Bible

Genesis 22 - BBE (Punjabi)

1 Now after these things, God put Abraham to the test, and said to him, Abraham; and he said, Here am I.ਅਬਰਾਹਾਮ, ਆਪਣੇ ਪੁੱਤਰ ਨੂੰ ਮਾਰ ਦੇ ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!” ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”

2 And he said to him, Take your son, your dearly loved only son Isaac, and go to the land of Moriah and give him as a burned offering on one of the mountains of which I will give you knowledge.ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕ ਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਵਰਤ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।”

3 And Abraham got up early in the morning, and made ready his ass, and took with him two of his young men and Isaac, his son, and after the wood for the burned offering had been cut, he went on his way to the place of which God had given him word.ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।

4 And on the third day, Abraham, lifting up his eyes, saw the place a long way off.ਤਿੰਨ ਦਿਨ ਸਫ਼ਰ ਕਰਨ ਤੋਂ ਮਗਰੋਂ, ਅਬਰਾਹਾਮ ਨੇ ਉੱਪਰ ਵੱਲ ਦੇਖਿਆ ਅਤੇ ਕੁਝ ਦੂਰੀ ਤੇ, ਉਸ ਨੇ ਉਹ ਥਾਂ ਦੇਖੀ ਜਿੱਥੇ ਉਹ ਜਾ ਰਿਹਾ ਸੀ।

5 Then he said to his young men, Keep here with the ass; and I and the boy will go on and give worship and come back again to you.ਫ਼ੇਰ ਅਬਰਾਹਾਮ ਨੇ ਆਪਣੇ ਨੌਕਰਾਂ ਨੂੰ ਆਖਿਆ, “ਖੋਤੇ ਨਾਲ ਇੱਥੇ ਹੀ ਠਹਿਰੋ। ਮੈਂ ਆਪਣੇ ਪੁੱਤਰ ਨੂੰ ਨਾਲ ਲੈ ਕੇ ਉਸ ਉਪਾਸਨਾ ਵਾਲੀ ਥਾਂ ਉੱਤੇ ਜਾਵਾਂਗਾ। ਫ਼ੇਰ ਅਸੀਂ ਤੁਹਾਡੇ ਕੋਲ ਵਾਪਸ ਆ ਜਾਵਾਂਗੇ।”

6 And Abraham put the wood for the burned offering on his son's back, and he himself took the fire and the knife in his hand, and the two of them went on together.ਅਬਰਾਹਾਮ ਨੇ ਬਲੀ ਲਈ ਲੱਕੜਾਂ ਲਈਆਂ ਅਤੇ ਇਹ ਆਪਣੇ ਪੁੱਤਰ ਇਸਹਾਕ ਉੱਤੇ ਰੱਖ ਦਿੱਤੀਆਂ। ਅਬਰਾਹਾਮ ਨੇ ਖੁਦ ਅੱਗ ਅਤੇ ਚਾਕੂ ਨੂੰ ਚੁੱਕਿਆ। ਅਤੇ ਉਹ ਦੋਵੇਂ ਇਕੱਠੇ ਤੁਰ ਪਏ।

7 Then Isaac said to Abraham, My father; and he said, Here am I, my son. And he said, We have wood and fire here, but where is the lamb for the burned offering?ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, “ਪਿਤਾ ਜੀ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਪੁੱਤਰ।” ਇਸਹਾਕ ਨੇ ਆਖਿਆ, “ਮੈਨੂੰ ਲੱਕੜਾਂ ਅਤੇ ਅੱਗ ਤਾਂ ਨਜ਼ਰ ਆਉਂਦੀ ਹੈ। ਪਰ ਉਹ ਲੇਲਾ ਕਿੱਥੇ ਹੈ ਜਿਸ ਨੂੰ ਅਸੀਂ ਬਲੀ ਚੜ੍ਹਾਵਾਂਗੇ?”

8 And Abraham said, God himself will give the lamb for the burned offering: so they went on together.ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।” ਇਸ ਤਰ੍ਹਾਂ ਅਬਰਾਹਾਮ ਅਤੇ ਉਸਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ।

9 And they came to the place of which God had given him knowledge; and there Abraham made the altar and put the wood in place on it, and having made tight the bands round Isaac his son, he put him on the wood on the altar.ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ।

10 And stretching out his hand, Abraham took the knife to put his son to death.ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ।

11 But the voice of the angel of the Lord came from heaven, saying, Abraham, Abraham: and he said, Here am I.ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।”

12 And he said, Let not your hand be stretched out against the boy to do anything to him; for now I am certain that the fear of God is in your heart, because you have not kept back your son, your only son, from me.ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।”

13 And lifting up his eyes, Abraham saw a sheep fixed by its horns in the brushwood: and Abraham took the sheep and made a burned offering of it in place of his son.ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ।

14 And Abraham gave that place the name Yahweh-yireh: as it is said to this day, In the mountain the Lord is seen.ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।”

15 And the voice of the angel of the Lord came to Abraham a second time from heaven,ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ।

16 Saying, I have taken an oath by my name, says the Lord, because you have done this and have not kept back from me your dearly loved only son,ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ

17 That I will certainly give you my blessing, and your seed will be increased like the stars of heaven and the sand by the seaside; your seed will take the land of those who are against them;ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।

18 And your seed will be a blessing to all the nations of the earth, because you have done what I gave you orders to do.ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।”

19 Then Abraham went back to his young men and they went together to Beer-sheba, the place where Abraham was living.ਫ਼ੇਰ ਅਬਰਾਹਾਮ ਆਪਣੇ ਨੌਕਰਾਂ ਕੋਲ ਵਾਪਸ ਚੱਲਾ ਗਿਆ। ਉਹ ਸਾਰੇ ਬਏਰਸਬਾ ਵਾਪਸ ਪਰਤ ਗਏ ਅਤੇ ਅਬਰਾਹਾਮ ਉੱਥੇ ਠਹਿਰ ਗਿਆ।

20 After these things, Abraham had news that Milcah, the wife of his brother Nahor, had given birth to children;ਇਹ ਸਭ ਗੱਲਾਂ ਵਾਪਰਨ ਤੋਂ ਬਾਦ, ਅਬਰਾਹਾਮ ਨੂੰ ਇੱਕ ਸੰਦੇਸ਼ ਭੇਜਿਆ ਗਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ, “ਤੇਰੇ ਭਰਾ ਨਾਹੋਰ ਅਤੇ ਉਸਦੀ ਪਤਨੀ ਮਿਲਕਾਹ ਦੇ ਹੁਣ ਬੱਚੇ ਹਨ।

21 Uz the oldest, and Buz his brother, and Kemuel, the father of Aram,ਪਹਿਲੇ ਪੁੱਤਰ ਦਾ ਨਾਮ ਊਸ ਹੈ। ਦੂਸਰੇ ਪੁੱਤਰ ਦਾ ਨਾਮ ਬੂਜ਼ ਹੈ। ਤੀਸਰਾ ਪੁੱਤਰ ਅਰਾਮ ਦਾ ਪਿਤਾ, ਕਮੂਏਲ ਹੈ।

22 And Chesed and Hazo and Pildash and Jidlaph and Bethuel.ਫ਼ੇਰ ਕਸਦ, ਹਜ਼ੋ, ਪਿਲਦਾਸ਼ ਅਤੇ ਯਿਦਲਾਫ਼ ਬਥੂਏਲ ਹਨ।”

23 Bethuel was the father of Rebekah: these eight were the children of Milcah and Nahor, Abraham's brother.ਬਥੂਏਲ ਰਿਬਕਾਹ ਦਾ ਪਿਤਾ ਸੀ। ਮਿਲਕਾਹ ਇਨ੍ਹਾਂ ਅੱਠਾਂ ਪੁੱਤਰਾਂ ਦੀ ਮਾਂ ਸੀ ਅਤੇ ਨਾਹੋਰ ਉਨ੍ਹਾਂ ਦਾ ਪਿਤਾ ਸੀ। ਨਾਹੋਰ ਅਬਰਾਹਾਮ ਦਾ ਭਰਾ ਸੀ।

24 And his servant Reumah gave birth to Tebah and Gaham and Tahash and Maacah.ਨਾਹੋਰ ਦੇ ਆਪਣੀ ਦਾਸੀ ਰੂਮਾਹ ਤੋਂ ਵੀ ਚਾਰ ਪੁੱਤਰ ਸਨ। ਇਹ ਪੁੱਤਰ ਸਨ, ਤਬਹ, ਗਹਮ, ਤਹਸ਼ ਅਤੇ ਮਾਕਾਹ।

Punjabi Bible