Habakkuk 2:13
ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਧਾਰਿਆ ਹੋਇਆ ਹੈ ਕਿ ਜਿਸ ਕਾਸੇ ਲਈ ਵੀ ਉਨ੍ਹਾਂ ਲੋਕਾਂ ਨੇ ਕੰਮ ਕੀਤਾ ਅੱਗ ਨਾਲ ਤਬਾਹ ਕਰ ਦਿੱਤਾ ਜਾਵੇਗਾ। ਤੇ ਜੋ ਸਭ ਕੁਝ ਉਨ੍ਹਾਂ ਨੇ ਕੀਤਾ ਸੀ ਬੇਕਾਰ ਹੋਵੇਗਾ।
Habakkuk 2:13 in Other Translations
King James Version (KJV)
Behold, is it not of the LORD of hosts that the people shall labour in the very fire, and the people shall weary themselves for very vanity?
American Standard Version (ASV)
Behold, is it not of Jehovah of hosts that the peoples labor for the fire, and the nations weary themselves for vanity?
Bible in Basic English (BBE)
See, is it not the pleasure of the Lord of armies that the peoples are working for the fire and using themselves up for nothing?
Darby English Bible (DBY)
Behold, is it not of Jehovah of hosts that the peoples labour for the fire, and the nations weary themselves in vain?
World English Bible (WEB)
Behold, isn't it of Yahweh of Hosts that the peoples labor for the fire, and the nations weary themselves for vanity?
Young's Literal Translation (YLT)
Lo, is it not from Jehovah of Hosts And peoples are fatigued for fire, And nations for vanity are weary?
| Behold, | הֲל֣וֹא | hălôʾ | huh-LOH |
| is it not | הִנֵּ֔ה | hinnē | hee-NAY |
| of | מֵאֵ֖ת | mēʾēt | may-ATE |
| Lord the | יְהוָ֣ה | yĕhwâ | yeh-VA |
| of hosts | צְבָא֑וֹת | ṣĕbāʾôt | tseh-va-OTE |
| that the people | וְיִֽיגְע֤וּ | wĕyîgĕʿû | veh-yee-ɡeh-OO |
| labour shall | עַמִּים֙ | ʿammîm | ah-MEEM |
| in the very | בְּדֵי | bĕdê | beh-DAY |
| fire, | אֵ֔שׁ | ʾēš | aysh |
| people the and | וּלְאֻמִּ֖ים | ûlĕʾummîm | oo-leh-oo-MEEM |
| shall weary | בְּדֵי | bĕdê | beh-DAY |
| themselves for very | רִ֥יק | rîq | reek |
| vanity? | יִעָֽפוּ׃ | yiʿāpû | yee-ah-FOO |
Cross Reference
Jeremiah 51:58
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਬਾਬਲ ਦੀ ਮੋਟੀ ਅਤੇ ਮਜ਼ਬੂਤ ਕੰਧ ਢਾਹ ਦਿੱਤੀ ਜਾਵੇਗੀ। ਉਸ ਦੇ ਦਰਵਾਜ਼ੇ ਸਾੜ ਦਿੱਤੇ ਜਾਣਗੇ। ਬਾਬਲ ਦੇ ਲੋਕ ਸਖਤ ਮਿਹਨਤ ਕਰਨਗੇ, ਪਰ ਇਸ ਨਾਲ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਮਿਲੇਗੀ। ਉਹ ਸ਼ਹਿਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਹੁਤ ਬਕੱ ਜਾਣਗੇ। ਪਰ ਉਹ ਸਿਰਫ਼ ਅੱਗ ਦੀਆਂ ਲਾਟਾਂ ਦਾ ਬਾਲਣ ਬਣਨਗੇ।”
Isaiah 50:11
“ਦੇਖੋ, ਤੁਸੀਂ ਲੋਕ ਆਪਣੇ ਢੰਗ ਨਾਲ ਜਿਉਣਾ ਚਾਹੁੰਦੇ ਹੋ ਤੁਸੀਂ ਆਪਣੀਆਂ ਅੱਗਾਂ ਅਤੇ ਮਸ਼ਾਲਾਂ (ਰੌਸ਼ਨੀਆਂ) ਬਾਲਦੇ ਹੋ। ਇਸ ਲਈ ਆਪਣੇ ਢੰਗ ਨਾਲ ਜੀਵੋ। ਪਰ, ਤੁਹਾਨੂੰ ਸਜ਼ਾ ਮਿਲੇਗੀ! ਤੁਸੀਂ ਆਪਣੀਆਂ ਹੀ ਅੱਗਾਂ ਅਤੇ ਮਸ਼ਾਲਾਂ ਵਿੱਚ ਡਿੱਗ ਪਵੋਂਗੇ ਅਤੇ ਤੁਸੀਂ ਸੜ ਜਾਵੋਗੇ। ਮੈਂ ਅਜਿਹਾ ਵਾਪਰਨ ਦੇਵਾਂਗਾ।”
Malachi 1:4
ਭਾਵੇਂ ਅਦੋਮੀ ਆਖਣਗੇ, “ਅਸੀਂ ਬਰਬਾਦ ਹੋ ਗਏ ਪਰ ਅਸੀਂ ਵਾਪਸ ਜਾਕੇ ਆਪਣੇ ਸ਼ਹਿਰ ਨੂੰ ਮੁੜ ਬਣਾਵਾਂਗੇ।” ਪਰ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਜੇਕਰ ਉਨ੍ਹਾਂ ਨੇ ਉਨ੍ਹਾਂ ਸ਼ਹਿਰਾਂ ਨੂੰ ਮੁੜ ਉਸਾਰਿਆ ਤਾਂ ਮੈਂ ਉਨ੍ਹਾਂ ਨੂੰ ਮੁੜ ਨਸ਼ਟ ਕਰ ਦੇਵਾਂਗਾ।” ਇਸੇ ਕਾਰਣ ਲੋਕ ਅਦੋਮ ਨੂੰ ਦੁਸ਼ਟ ਦੇਸ ਮੰਨਦੇ ਹਨ ਜਿਸ ਨੂੰ ਯਹੋਵਾਹ ਹਮੇਸ਼ਾ ਨਫਰਤ ਕਰਦਾ ਰਿਹਾ ਹੈ।
Isaiah 55:2
ਪੈਸੇ ਨੂੰ ਓਸ ਚੀਜ਼ ਉੱਤੇ ਕਿਉਂ ਜ਼ਾਇਆ ਕਰਦੇ ਹੋ ਜਿਹੜੀ ਅਸਲੀ ਭੋਜਨ ਨਹੀਂ ਹੈ। ਉਸ ਸ਼ੈਅ ਲਈ ਕਿਉਂ ਮਿਹਨਤ ਕਰਦੇ ਹੋ ਜਿਹੜੀ ਸੱਚਮੁੱਚ ਤੁਹਾਨੂੰ ਸੰਤੁਸ਼ਟ ਨਹੀਂ ਕਰਦੀ? ਮੇਰੀ ਗੱਲ ਨੂੰ ਧਿਆਨ ਨਾਲ ਸੁਣੋ, ਤੇ ਤੁਸੀਂ ਚੰਗਾ ਭੋਜਨ ਖਾਵੋਂਗੇ। ਤੁਸੀਂ ਉਸ ਭੋਜਨ ਦਾ ਆਨੰਦ ਮਾਣੋਗੇ ਜਿਹੜਾ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ।
Isaiah 41:5
ਤੁਸੀਂ ਸਮੂਹ ਦੂਰ-ਦੁਰਾਡੇ ਸਥਾਨੋ ਦੇਖੋ, ਅਤੇ ਭੈਭੀਤ ਹੋ ਜਾਵੋ! ਤੁਸੀਂ ਧਰਤੀ ਦਿਓ ਸਮੂਹ ਦੂਰ-ਦੁਰਾਡੇ ਸਥਾਨੋ, ਡਰ ਨਾਲ ਕੰਬ ਜਾਵੋ! ਇੱਥੇ ਆਵੋ ਤੇ ਮੇਰੀ ਗੱਲ ਸੁਣੋ!” ਅਤੇ ਉਹ ਆ ਗਏ।
Proverbs 21:30
ਕੋਈ ਅਜਿਹੀ ਸਿਆਣਪ, ਅੰਤਰ-ਦ੍ਰਿਸ਼ਟੀ, ਜਾਂ ਸਲਾਹ ਨਹੀਂ ਹੈ ਜੋ ਯਹੋਵਾਹ ਦੇ ਵਿਰੁੱਧ ਕਾਮਯਾਬ ਹੋ ਸੱਕੇ।
Psalm 127:1
ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ। ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
Job 5:13
ਪਰਮੇਸ਼ੁਰ ਸਿਆਣੇ ਬੰਦਿਆਂ ਨੂੰ ਵੀ ਉਨ੍ਹਾਂ ਦੀ ਚਤੁਰਾਈ ਵਿੱਚ ਫ਼ਾਹ ਲੈਂਦਾ ਹੈ। ਇਸ ਲਈ ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਹੀਂ ਹੁੰਦੀਆਂ।
Genesis 11:6
ਯਹੋਵਾਹ ਨੇ ਆਖਿਆ, “ਇਹ ਲੋਕ ਸਾਰੇ ਹੀ ਇੱਕੋ ਭਾਸ਼ਾ ਬੋਲਦੇ ਹਨ। ਅਤੇ ਮੈਂ ਦੇਖ ਰਿਹਾ ਹਾਂ ਕਿ ਉਹ ਇਹ ਕੰਮ ਕਰਨ ਲਈ ਇਕੱਠੇ ਹੋ ਗਏ ਹਨ। ਇਹ ਤਾਂ ਉਸ ਗੱਲ ਦੀ ਸਿਰਫ਼ ਸ਼ੁਰੂਆਤ ਹੀ ਹੈ ਕਿ ਉਹ ਕੀ ਕਰ ਸੱਕਦੇ ਹਨ। ਛੇਤੀ ਹੀ ਉਹ ਮਨਚਾਹੀ ਹਰ ਗੱਲ ਕਰ ਸੱਕਣਗੇ।
Psalm 39:6
ਸਾਡਾ ਜੀਵਨ, ਸ਼ੀਸ਼ੇ ਵਿੱਚਲੇ ਇੱਕ ਅਕਸ ਵਰਗਾ ਹੈ। ਅਸੀਂ ਜੀਵਨ ਵਿੱਚ ਚੀਜ਼ਾਂ ਪਿੱਛੇ ਭੱਜਦੇ ਹਾਂ ਪਰ ਜਾਣਦੇ ਨਹੀਂ ਕਿ ਸਾਡੇ ਮਰਨ ਪਿੱਛੋਂ ਉਨ੍ਹਾਂ ਨੂੰ ਕੌਣ ਹਾਸਿਲ ਕਰੇਗਾ।
Jeremiah 51:64
ਫ਼ਿਰ ਆਖੀਂ, ‘ਇਸੇ ਤਰ੍ਹਾਂ ਹੀ ਬਾਬਲ ਵੀ ਡੁੱਬ ਜਾਵੇਗਾ। ਬਾਬਲ ਫ਼ੇਰ ਕਦੇ ਨਹੀਂ ਉਭ੍ਭਰੇਗਾ। ਬਾਬਲ ਉਨ੍ਹਾਂ ਭਿਆਨਕ ਗੱਲਾਂ ਕਾਰਣ ਡੁੱਬੇਗਾ ਜਿਹੜੀਆਂ ਮੇਰੇ ਕਾਰਣ ਉੱਥੇ ਵਾਪਰਨਗੀਆਂ।’” ਯਿਰਮਿਯਾਹ ਦੇ ਸ਼ਬਦ ਇੱਥੇ ਖਤਮ ਹੁੰਦੇ ਹਨ।
2 Samuel 15:31
ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”