Bible

Hebrews 13 - DBY (Punjabi)

1 Let brotherly love abide.ਇਹੋ ਜਿਹੀ ਆਰਾਧਨਾ ਕਰੋ ਜੋ ਕਿ ਪਰਮੇਸ਼ਰ ਨੂੰ ਪ੍ਰਸੰਨ ਕਰੇ ਤੁਸੀਂ ਮਸੀਹ ਵਿੱਚ ਭਰਾ ਅਤੇ ਭੈਣਾਂ ਹੋ, ਇਸ ਲਈ ਇੱਕ ਦੂਸਰੇ ਨੂੰ ਪਿਆਰ ਕਰਨਾ ਜਾਰੀ ਰੱਖੋ।

2 Be not forgetful of hospitality; for by it some have unawares entertained angels.ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।

3 Remember prisoners, as bound with [them]; those that are evil-treated, as being yourselves also in [the] body.ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹੜੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।

4 [Let] marriage [be held] every way in honour, and the bed [be] undefiled; for fornicators and adulterers will God judge.ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।

5 [Let your] conversation [be] without love of money, satisfied with [your] present circumstances; for *he* has said, I will not leave thee, neither will I forsake thee.ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”

6 So that, taking courage, we may say, The Lord [is] my helper, and I will not be afraid: what will man do unto me?ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।”

7 Remember your leaders who have spoken to you the word of God; and considering the issue of their conversation, imitate their faith.ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।

8 Jesus Christ [is] the same yesterday, and to-day, and to the ages [to come].ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।

9 Be not carried away with various and strange doctrines; for [it is] good that the heart be confirmed with grace, not meats; those who have walked in which have not been profited by [them].ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚੱਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ ਉਨ੍ਹਾਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।

10 We have an altar of which they have no right to eat who serve the tabernacle;ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹੜੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।

11 for of those beasts whose blood is carried [as sacrifices for sin] into the [holy of] holies by the high priest, of these the bodies are burned outside the camp.ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸਰੀਰ ਖੈਮੇ ਤੋਂ ਬਾਹਰ ਸਾੜੇ ਜਾਂਦੇ ਹਨ।

12 Wherefore also Jesus, that he might sanctify the people by his own blood, suffered without the gate:ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣ ਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।

13 therefore let us go forth to him without the camp, bearing his reproach:ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸ ਨੂੰ ਮਸੀਹ ਨੇ ਕੀਤਾ ਸੀ।

14 for we have not here an abiding city, but we seek the coming one.ਇੱਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹੜਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿੱਖ ਵਿੱਚ ਮਿਲੇਗਾ।

15 By him therefore let us offer [the] sacrifice of praise continually to God, that is, [the] fruit of [the] lips confessing his name.ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।

16 But of doing good and communicating [of your substance] be not forgetful, for with such sacrifices God is well pleased.ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।

17 Obey your leaders, and be submissive; for *they* watch over your souls as those that shall give account; that they may do this with joy, and not groaning, for this [would be] unprofitable for you.ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।

18 Pray for us: for we persuade ourselves that we have a good conscience, in all things desirous to walk rightly.ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।

19 But I much more beseech [you] to do this, that I may the more quickly be restored to you.ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵੱਧ ਚਾਹੁੰਦਾ ਹਾਂ।

20 But the God of peace, who brought again from among [the] dead our Lord Jesus, the great shepherd of the sheep, in [the power of the] blood of [the] eternal covenant,ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।

21 perfect you in every good work to the doing of his will, doing in you what is pleasing before him through Jesus Christ; to whom [be] glory for the ages of ages. Amen.

22 But I beseech you, brethren, bear the word of exhortation, for it is but in few words that I have written to you.ਮੇਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।

23 Know that our brother Timotheus is set at liberty; with whom, if he should come soon, I will see you.ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।

24 Salute all your leaders, and all the saints. They from Italy salute you.ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸੱਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸੱਕਾਰ ਆਖਦੇ ਹਨ।

25 Grace [be] with you all. Amen.ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।

Punjabi Bible