Isaiah 49 - WEB (Punjabi)
1 Listen, isles, to me; and listen, you peoples, from far: Yahweh has called me from the womb; from the bowels of my mother has he made mention of my name:ਪਰਮੇਸ਼ੁਰ ਆਪਣੇ ਖਾਸ ਸੇਵਕਾਂ ਨੂੰ ਬੁਲਾਉਂਦਾ ਹੈ ਦੂਰ ਦੁਰਾਡੇ ਦੇ ਤੁਸੀਂ ਸਮੂਹ ਲੋਕੋ, ਸੁਣੋ ਮੇਰੀ ਗੱਲ! ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕੋ, ਮੇਰੀ ਗੱਲ ਸੁਣੋ! ਯਹੋਵਾਹ ਨੇ ਆਪਣੀ ਸੇਵਾ ਕਰਾਉਣ ਲਈ, ਮੇਰੇ ਜਨਮ ਤੋਂ ਵੀ ਪਹਿਲਾਂ ਮੈਨੂੰ ਬੁਲਾਇਆ ਸੀ। ਯਹੋਵਾਹ ਨੇ ਮੇਰਾ ਨਾਮ ਬੁਲਾਇਆ ਸੀ ਜਦੋਂ ਮੈਂ ਹਾਲੇ ਆਪਣੀ ਮਾਤਾ ਦੇ ਗਰਭ ਅੰਦਰ ਸਾਂ।
2 and he has made my mouth like a sharp sword; in the shadow of his hand has he hid me: and he has made me a polished shaft; in his quiver has he kept me close:ਯਹੋਵਾਹ ਆਪਣੀ ਗੱਲ ਕਹਿਣ ਲਈ ਮੈਨੂੰ ਵਰਤਦਾ। ਉਸ ਨੇ ਮੇਰਾ ਮੂੰਹ ਤਿੱਖੀ ਤਲਵਾਰ ਵਾਂਗ ਬਣਾ ਦਿੱਤਾ ਪਰ ਉਹ ਮੈਨੂੰ ਆਪਣੇ ਹੱਥ ਦੀ ਛਾਵੇਂ ਲੁਕਾ ਕੇ ਮੇਰਾ ਬਚਾਉ ਕਰਦਾ ਹੈ। ਯਹੋਵਾਹ ਨੇ ਮੈਨੂੰ ਇੱਕ ਤਿੱਖੇ ਤੀਰ ਵਾਂਗ ਬਣਾਇਆ ਅਤੇ ਉਸ ਨੇ ਮੈਨੂੰ ਆਪਣੇ ਤਸ਼ਤਰ ਵਿੱਚ ਛੁਪਾ ਲਿਆ।
3 and he said to me, You are my servant; Israel, in whom I will be glorified.ਯਹੋਵਾਹ ਨੇ ਮੈਨੂੰ ਆਖਿਆ, “ਇਸਰਾਏਲ, ਤੂੰ ਮੇਰਾ ਸੇਵਕ ਹੈ। ਮੈਂ ਤੇਰੇ ਰਾਹੀਂ ਕੁਝ ਮਹਾਨ ਗੱਲਾਂ ਕਰਾਂਗਾ।”
4 But I said, I have labored in vain, I have spent my strength for nothing and vanity; yet surely the justice [due] to me is with Yahweh, and my recompense with my God.ਮੈਂ ਆਖਿਆ, “ਮੈਂ ਫ਼ਜ਼ੂਲ ਹੀ ਸਖਤ ਮਿਹਨਤ ਕੀਤੀ। ਮੈਂ ਆਪਣੇ-ਆਪ ਨੂੰ ਬਕਾ ਲਿਆ ਪਰ ਕੋਈ ਲਾਹੇਵਂਦ ਕੰਮ ਨਹੀਂ ਕੀਤਾ। ਮੈਂ ਆਪਣੀ ਸਾਰੀ ਸ਼ਕਤੀ ਦੀ ਵਰਤੋਂ ਕੀਤੀ, ਪਰ ਸੱਚਮੁੱਚ ਕੋਈ ਵੀ ਗੱਲ ਨਹੀਂ ਕੀਤੀ। ਇਸ ਲਈ ਅਵੱਸ਼ ਹੀ ਯਹੋਵਾਹ ਨਿਆਂ ਕਰੇਗਾ ਕਿ ਮੇਰੇ ਨਾਲ ਕੀ ਕਰਨਾ ਹੈ। ਪਰਮੇਸ਼ੁਰ, ਮੇਰੇ ਇਨਾਮ ਬਾਰੇ ਅਵੱਸ਼ ਨਿਆਂ ਕਰੇਗਾ।
5 Now says Yahweh who formed me from the womb to be his servant, to bring Jacob again to him, and that Israel be gathered to him (for I am honorable in the eyes of Yahweh, and my God is become my strength);ਯਹੋਵਾਹ ਨੇ ਮੈਨੂੰ ਆਪਣੀ ਮਾਂ ਦੇ ਗਰਭ ਅੰਦਰ ਸਾਜਿਆ ਤਾਂ ਜੋ ਮੈਂ ਉਸਦਾ ਸੇਵਕ ਹੋ ਸੱਕਾਂ, ਅਤੇ ਯਾਕੂਬ ਅਤੇ ਇਸਰਾਏਲ ਦੀ ਅਗਵਾਈ ਵਾਪਸ ਓਸ ਵੱਲ ਕਰ ਸੱਕਾਂ। ਯਹੋਵਾਹ ਮੈਨੂੰ ਮਾਣ ਦੇਵੇਗਾ। ਮੈਂ ਆਪਣੀ ਤਾਕਤ ਆਪਣੇ ਪਰਮੇਸ਼ੁਰ ਪਾਸੋਂ ਹਾਸਿਲ ਕਰਾਂਗਾ। ਯਹੋਵਾਹ ਨੇ ਮੈਨੂੰ ਆਖਿਆ,
6 yes, he says, It is too light a thing that you should be my servant to raise up the tribes of Jacob, and to restore the preserved of Israel: I will also give you for a light to the Gentiles, that you may be my salvation to the end of the earth.“ਤੂੰ ਮੇਰੇ ਲਈ ਇੱਕ ਬਹੁਤ ਮਹੱਤਵਪੂਰਣ ਸੇਵਕ ਹੈਂ। ਇਸਰਾਏਲ ਦੇ ਲੋਕ ਕੈਦੀ ਹਨ ਪਰ ਉਹ ਵਾਪਸ ਮੇਰੇ ਕੋਲ ਲਿਆਂਦੇ ਜਾਣਗੇ। ਯਾਕੂਬ ਦੇ ਪਰਿਵਾਰ ਦੇ ਲੋਕ ਮੇਰੇ ਕੋਲ ਪਰਤ ਆਉਣਗੇ। ਪਰ ਤੇਰੇ ਜ਼ਿਂਮੇ ਇੱਕ ਹੋਰ ਕੰਮ ਹੈ, ਇਹ ਇਸ ਨਾਲੋਂ ਹੋਰ ਵੀ ਮਹੱਤਵਪੂਰਣ ਹੈ! ਮੈਂ ਤੈਨੂੰ ਸਮੂਹ ਕੌਮਾਂ ਲਈ ਨੂਰ ਬਣਾ ਦਿਆਂਗਾ। ਤੂੰ ਧਰਤੀ ਦੇ ਸਮੂਹ ਲੋਕਾਂ ਲਈ ਮੇਰਾ ਮੋਖ ਦੁਆਰਾ ਹੋਵੇਂਗਾ।”
7 Thus says Yahweh, the Redeemer of Israel, [and] his Holy One, to him whom man despises, to him whom the nation abhors, to a servant of rulers: Kings shall see and arise; princes, and they shall worship; because of Yahweh who is faithful, [even] the Holy One of Israel, who has chosen you.ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਸਰਾਏਲ ਦਾ ਰਾਖਾ ਆਖਦਾ ਹੈ, “ਮੇਰਾ ਸੇਵਕ ਨਿਮਾਣਾ ਹੈ। ਉਹ ਹਾਕਮਾਂ ਦੀ ਸੇਵਾ ਕਰਦਾ ਹੈ। ਪਰ ਲੋਕ ਉਸ ਨੂੰ ਨਫ਼ਰਤ ਕਰਦੇ ਨੇ। ਪਰ ਰਾਜੇ ਉਸ ਨੂੰ ਦੇਖਣਗੇ। ਤੇ ਉਸ ਦੇ ਆਦਰ ਵਿੱਚ ਖਲੋ ਜਾਣਗੇ। ਮਹਾਨ ਨੇਤਾ ਉਸ ਦੇ ਸਾਹਮਣੇ ਝੁਕਣਗੇ।” ਇਹ ਵਾਪਰੇਗਾ ਕਿਉਂ ਕਿ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਹ ਚਾਹੁੰਦਾ ਹੈ। ਅਤੇ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ। ਓਹੀ ਹੈ ਜਿਸਨੇ ਤੁਹਾਨੂੰ ਚੁਣਿਆ ਸੀ।
8 Thus says Yahweh, In an acceptable time have I answered you, and in a day of salvation have I helped you; and I will preserve you, and give you for a covenant of the people, to raise up the land, to make them inherit the desolate heritage:ਮੁਕਤੀ ਦਾ ਦਿਨ ਯਹੋਵਾਹ ਆਖਦਾ ਹੈ, “ਇੱਥੇ ਖਾਸ ਸਮਾਂ ਹੋਵੇਗਾ ਜਦੋਂ ਮੈਂ ਆਪਣੀ ਮਿਹਰ ਦਰਸਾਵਾਂਗਾ। ਉਸ ਵੇਲੇ ਮੈਂ ਤੁਹਾਡੀਆਂ ਪ੍ਰਾਰਥਨਾਵਾਂ ਸੁਣ ਲਵਾਂਗਾ। ਉਹ ਖਾਸ ਦਿਹਾੜਾ ਹੋਵੇਗਾ ਜਦੋਂ ਮੈਂ ਤੁਹਾਨੂੰ ਬਚਾ ਲਵਾਂਗਾ। ਉਸ ਵੇਲੇ ਮੈਂ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਡੀ ਰਾਖੀ ਕਰਾਂਗਾ। ਅਤੇ ਤੁਸੀਂ ਇਸਦਾ ਪ੍ਰਮਾਣ ਹੋਵੋਂਗੇ ਕਿ ਮੈਂ ਲੋਕਾਂ ਨਾਲ ਇਕਰਾਰਨਾਮਾ ਕੀਤਾ। ਹੁਣ ਦੇਸ਼ ਤਬਾਹ ਹੋ ਗਿਆ ਹੈ ਪਰ ਤੁਸੀਂ ਉਸ ਧਰਤ ਨੂੰ ਉਨ੍ਹਾਂ ਲੋਕਾਂ ਨੂੰ ਵਾਪਸ ਦੇ ਦਿਓਗੇ ਜੋ ਇਸਦੇ ਮਾਲਕ ਸਨ।
9 saying to those who are bound, Go forth; to those who are in darkness, Show yourselves. They shall feed in the ways, and on all bare heights shall be their pasture.ਤੁਸੀਂ ਕੈਦੀਆਂ ਨੂੰ ਆਖੋਂਗੇ, ‘ਆਪਣੀ ਕੈਦ ਵਿੱਚੋਂ ਬਾਹਰ ਆ ਜਾਵੋ!’ ਤੁਸੀਂ ਉਨ੍ਹਾਂ ਲੋਕਾਂ ਨੂੰ ਆਖੋਂਗੇ ਜੋ ਅੰਧਕਾਰ ਵਿੱਚ ਹਨ, ‘ਅੰਧਕਾਰ ਵਿੱਚੋਂ ਬਾਹਰ ਨਿਕਲ ਆਵੋ!’ ਯਾਤਰਾ ਸਮੇਂ ਲੋਕ ਭੋਜਨ ਕਰਨਗੇ। ਸੱਖਣੀਆਂ ਪਹਾੜੀਆਂ ਵਿੱਚ ਵੀ ਉਨ੍ਹਾਂ ਕੋਲ ਭੋਜਨ ਹੋਵੇਗਾ।
10 They shall not hunger nor thirst; neither shall the heat nor sun strike them: for he who has mercy on them will lead them, even by springs of water will he guide them.ਲੋਕ ਭੁੱਖੇ ਨਹੀਂ ਹੋਣਗੇ। ਉਹ ਪਿਆਸੇ ਨਹੀਂ ਹੋਣਗੇ। ਧੁੱਪ ਅਤੇ ਹਵਾ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਵੇਗੀ। ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਸੱਕੂਨ ਪਹੁੰਚਾਉਂਦਾ ਹੈ। ਅਤੇ ਪਰਮੇਸ਼ੁਰ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਅਗਵਾਈ ਪਾਣੀ ਦੇ ਝਰਨਿਆਂ ਵੱਲ ਕਰੇਗਾ।
11 I will make all my mountains a way, and my highways shall be exalted.ਮੈਂ ਆਪਣੇ ਲੋਕਾਂ ਲਈ ਰਾਹ ਬਣਾਵਾਂਗਾ। ਪਰਬਤ ਪੱਧਰੇ ਕੀਤੇ ਜਾਣਗੇ ਤੇ ਨੀਵੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।
12 Behold, these shall come from far; and, behold, these from the north and from the west; and these from the land of Sinim.“ਦੇਖੋ! ਲੋਕ ਦੂਰ-ਦੁਰਾਡੀਆਂ ਥਾਵਾਂ ਤੋਂ ਮੇਰੇ ਵੱਲ ਆ ਰਹੇ ਨੇ। ਲੋਕ ਉੱਤਰ ਵੱਲੋਂ ਅਤੇ ਪੱਛਮ ਵੱਲੋਂ ਮੇਰੇ ਵੱਲ ਆ ਰਹੇ ਨੇ। ਲੋਕ ਮਿਸਰ ਵਿੱਚੋਂ ਅਸਵਾਨ ਤੋਂ ਮੇਰੇ ਕੋਲ ਆ ਰਹੇ ਨੇ।”
13 Sing, heavens; and be joyful, earth; and break forth into singing, mountains: for Yahweh has comforted his people, and will have compassion on his afflicted.ਹੇ ਅਕਾਸ਼ ਅਤੇ ਧਰਤੀਏ, ਪ੍ਰਸੰਨ ਹੋਵੋ! ਪਰਬਤੋਂ, ਖੁਸ਼ੀ ਦੇ ਨਾਹਰੇ ਮਾਰੋ! ਕਿਉਂ ਕਿ ਯਹੋਵਾਹ ਆਪਣੇ ਬੰਦਿਆਂ ਨੂੰ ਸੱਕੂਨ ਪਹੁੰਚਾਉਂਦਾ ਹੈ। ਯਹੋਵਾਹ ਆਪਣੇ ਗਰੀਬ ਲੋਕਾਂ ਨਾਲ ਨੇਕੀ ਕਰਦਾ ਹੈ।
14 But Zion said, Yahweh has forsaken me, and the Lord has forgotten me.ਪਰ ਸੀਯੋਨ ਹੁਣ ਆਖਦਾ ਹੈ, “ਯਹੋਵਾਹ ਨੇ ਮੈਨੂੰ ਛੱਡ ਦਿੱਤਾ ਹੈ। ਮੇਰਾ ਸੁਆਮੀ ਮੈਨੂੰ ਭੁੱਲ ਗਿਆ ਹੈ।”
15 Can a woman forget her sucking child, that she should not have compassion on the son of her womb? yes, these may forget, yet I will not forget you.ਪਰ ਮੈਂ ਆਖਦਾ ਹਾਂ, “ਕੀ ਕੋਈ ਮਾਂ ਆਪਣੇ ਬੱਚੇ ਨੂੰ ਭੁੱਲ ਸੱਕਦੀ ਹੈ? ਨਹੀਂ! ਭਾਵੇਂ ਉਹ ਭੁੱਲ ਜਾਵੇ ਮੈਂ ਤੂਹਾਨੂੰ ਨਹੀਂ ਭੁੱਲਾਂਗਾ।
16 Behold, I have engraved you on the palms of my hands; your walls are continually before me.ਦੇਖੋ, ਮੈਂ ਤੁਹਾਡਾ ਨਾਮ ਆਪਣੀ ਹਬੇਲੀ ਉੱਤੇ ਉਕਰ ਲਿਆ ਹੈ। ਮੈਂ ਹਰ ਵੇਲੇ ਤੁਹਾਡੇ ਬਾਰੇ ਸੋਚਦਾ ਰਹਿੰਦਾ ਹਾਂ!
17 Your children make haste; your destroyers and those who made you waste shall go forth from you.ਤੁਹਾਡੇ ਬੱਚੇ ਤੁਹਾਡੇ ਕੋਲ ਪਰਤ ਆਉਣਗੇ। ਲੋਕਾਂ ਨੇ ਤੁਹਾਨੂੰ ਹਰਾਇਆ, ਪਰ ਉਹ ਲੋਕ ਤੁਹਾਨੂੰ ਇੱਕਲਿਆਂ ਛੱਡ ਦੇਣਗੇ।”
18 Lift up your eyes round about, and see: all these gather themselves together, and come to you. As I live, says Yahweh, you shall surely clothe you with them all as with an ornament, and gird yourself with them, like a bride.ਓਧਰ ਦੇਖੋ! ਆਪਣੇ ਚਾਰ-ਚੁਫ਼ੇਰੇ ਦੇਖੋ! ਤੁਹਾਡੇ ਸਾਰੇ ਹੀ ਬੱਚੇ ਇਕੱਠੇ ਹੋ ਰਹੇ ਨੇ ਤੇ ਤੁਹਾਡੇ ਕੋਲ ਆ ਰਹੇ ਨੇ। ਯਹੋਵਾਹ ਆਖਦਾ ਹੈ, “ਮੈਂ ਆਪਣੇ ਜੀਵਨ ਦੀ ਸੌਂਹ ਖਾਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ: ਤੁਹਾਡੇ ਬੱਚੇ ਮੋਤੀਆਂ ਵਰਗੇ ਹੋਣਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਗਲੇ ਵਿੱਚ ਪਾਉਂਦੇ ਹੋ। ਤੁਹਾਡੇ ਬੱਚੇ ਉਸ ਹਾਰ ਵਾਂਗ ਹੋਣਗੇ ਜਿਸ ਨੂੰ ਕੋਈ ਵਹੁਟੀ ਪਹਿਨਦੀ ਹੈ।
19 For, as for your waste and your desolate places, and your land that has been destroyed, surely now shall you be too small for the inhabitants, and those who swallowed you up shall be far away.“ਹੁਣ ਤੁਸੀਂ ਤਬਾਹ ਅਤੇ ਹਾਰੇ ਹੋਏ ਹੋ। ਤੁਹਾਡੀ ਜ਼ਮੀਨ ਬੇਕਾਰ ਹੈ। ਪਰ ਬੋੜੇ ਸਮੇਂ ਮਗਰੋਂ, ਤੁਹਾਡੀ ਧਰਤੀ ਉੱਤੇ ਬਹੁਤ ਬੰਦੇ ਹੋਣਗੇ। ਅਤੇ ਉਹ ਲੋਕ, ਜਿਨ੍ਹਾਂ ਨੇ ਤੁਹਾਨੂੰ ਤਬਾਹ ਕੀਤਾ ਸੀ, ਬਹੁਤ ਦੂਰ ਹੋਣਗੇ।
20 The children of your bereavement shall yet say in your ears, The place is too small for me; give place to me that I may dwell.ਤੁਸੀਂ ਆਪਣੇ ਗੁਆਚੇ ਬੱਚਿਆਂ ਕੱਾਰਣ ਦੁੱਖੀ ਸੀ ਪਰ ਉਹ ਬੱਚੇ ਤੁਹਾਨੂੰ ਦੱਸਣਗੇ, ‘ਇਹ ਜਗ੍ਹਾ ਬਹੁਤ ਛੋਟੀ ਹੈ! ਸ਼ਾਨੂੰ ਰਹਿਣ ਲਈ ਵੱਡੀ ਜਗ੍ਹਾ ਦੇਵੋ।’
21 Then shall you say in your heart, Who has conceived these for me, seeing I have been bereaved of my children, and am solitary, an exile, and wandering back and forth? and who has brought up these? Behold, I was left alone; these, where were they?ਫ਼ੇਰ ਤੁਸੀਂ ਇਹ ਆਪਣੇ-ਆਪ ਨੂੰ ਆਖੋਂਗੇ, ‘ਕਿਸਨੇ ਮੈਨੂੰ ਇਹ ਸਾਰੇ ਬੱਚੇ ਦਿੱਤੇ? ਇਹ ਬਹੁਤ ਚੰਗੀ ਗੱਲ ਹੈ! ਮੈਂ ਉਦਾਸ ਤੇ ਇੱਕਲਾ ਸਾਂ। ਮੈਂ ਹਾਰਿਆ ਹੋਇਆ ਅਤੇ ਆਪਣੇ ਲੋਕਾਂ ਤੋਂ ਦੂਰ ਸਾਂ। ਇਸ ਲਈ ਕਿਸਨੇ ਮੈਨੂੰ ਇਹ ਬੱਚੇ ਦਿੱਤੇ ਹਨ? ਦੇਖੋ, ਮੈਂ ਇੱਕਲਾ ਰਹਿ ਗਿਆ ਸਾਂ। ਇਹ ਸਾਰੇ ਬੱਚੇ ਕਿੱਥੋਂ ਆ ਗਏ ਨੇ?’”
22 Thus says the Lord Yahweh, Behold, I will lift up my hand to the nations, and set up my ensign to the peoples; and they shall bring your sons in their bosom, and your daughters shall be carried on their shoulders.ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ, “ਦੇਖੋ, ਮੈਂ ਕੌਮਾਂ ਲਈ ਆਪਣਾ ਹੱਥ ਹਿਲਾਵਾਂਗਾ। ਸਾਰੇ ਲੋਕਾਂ ਦੇ ਦੇਖਣ ਲਈ ਮੈਂ ਆਪਣਾ ਝੰਡਾ ਉੱਚਾ ਕਰਾਂਗਾ ਫੇਰ ਉਹ ਤੁਹਾਡੇ ਬੱਚਿਆਂ ਨੂੰ ਤੁਹਾਡੇ ਕੋਲ ਲੈ ਕੇ ਆ ਜਾਣਗੇ। ਉਹ ਲੋਕ ਤੁਹਾਡੇ ਬੱਚਿਆਂ ਨੂੰ ਮੋਢਿਆਂ ਉੱਪਰ ਚੁੱਕਣਗੇ, ਅਤੇ ਉਹ ਉਨ੍ਹਾਂ ਨੂੰ ਆਪਣੀਆਂ ਬਾਹਾਂ ਦਾ ਸਹਾਰਾ ਦੇਣਗੇ।
23 Kings shall be your nursing fathers, and their queens your nursing mothers: they shall bow down to you with their faces to the earth, and lick the dust of your feet; and you shall know that I am Yahweh; and those who wait for me shall not be disappointed.ਰਾਜੇ ਤੁਹਾਡੇ ਬੱਚਿਆਂ ਦੇ ਗੁਰੂ ਹੋਣਗੇ। ਰਾਜੇ ਦੀਆਂ ਧੀਆਂ, ਉਨ੍ਹਾਂ ਦੀ ਦੇਖ-ਭਾਲ ਕਰਨਗੀਆਂ। ਉਹ ਰਾਜੇ ਅਤੇ ਉਨ੍ਹਾਂ ਦੀਆਂ ਧੀਆਂ ਤੁਹਾਡੇ ਅੱਗੇ ਝੁਕਣਗੀਆਂ। ਉਹ ਤੁਹਾਡੇ ਪੈਰਾਂ ਦੀ ਖਾਕ ਨੂੰ ਚੁੰਮਣਗੀਆਂ। ਫ਼ੇਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ। ਫੇਰ ਤੁਸੀਂ ਜਾਣੋਗੇ ਕਿ ਜਿਹੜਾ ਬੰਦਾ ਮੇਰੇ ਉੱਤੇ ਭਰੋਸਾ ਕਰਦਾ ਹੈ ਉਹ ਨਿਰਾਸ਼ ਨਹੀਂ ਹੋਵੇਗਾ।”
24 Shall the prey be taken from the mighty, or the lawful captives be delivered?ਜਦੋਂ ਕੋਈ ਤਕੜਾ ਸਿਪਾਹੀ ਜੰਗ ਵਿੱਚ ਦੌਲਤ ਜਿਤ੍ਤਦਾ ਹੈ, ਤੁਸੀਂ ਉਹ ਦੌਲਤ ਉਸ ਕੋਲੋ ਨਹੀਂ ਖੋਹ ਸੱਕਦੇ। ਜਦੋਂ ਕੋਈ ਤਕੜਾ ਸਿਪਾਹੀ ਕਿਸੇ ਕੈਦੀ ਦੀ ਰਾਖੀ ਕਰਦਾ, ਉਹ ਕੈਦੀ ਬਚਕੇ ਨਹੀਂ ਨਿਕਲ ਸੱਕਦਾ।
25 But thus says Yahweh, Even the captives of the mighty shall be taken away, and the prey of the terrible shall be delivered; for I will contend with him who contends with you, and I will save your children.ਪਰ ਯਹੋਵਾਹ ਆਖਦਾ ਹੈ, “ਕੈਦੀ ਫ਼ਰਾਰ ਹੋ ਜਾਣਗੇ। ਕੋਈ ਜਾਣਾ ਉਨ੍ਹਾਂ ਕੈਦੀਆਂ ਨੂੰ ਤਕੜੇ ਸਿਪਾਹੀ ਪਾਸੋਂ ਖੋਹ ਲਵੇਗਾ। ਇਹ ਕਿਵੇਂ ਵਾਪਰੇਗਾ? ਮੈਂ ਤੁਹਾਡੀਆਂ ਲੜਾਈਆਂ ਲੜਾਂਗਾ। ਮੈਂ ਤੁਹਾਡੇ ਬੱਚਿਆਂ ਨੂੰ ਬਚਾਵਾਂਗਾ।
26 I will feed those who oppress you with their own flesh; and they shall be drunken with their own blood, as with sweet wine: and all flesh shall know that I, Yahweh, am your Savior, and your Redeemer, the Mighty One of Jacob.ਉਨ੍ਹਾਂ ਲੋਕਾਂ ਤੁਹਾਨੂੰ ਦੁੱਖ ਦਿੱਤਾ ਸੀ। ਪਰ ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਹੀ ਜਿਸਮ ਖਾਣ ਤੇ ਮਜ਼ਬੂਰ ਕਰ ਦਿਆਂਗਾ। ਉਨ੍ਹਾਂ ਦਾ ਆਪਣਾ ਹੀ ਖੂਨ ਮੈਅ ਹੋਵੇਗਾ, ਜਿਹੜੀ ਉਨ੍ਹਾਂ ਨੂੰ ਬਦਮਸਤ ਕਰਦੀ ਹੈ। ਫ਼ੇਰ ਹਰ ਬੰਦਾ ਜਾਣ ਜਾਵੇਗਾ ਕਿ ਯਹੋਵਾਹ ਨੇ ਤੁਹਾਨੂੰ ਬਚਾਇਆ। ਸਾਰੇ ਹੀ ਬੰਦੇ ਜਾਣ ਲੈਣਗੇ ਕਿ ਤੁਹਾਨੂੰ ਯਾਕੂਬ ਦੇ ਸ਼ਕਤੀਸ਼ਾਲੀ ਪੁਰੱਖ ਨੇ ਬਚਾਇਆ।”
Punjabi Bible