Isaiah 45:4 ਇਹ ਗੱਲਾਂ ਮੈਂ ਆਪਣੇ ਸੇਵਕ ਯਾਕੂਬ ਲਈ ਕਰ ਰਿਹਾ ਹਾਂ। ਮੈਂ ਇਹ ਗੱਲਾਂ ਕਰਦਾ ਹਾਂ ਆਪਣੇ ਚੁਣੇ ਹੋਏ ਲੋਕਾਂ ਲਈ, ਇਸਰਾਏਲ ਲਈ। (ਖੋਰੁਸ) ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ। ਤੂੰ ਮੈਨੂੰ ਨਹੀਂ ਜਾਣਦਾ। ਪਰ ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ।
Isaiah 45:4 in Other Translations
King James Version (KJV) For Jacob my servant's sake, and Israel mine elect, I have even called thee by thy name: I have surnamed thee, though thou hast not known me.
American Standard Version (ASV) For Jacob my servant's sake, and Israel my chosen, I have called thee by thy name: I have surnamed thee, though thou hast not known me.
Bible in Basic English (BBE) Because of Jacob my servant, and Israel whom I have taken for myself, I have sent for you by name, giving you a name of honour, though you had no knowledge of me.
Darby English Bible (DBY) For Jacob my servant's sake, and Israel mine elect, I have called thee by thy name; I surnamed thee, though thou didst not know me;
World English Bible (WEB) For Jacob my servant's sake, and Israel my chosen, I have called you by your name: I have surnamed you, though you have not known me.
Young's Literal Translation (YLT) For the sake of my servant Jacob, And of Israel My chosen, I call also thee by thy name, I surname thee, And thou hast not known Me.
Read Full Chapter :
Isaiah 45
Cross Reference
ਰਸੂਲਾਂ ਦੇ ਕਰਤੱਬ 17:23
ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, ‘ ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।’ ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।
ਯਸਈਆਹ 41:8
ਸਿਰਫ਼ ਯਹੋਵਾਹ ਹੀ ਸਾਨੂੰ ਬਚਾ ਸੱਕਦਾ ਹੈ ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ। ਯਾਕੂਬ ਤੈਨੂੰ ਮੈਂ ਚੁਣਿਆ ਸੀ। ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ। ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।
ਯਸਈਆਹ 44:1
ਯਹੋਵਾਹ ਹੀ ਕੇਵਲ ਇੱਕੋ-ਇੱਕ ਪਰਮੇਸ਼ੁਰ ਹੈ “ਯਾਕੂਬ, ਤੂੰ ਮੇਰਾ ਸੇਵਕ ਹੈਂ। ਸੁਣ ਮੇਰੀ ਗੱਲ! ਇਸਰਾਏਲ, ਮੈਂ ਤੈਨੂੰ ਚੁਣਿਆ ਸੀ। ਸੁਣ ਉਹ ਗੱਲਾਂ ਜਿਹੜੀਆਂ ਮੈਂ ਆਖਦਾ ਹਾਂ!
ਯਸਈਆਹ 43:14
ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਤੁਹਾਨੂੰ ਬਚਾਉਂਦਾ ਹੈ। ਅਤੇ ਯਹੋਵਾਹ ਆਖਦਾ ਹੈ, “ਮੈਂ ਤੁਹਾਡੇ ਲਈ ਬਾਬਲ ਨੂੰ ਫ਼ੌਜਾਂ ਘੱਲਾਂਗਾ। ਬਹੁਤ ਸਾਰੇ ਲੋਕ ਫ਼ੜ ਲੇ ਜਾਣਗੇ। ਉਨ੍ਹਾਂ ਲੋਕਾਂ, ਕਸਦੀਆਂ ਨੂੰ ਆਪਣੀਆਂ ਹੀ ਕਿਸ਼ਤੀਆਂ ਵਿੱਚ ਲਿਜਾਇਆ ਜਾਵੇਗਾ। ਕਸਦੀਆਂ ਉਨ੍ਹਾਂ ਕਿਸ਼ਤੀਆਂ ਦਾ ਬਹੁਤ ਗੁਮਾਨ ਕਰਦੇ ਹਨ।
ਯਸਈਆਹ 44:28
ਯਹੋਵਾਹ ਖੋਰੁਸ ਨੂੰ ਆਖਦਾ ਹੈ, “ਤੂੰ ਮੇਰਾ ਆਜੜੀ ਹੈਂ, ਤੂੰ ਓਹੀ ਗੱਲਾਂ ਕਰੇਂਗਾ ਜੋ ਮੈਂ ਚਾਹੁੰਦਾ ਹਾਂ। ਤੂੰ ਯਰੂਸ਼ਲਮ ਨੂੰ ਆਖੇਂਗਾ, ‘ਤੂੰ ਫ਼ੇਰ ਉਸਾਰਿਆ ਜਾਵੇਂਗਾ!’ ਤੂੰ ਮੰਦਰ ਨੂੰ ਆਖੇਂਗਾ, ‘ਇੱਕ ਵਾਰੀ ਫ਼ੇਰ ਤੇਰੀਆਂ ਬੁਨਿਆਦਾਂ ਉਸਾਰੀਆਂ ਜਾਣਗੀਆਂ!’”
ਯਰਮਿਆਹ 50:17
“ਇਸਰਾਏਲ ਭੇਡਾਂ ਦੇ ਓਸ ਇੱਜੜ ਵਰਗਾ ਹੈ ਜਿਹੜਾ ਸਾਰੇ ਦੇਸ਼ ਅੰਦਰ ਖਿੰਡ ਗਿਆ ਹੈ। ਇਸਰਾਏਲ ਉਨ੍ਹਾਂ ਭੇਡਾਂ ਵਰਗਾ ਹੈ, ਜਿਸ ਨੂੰ ਸ਼ੇਰਾਂ ਨੇ ਭਜਾ ਦਿੱਤਾ ਹੈ। ਪਹਿਲਾ ਸ਼ੇਰ ਜਿਸਨੇ ਹਮਲਾ ਕੀਤਾ ਸੀ ਉਹ ਅੱਸ਼ੂਰ ਦਾ ਰਾਜਾ ਸੀ। ਉਸ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰਨ ਵਾਲਾ ਆਖੀਰੀ ਸ਼ੇਰ ਬਾਬਲ ਦਾ ਰਾਜਾ, ਨਬੂਕਦਨੱਸਰ ਸੀ।
ਮੱਤੀ 24:22
“ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸ ਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਣੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ।
ਰੋਮੀਆਂ 9:6
ਹਾਂ, ਮੈਂ ਯਹੂਦੀਆਂ ਲਈ ਦੁੱਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।
ਰੋਮੀਆਂ 11:7
ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ।
ਗਲਾਤੀਆਂ 4:8
ਗਲਾਤੀ ਮਸੀਹੀਆਂ ਲਈ ਪੌਲੁਸ ਦਾ ਪ੍ਰੇਮ ਅਤੀਤ ਵਿੱਚ ਤੁਸੀਂ ਪਰਮੇਸ਼ੁਰ ਨੂੰ ਨਹੀਂ ਸੀ ਜਾਣਦੇ। ਤੁਸੀਂ ਉਨ੍ਹਾਂ ਦੇਵਤਿਆਂ ਦੇ ਗੁਲਾਮ ਸੀ ਜਿਹੜੇ ਵਾਸਤਵਿਕ ਨਹੀਂ ਸਨ।
ਅਫ਼ਸੀਆਂ 2:12
ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।
ਮਰਕੁਸ 13:20
ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
ਖ਼ਰੋਜ 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।
ਯਸਈਆਹ 43:3
ਕਿਉਂਕਿ ਮੈਂ, ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਇਸਰਾਏਲ ਦਾ ਪਵਿੱਤਰ ਪੁਰੱਖ, ਤੇਰਾ ਰੱਖਿਅਕੱ ਹਾਂ। ਮੈਂ ਮਿਸਰ ਦੇ ਦਿੱਤਾ, ਤੇਰੀ ਅਦਾਇਗੀ ਕਰਨ ਲਈ। ਮੈਂ ਇਬੋਪੀਆ ਤੇ ਸੇਬਾ ਦੇ ਦਿੱਤੇ ਤੈਨੂੰ ਆਪਣਾ ਬਨਾਉਣ ਲਈ।
੧ ਥੱਸਲੁਨੀਕੀਆਂ 4:5
ਆਪਣੇ ਸਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ।