Isaiah 32:12
ਉਨ੍ਹਾਂ ਉਦਾਸੀ ਭਰੇ ਕੱਪੜਿਆਂ ਨੂੰ ਆਪਣੀਆਂ ਗ਼ਮ ਨਾਲ ਭਰੀਆਂ ਛਾਤੀਆਂ ਉੱਪਰ ਪਹਿਨ ਲਵੋ। ਰੋਵੋ, ਕਿਉਂ ਕਿ ਤੁਹਾਡੇ ਖੇਤ ਖਾਲੀ ਹਨ। ਤੁਹਾਡੇ ਅੰਗੂਰੀ ਬਾਗ਼ ਕਦੇ ਅੰਗੂਰ ਪੈਦਾ ਕਰਦੇ ਸਨ-ਪਰ ਹੁਣ ਉਹ ਸੱਖਣੇ ਹਨ।
Isaiah 32:12 in Other Translations
King James Version (KJV)
They shall lament for the teats, for the pleasant fields, for the fruitful vine.
American Standard Version (ASV)
They shall smite upon the breasts for the pleasant fields, for the fruitful vine.
Bible in Basic English (BBE)
Have sorrow for the fields, the pleasing fields, the fertile vine;
Darby English Bible (DBY)
They shall smite on the breasts [in lamentation] for the pleasant fields, for the fruitful vineyards.
World English Bible (WEB)
They shall strike on the breasts for the pleasant fields, for the fruitful vine.
Young's Literal Translation (YLT)
For breasts they are lamenting, For fields of desire, for the fruitful vine.
| They shall lament | עַל | ʿal | al |
| for | שָׁדַ֖יִם | šādayim | sha-DA-yeem |
| the teats, | סֹֽפְדִ֑ים | sōpĕdîm | soh-feh-DEEM |
| for | עַל | ʿal | al |
| pleasant the | שְׂדֵי | śĕdê | seh-DAY |
| fields, | חֶ֕מֶד | ḥemed | HEH-med |
| for | עַל | ʿal | al |
| the fruitful | גֶּ֖פֶן | gepen | ɡEH-fen |
| vine. | פֹּרִיָּֽה׃ | pōriyyâ | poh-ree-YA |
Cross Reference
Deuteronomy 8:7
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ-ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿੱਚ ਪਾਣੀ ਧਰਤੀ ਵਿੱਚੋਂ ਨਿਕਲ ਕੇ ਵੱਗਦਾ ਹੈ।
Deuteronomy 11:11
ਪਰ ਜਿਹੜੀ ਧਰਤੀ ਤੁਹਾਨੂੰ ਛੇਤੀ ਹੀ ਮਿਲਣ ਵਾਲੀ ਹੈ, ਇਸ ਤਰ੍ਹਾਂ ਦੀ ਨਹੀਂ ਹੈ। ਇਸ ਧਰਤੀ ਵਿੱਚ ਪਹਾੜੀਆਂ ਅਤੇ ਵਾਦੀਆਂ ਹਨ ਅਤੇ ਇਸ ਨੂੰ ਆਕਾਸ਼ ਤੋਂ ਮੀਂਹ ਪ੍ਰਾਪਤ ਹੁੰਦਾ ਹੈ।
Lamentations 2:11
ਹੰਝੂਆਂ ਨਾਲ ਮੇਰੀਆਂ ਅੱਖਾਂ ਗਲ ਗਈਆਂ ਨੇ! ਮੈਂ ਅੰਦਰੇ-ਅੰਦਰ ਦੁੱਖੀ ਹਾਂ। ਮੇਰਾ ਦਿਲ ਇਵੇਂ ਮਹਿਸੂਸ ਕਰਦਾ ਹੈ ਜਿਵੇਂ ਇਹ ਜ਼ਮੀਨ ਉੱਤੇ ਡੁੱਲ੍ਹ ਗਿਆ ਹੋਵੇ! ਮੈਂ ਇਸ ਤਰ੍ਹਾਂ ਮਹਿਸੂਸ ਕਰਦਾ ਹਾਂ ਕਿਉਂ ਕਿ ਮੇਰੇ ਲੋਕ ਬਰਬਾਦ ਹੋਏ ਨੇ। ਬੱਚੇ ਅਤੇ ਨਿਆਣੇ ਸ਼ਹਿਰ ਦੇ ਰਾਹਾਂ ਤੇ ਬੇਹੋਸ਼ ਹੋ ਰਹੇ ਹਨ। ਉਹ ਸ਼ਹਿਰ ਦੇ ਆਮ ਰਸਤਿਆਂ ਉੱਤੇ ਬੇਹੋਸ਼ ਹੋ ਰਹੇ ਨੇ।
Lamentations 4:3
ਅਵਾਰਾ ਕੁਤ੍ਤੀ ਵੀ ਆਪਣੇ ਬੱਚਿਆਂ ਨੂੰ ਦੁੱਧ ਦਿੰਦੀ ਹੈ। ਗਿਦੜੀ ਵੀ ਆਪਣੇ ਬੱਚਿਆਂ ਨੂੰ ਆਪਣੀਆਂ ਛਾਤੀਆਂ ਦਾ ਦੁੱਧ ਚੁਘਾਉਂਦੀ ਹੈ। ਪਰ ਮੇਰੇ ਲੋਕਾਂ ਦੀ ਧੀ (ਯਰੂਸ਼ਲਮ) ਜ਼ਾਲਮ ਹੈ। ਉਹ ਸ਼ਤਰ ਮੁਰਗੀ ਵਰਗੀ ਹੈ, ਜੋ ਮਾਰੂਬਲ ਅੰਦਰ ਰਹਿੰਦੀ ਹੈ।
Ezekiel 20:6
ਉਸ ਦਿਨ, ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਜਾਣ ਦਾ ਇਕਰਾਰ ਕੀਤਾ ਸੀ ਉਸ ਧਰਤੀ ਵੱਲ ਤੁਹਾਡੀ ਅਗਵਾਈ ਕੀਤੀ ਸੀ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। ਇਹ ਸਾਰੇ ਦੇਸਾਂ ਵਿੱਚੋਂ ਸਭ ਤੋਂ ਸੁੰਦਰ ਸੀ!
Ezekiel 20:15
ਮੈਂ ਉਨ੍ਹਾਂ ਲੋਕਾਂ ਨਾਲ ਮਾਰੂਬਲ ਵਿੱਚ ਇੱਕ ਹੋਰ ਇਕਰਾਰ ਕੀਤਾ। ਮੈਂ ਇਕਰਾਰ ਕੀਤਾ ਕਿ ਮੈਂ ਉਨ੍ਹਾਂ ਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਮੈਂ ਉਨ੍ਹਾਂ ਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। ਉਹ ਸਾਰੇ ਦੇਸਾਂ ਨਾਲੋਂ ਸੁੰਦਰ ਸੀ!
Nahum 2:7
ਦੁਸ਼ਮਣ ਰਾਣੀ ਨੂੰ ਚੁੱਕ ਕੇ ਲੈ ਜਾਂਦੇ ਹਨ ਤੇ ਉਸ ਦੀਆਂ ਦਾਸੀਆਂ ਉਦਾਸ ਘੁੱਗੀ ਵਾਂਗ ਵਿਰਲਾਪ ਕਰਦੀਆਂ ਹਨ ਤੇ ਆਪਣੀ ਛਾਤੀ ਪਿਟਦੀਆਂ ਹਨ।