Bible

Hebrews 12 - WEB (Punjabi)

1 Therefore let us also, seeing we are surrounded by so great a cloud of witnesses, lay aside every weight and the sin which so easily entangles us, and let us run with patience the race that is set before us,ਸਾਨੂੰ ਯਿਸੂ ਦੀ ਮਿਸਾਲ ਤੇ ਚੱਲਣਾ ਚਾਹੀਦਾ ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦਸੱਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌੜ ਲਾਉਣੀ ਚਾਹੀਦੀ ਹੈ ਜਿਹੜੀ ਸਾਡੇ ਸਾਹਮਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹੜੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹੜਾ ਸਾਨੂੰ ਆਸਾਨੀ ਨਾਲ ਫ਼ੜ ਲੈਂਦਾ ਹੈ।

2 looking to Jesus, the author and perfecter of faith, who for the joy that was set before him endured the cross, despising shame, and has sat down at the right hand of the throne of God.ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।

3 For consider him who has endured such contradiction of sinners against himself, that you don't grow weary, fainting in your souls.ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।

4 You have not yet resisted to blood, striving against sin;ਪਰਮੇਸ਼ੁਰ ਇੱਕ ਪਿਤਾ ਵਾਂਗ ਹੈ ਤੁਸੀਂ ਪਾਪ ਦੇ ਵਿਰੁੱਧ ਸੰਘਰਸ਼ ਕਰ ਰਹੇ ਹੋ, ਪਰ ਤੁਹਾਡੇ ਸੰਘਰਸ਼ ਅਜੇ ਤੁਹਾਡੇ ਮਾਰੇ ਜਾਣ ਦਾ ਕਾਰਣ ਨਹੀਂ ਬਣੇ।

5 and you have forgotten the exhortation which reasons with you as with children, "My son, don't take lightly the chastening of the Lord, Nor faint when you are reproved by him;ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ: “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।

6 For whom the Lord loves, he chastens, And scourges every son whom he receives."ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ, ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।”

7 It is for discipline that you endure. God deals with you as with children, for what son is there whom his father doesn't discipline?ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ।

8 But if you are without discipline, of which all have been made partakers, then are you illegitimate, and not children.ਸਾਰੇ ਬੱਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ।

9 Furthermore, we had the fathers of our flesh to chasten us, and we paid them respect. Shall we not much rather be in subjection to the Father of spirits, and live?ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ।

10 For they indeed, for a few days, punished us as seemed good to them; but he for our profit, that we may be partakers of his holiness.ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ।

11 All chastening seems for the present to be not joyous but grievous; yet afterward it yields the peaceful fruit of righteousness to those who have been exercised thereby.ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।

12 Therefore, lift up the hands that hang down and the feeble knees,ਆਪਣੇ ਜੀਵਨ ਢੰਗ ਬਾਰੇ ਸਾਵੱਧਾਨ ਰਹੋ ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ।

13 and make straight paths for your feet, so that which is lame may not be dislocated, but rather be healed.ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸੱਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।

14 Follow after peace with all men, and the sanctification without which no man will see the Lord,ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।

15 looking carefully lest there be any man who falls short of the grace of God; lest any root of bitterness springing up trouble you, and thereby the many be defiled;ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।

16 lest there be any sexually immoral person, or profane person, as Esau, who sold his birthright for one meal.ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਨਸੀ ਪਾਪ ਨਾ ਕਰੇ। ਸਾਵੱਧਾਨ ਰਹੋ ਕਿ ਕੋਈ ਵੀ ਏਸਾਉ ਵਰਗਾ ਨਹੀਂ ਜਿਸਨੇ ਕਦੇ ਵੀ ਪਰਮੇਸ਼ੁਰ ਬਾਰੇ ਨਹੀਂ ਸੋਚਿਆ। ਏਸਾਉ ਜੇਠਾ ਪੁੱਤਰ ਸੀ ਅਤੇ ਉਹ ਉਸ ਸਾਰੇ ਕਾਸੇ ਦਾ ਉੱਤਰਾਧਿਕਾਰੀ ਹੋਣ ਵਾਲਾ ਸੀ, ਜੋ ਉਸ ਦੇ ਪਿਤਾ ਦਾ ਸੀ। ਪਰ ਏਸਾਉ ਨੇ ਇਹ ਸਭ ਕੁਝ ਸਿਰਫ਼ ਇੱਕ ਡੰਗ ਭੋਜਨ ਦੀ ਖਾਤਿਰ ਵੇਚ ਦਿੱਤਾ।

17 For you know that even when he afterward desired to inherit the blessing, he was rejected, for he found no place for a change of mind though he sought it diligently with tears.ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸ ਦੇ ਪਿਤਾ ਨੇ ਉਸ ਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸੱਕਦਾ।

18 For you have not come to a mountain that might be touched, and that burned with fire, and to blackness, darkness, tempest,ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾੜ ਵਰਗੀ ਨਹੀਂ ਜਿੱਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾੜ ਤੇ ਨਹੀਂ ਆਏ ਹੋ ਜਿਸ ਨੂੰ ਤੁਸੀਂ ਛੂਹ ਸੱਕਦੇ ਹੋ ਅਤੇ ਉਸਤੇ ਜਿਹੜਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿੱਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ।

19 the sound of a trumpet, and the voice of words; which those who heard it begged that not one more word should be spoken to them,ਉੱਥੇ ਕੋਈ ਤੁਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀ ਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ।

20 for they could not stand that which was commanded, "If even an animal touches the mountain, it shall be stoned{TR adds "or shot with an arrow" [see Exodus 19:12-13]};"ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸੱਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾੜ ਨੂੰ ਛੂੰਹਦਾ ਹੈ ਇਹ ਪੱਥਰਾਂ ਨਾਲ ਮਾਰਿਆ ਜਾਣਾ ਚਾਹੀਦਾ।”

21 and so fearful was the appearance, that Moses said, "I am terrified and trembling."ਜਿਹੜੀਆਂ ਗੱਲਾਂ ਉਨ੍ਹਾਂ ਲੋਕਾਂ ਨੇ ਦੇਖੀਆਂ ਇੰਨੀਆਂ ਭਿਆਨਕ ਸਨ ਕਿ ਮੂਸਾ ਨੇ ਆਖਿਆ ਸੀ, “ਮੈਂ ਡਰ ਨਾਲ ਕੰਬ ਰਿਹਾ ਹਾਂ।”

22 But you have come to Mount Zion, and to the city of the living God, the heavenly Jerusalem, and to innumerable hosts of angels,ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ।

23 to the general assembly and assembly of the firstborn who are enrolled in heaven, to God the Judge of all, to the spirits of just men made perfect,ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹੜਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ।

24 to Jesus, the mediator of a new covenant, and to the blood of sprinkling that speaks better than that of Abel.ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।

25 See that you don't refuse him who speaks. For if they didn't escape when they refused him who warned on the Earth, how much more will we not escape who turn away from him who warns from heaven,ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।

26 whose voice shook the earth, then, but now he has promised, saying, "Yet once more I will shake not only the earth, but also the heavens."ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।”

27 This phrase, "Yet once more," signifies the removing of those things that are shaken, as of things that have been made, that those things which are not shaken may remain.ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹੜੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹੜੀਆਂ ਹਿਲਾਈਆਂ ਜਾ ਸੱਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸੱਕਦੀਆਂ, ਸਦੀਵੀ ਰਹਿਣਗੀਆਂ।

28 Therefore, receiving a Kingdom that can't be shaken, let us have grace, through which we serve God acceptably, with reverence and awe,ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।

29 for our God is a consuming fire.ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹੜੀ ਤਬਾਹ ਕਰ ਸੱਕਦੀ ਹੈ।

Punjabi Bible