ਉਸ ਨੇ ਆਦਮੀ ਚੋਂ ਕੱਢੀ ਸੀ ਇੱਕ ਔਰਤ ਸਾਜੀ। ਫ਼ੇਰ ਯਹੋਵਾਹ ਪਰਮੇਸ਼ੁਰ ਔਰਤ ਨੂੰ ਆਦਮ ਕੋਲ ਲੈ ਆਇਆ।
23 And the man said, This is now bone of my bone and flesh of my flesh: let her name be Woman because she was taken out of Man.ਆਦਮੀ ਨੇ ਆਖਿਆ, “ਆਖਿਰਕਾਰ! ਮੇਰੇ ਵਰਗਾ ਇੱਕ ਇਨਸਾਨ! ਉਸ ਦੀਆਂ ਹੱਡੀਆਂ ਮੇਰੀਂ ਹੱਡੀਆਂ ਤੋਂ ਹਨ। ਉਸਦਾ ਸ਼ਰੀਰ ਮੇਰੇ ਸ਼ਰੀਰ ਤੋਂ ਹੈ। ਉਸ ਨੂੰ ਆਦਮੀ ਤੋਂ ਲਿਆ ਗਿਆ ਸੀ, ਇਸ ਲਈ ਉਹ ‘ਔਰਤ’ ਸਦਾਈ ਜਾਵੇਗੀ।”
24 For this cause will a man go away from his father and his mother and be joined to his wife; and they will be one flesh.ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ।
25 And the man and his wife were without clothing, and they had no sense of shame.ਆਦਮੀ ਅਤੇ ਉਸਦੀ ਪਤਨੀ ਨੰਗੇ ਸਨ। ਪਰ ਉਹ ਸ਼ਰਮਿੰਦਾ ਨਹੀਂ ਸਨ।
Punjabi Bible