Hebrews 6

1 ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।

2 ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ।

3 ਅਤੇ ਜੇ ਪਰਮੇਸ਼ੁਰ ਆਗਿਆ ਦੇਵੇ, ਤਾਂ ਅਸੀਂ ਵੀ ਇਹ ਕਰਾਂਗੇ।

4 ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।

5 ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰੱਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ ਪਾ ਸੱਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।

6 ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।

7 ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵੱਧੇਰੇ ਚੰਗੀਆਂ ਗੱਲਾਂ ਦੀ ਆਸ ਰੱਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ।

8 ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ।

9 ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ।

10 ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹੜੇ ਪਰਮੇਸ਼ੁਰ ਵੱਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਇਦਿਆਂ ਨੂੰ ਪ੍ਰਾਪਤ ਕੀਤਾ ਹੈ।

11 ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਇਦਾ ਕੀਤਾ। ਜਿਵੇਂ ਕਿ ਉੱਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸ ਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ।

12 ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁੱਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।”

13 ਅਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਇਦਾ ਕੀਤਾ ਸੀ।

14 ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।

15 ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।

16 ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ

17 ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮਾ ਲਈ ਸੁਰੱਖਿਆ ਹੈ। ਇਹ ਪਰਦੇ ਪਿੱਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।

18 ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁੱਕਿਆ ਹੈ ਅਤੇ ਉਸ ਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।

1 Therefore leaving the principles of the doctrine of Christ, let us go on unto perfection; not laying again the foundation of repentance from dead works, and of faith toward God,

2 Of the doctrine of baptisms, and of laying on of hands, and of resurrection of the dead, and of eternal judgment.

3 And this will we do, if God permit.

4 For it is impossible for those who were once enlightened, and have tasted of the heavenly gift, and were made partakers of the Holy Ghost,

5 And have tasted the good word of God, and the powers of the world to come,

6 If they shall fall away, to renew them again unto repentance; seeing they crucify to themselves the Son of God afresh, and put him to an open shame.

7 For the earth which drinketh in the rain that cometh oft upon it, and bringeth forth herbs meet for them by whom it is dressed, receiveth blessing from God:

8 But that which beareth thorns and briers is rejected, and is nigh unto cursing; whose end is to be burned.

9 But, beloved, we are persuaded better things of you, and things that accompany salvation, though we thus speak.

10 For God is not unrighteous to forget your work and labour of love, which ye have shewed toward his name, in that ye have ministered to the saints, and do minister.

11 And we desire that every one of you do shew the same diligence to the full assurance of hope unto the end:

12 That ye be not slothful, but followers of them who through faith and patience inherit the promises.

13 For when God made promise to Abraham, because he could swear by no greater, he sware by himself,

14 Saying, Surely blessing I will bless thee, and multiplying I will multiply thee.

15 And so, after he had patiently endured, he obtained the promise.

16 For men verily swear by the greater: and an oath for confirmation is to them an end of all strife.

17 Wherein God, willing more abundantly to shew unto the heirs of promise the immutability of his counsel, confirmed it by an oath:

18 That by two immutable things, in which it was impossible for God to lie, we might have a strong consolation, who have fled for refuge to lay hold upon the hope set before us:

19 Which hope we have as an anchor of the soul, both sure and stedfast, and which entereth into that within the veil;

20 Whither the forerunner is for us entered, even Jesus, made an high priest for ever after the order of Melchisedec.

Hebrews 9 in Tamil and English

1 ਪੁਰਾਣੇ ਕਰਾਰ ਵਿੱਚ ਨਿਹਚਾ ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।
Then verily the first covenant had also ordinances of divine service, and a worldly sanctuary.

2 ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿੱਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚੜ੍ਹਾਈ ਖਾਸ ਰੋਟੀ ਸੀ।
For there was a tabernacle made; the first, wherein was the candlestick, and the table, and the shewbread; which is called the sanctuary.

3 ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ।
And after the second veil, the tabernacle which is called the Holiest of all;

4 ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
Which had the golden censer, and the ark of the covenant overlaid round about with gold, wherein was the golden pot that had manna, and Aaron’s rod that budded, and the tables of the covenant;

5 ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸੱਕਦੇ।
And over it the cherubims of glory shadowing the mercyseat; of which we cannot now speak particularly.

6 ਤੰਬੂ ਵਿੱਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ।
Now when these things were thus ordained, the priests went always into the first tabernacle, accomplishing the service of God.

7 ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸੱਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸੱਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹੜੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।
But into the second went the high priest alone once every year, not without blood, which he offered for himself, and for the errors of the people:

8 ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿੱਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।
The Holy Ghost this signifying, that the way into the holiest of all was not yet made manifest, while as the first tabernacle was yet standing:

9 ਇਹ ਸਾਡੇ ਲਈ ਅੱਜ ਇੱਕ ਉਦਾਹਰਣ ਹੈ। ਇਹ ਸਾਡੇ ਲਈ ਸਪੱਸ਼ਟ ਹੈ ਕਿ ਪਰਮੇਸ਼ੁਰ ਨੂੰ ਭੇਂਟ ਕੀਤੇ ਚੜ੍ਹਾਵੇ ਅਤੇ ਬਲੀਆਂ ਉਸ ਵਿਅਕਤੀ ਨੂੰ ਪੂਰੀ ਤਰ੍ਹਾਂ ਸਾਫ਼ ਨਾ ਕਰ ਸੱਕੇ, ਜਿਹੜਾ ਉਪਾਸਨਾ ਕਰਦਾ ਹੈ। ਉਹ ਬਲੀਆਂ ਉਸ ਵਿਅਕਤੀ ਨੂੰ ਦਿਲ ਵਿੱਚ ਸੰਪੂਰਣ ਨਹੀਂ ਬਣਾ ਸੱਕਦੀਆਂ ਸਨ।
Which was a figure for the time then present, in which were offered both gifts and sacrifices, that could not make him that did the service perfect, as pertaining to the conscience;

10 ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
Which stood only in meats and drinks, and divers washings, and carnal ordinances, imposed on them until the time of reformation.

11 ਨਵੇਂ ਕਰਾਰ ਦੇ ਅਧੀਨ ਅਨੁਸਰਣ ਕਰੋ ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹੜੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ।
But Christ being come an high priest of good things to come, by a greater and more perfect tabernacle, not made with hands, that is to say, not of this building;

12 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।
Neither by the blood of goats and calves, but by his own blood he entered in once into the holy place, having obtained eternal redemption for us.

13 ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।
For if the blood of bulls and of goats, and the ashes of an heifer sprinkling the unclean, sanctifieth to the purifying of the flesh:

14 ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।
How much more shall the blood of Christ, who through the eternal Spirit offered himself without spot to God, purge your conscience from dead works to serve the living God?

15 ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।
And for this cause he is the mediator of the new testament, that by means of death, for the redemption of the transgressions that were under the first testament, they which are called might receive the promise of eternal inheritance.

16 ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀਅਤ ਨੂੰ ਲਿਖਣ ਵਾਲਾ ਮਰ ਚੁੱਕਿਆ ਹੈ।
For where a testament is, there must also of necessity be the death of the testator.

17 ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸੱਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ।
For a testament is of force after men are dead: otherwise it is of no strength at all while the testator liveth.

18 ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ।
Whereupon neither the first testament was dedicated without blood.

19 ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦੱਸਿਆ। ਫ਼ੇਰ ਉਸ ਨੇ ਵੱਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸ ਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸ ਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉੱਤੋਂ ਦੀ ਛਿੜਕਿਆ।
For when Moses had spoken every precept to all the people according to the law, he took the blood of calves and of goats, with water, and scarlet wool, and hyssop, and sprinkled both the book, and all the people,

20 ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹੜਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।”
Saying, This is the blood of the testament which God hath enjoined unto you.

21 ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿੱਟਾ ਦਿੱਤਾ ਉਸ ਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿੱਟਾ ਦਿੱਤਾ।
Moreover he sprinkled with blood both the tabernacle, and all the vessels of the ministry.

22 ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।
And almost all things are by the law purged with blood; and without shedding of blood is no remission.

23 ਮਸੀਹ ਦਾ ਬਲੀਦਾਨ ਪਾਪਾਂ ਨੂੰ ਦੂਰ ਕਰਦਾ ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁੱਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋੜੀਂਦੀਆਂ ਹਨ।
It was therefore necessary that the patterns of things in the heavens should be purified with these; but the heavenly things themselves with better sacrifices than these.

24 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
For Christ is not entered into the holy places made with hands, which are the figures of the true; but into heaven itself, now to appear in the presence of God for us:

25 ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉੱਚ-ਜਾਜਕ ਵਾਂਗ ਜਿਹੜਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ।
Nor yet that he should offer himself often, as the high priest entereth into the holy place every year with blood of others;

26 ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
For then must he often have suffered since the foundation of the world: but now once in the end of the world hath he appeared to put away sin by the sacrifice of himself.

27 ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ।
And as it is appointed unto men once to die, but after this the judgment:

28 ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
So Christ was once offered to bear the sins of many; and unto them that look for him shall he appear the second time without sin unto salvation.