ਪੰਜਾਬੀ
Hebrews 6:4 Image in Punjabi
ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।