Isaiah 57 - BBE (Punjabi)
1 The upright man goes to his death, and no one gives a thought to it; and god-fearing men are taken away, and no one is troubled by it; for the upright man is taken away because of evil-doing, and goes into peace.ਇਸਰਾਏਲ ਪਰਮੇਸ਼ੁਰ ਦਾ ਅਨੁਯਾਈ ਨਹੀਂ ਸਾਰੇ ਹੀ ਨੇਕ ਬੰਦੇ ਚੱਲੇ ਗਏ ਨੇ ਤੇ ਕਿਸੇ ਦਾ ਵੀ ਧਿਆਨ ਨਹੀਂ ਗਿਆ। ਸਭ ਚੰਗੇ ਬੰਦੇ ਲੈ ਲੇ ਗਏ ਹਨ ਪਰ ਕੋਈ ਵੀ ਇਸ ਦਾ ਕਾਰਣ ਨਹੀਂ ਜਾਣਦਾ। ਉਹ ਉਸ ਕਸ਼ਟ ਤੋਂ ਦੂਰ ਕਰ ਦਿੱਤੇ ਗਏ ਸਨ ਜਿਹੜਾ ਆ ਰਿਹਾ ਹੈ।
2 They are at rest in their last resting-places, every one going straight before him.ਪਰ ਇਨ੍ਹਾਂ ਵਾਸਤੇ ਸ਼ਾਂਤੀ ਆਵੇਗੀ ਅਤੇ ਉਹ ਆਪਣੇ ਹੀ ਬਿਸਤਰਿਆਂ ਉੱਤੇ ਆਰਾਮ ਕਰਨਗੇ ਕਿਉਂਕਿ ਉਹ ਉਵੇਂ ਰਹੇ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਹ ਜਿਉਣ।
3 But come near, you sons of her who is wise in secret arts, the seed of her who is false to her husband, and of the loose woman.“ਜਾਦੂਗਰਨੀਆਂ ਦੇ ਬਚਿਓ ਇੱਥੇ ਆਓ। ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!
4 Of whom do you make sport? against whom is your mouth open wide and your tongue put out? are you not uncontrolled children, a false seed,ਤੁਸੀਂ ਬਦ ਤੇ ਝੂਠ ਬੋਲਣ ਵਾਲੇ ਬੱਚੇ ਹੋ। ਤੁਸੀਂ ਮੇਰਾ ਮਜ਼ਾਕ ਉਡਾਉਂਦੇ ਹੋ। ਤੁਸੀਂ ਮੇਰਾ ਮੂੰਹ ਚਿੜਾਉਂਦੇ ਹੋ। ਤੁਸੀਂ ਮੇਰੇ ਸਾਹਮਣੇ ਜੀਭਾਂ ਕੱਢਦੇ ਹੋ। ਤੁਸੀਂ ਵਿਦ੍ਰੋਹੀ ਮਾਪਿਆਂ ਦੇ ਬੱਚੇ ਹੋ।
5 You who are burning with evil desire among the oaks, under every green tree; putting children to death in the valleys, under the cracks of the rocks?ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ ਉਪਾਸਨਾ ਕਰਨੀ ਚਾਹੁੰਦੇ ਹੋ। ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜ੍ਹਾਉਂਦੇ ਹੋ।
6 Among the smooth stones of the valley is your heritage; they, even they, are your part: even to them have you made a drink offering and a meal offering. Is it possible for such things to be overlooked by me?ਤੁਹਾਨੂੰ ਨਦੀ ਦੇ ਕੂਲੇ ਪੱਥਰ ਦੀ ਉਪਾਸਨਾ ਕਰਨੀ ਪਸੰਦ ਹੈ। ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨ ਲਈ ਉਨ੍ਹਾਂ ਉੱਤੇ ਮੈਅ ਛਿੜਕਦੇ ਹੋ। ਤੁਸੀਂ ਉਨ੍ਹਾਂ ਉੱਤੇ ਬਲੀਆਂ ਚੜ੍ਹਾਉਂਦੇ ਹੋ ਪਰ ਤੁਹਾਨੂੰ ਸਿਰਫ਼ ਪੱਥਰ ਹੀ ਮਿਲਦੇ ਨੇ। ਤੁਸੀਂ ਕੀ ਸੋਚਦੇ ਹੋ ਕਿ ਇਸ ਨਾਲ ਮੈਨੂੰ ਪ੍ਰਸੰਨਤਾ ਮਿਲਦੀ ਹੈ? ਨਹੀਂ! ਇਸ ਨਾਲ ਮੈਨੂੰ ਪ੍ਰਸੰਨਤਾ ਨਹੀਂ ਮਿਲਦੀ।
7 You have put your bed on a high mountain: there you went up to make your offering.ਤੁਸੀਂ ਸਾਰੀਆਂ ਪਹਾੜੀਆਂ ਅਤੇ ਪਰਬਤਾਂ ਉੱਪਰ ਆਪਣੇ ਬਿਸਤਰੇ ਬਣਾਉਂਦੇ ਹੋ। ਤੁਸੀਂ ਉਨ੍ਹਾਂ ਥਾਵਾਂ ਉੱਪਰ ਬਲੀਆਂ ਚੜ੍ਹਾਉਣ ਲਈ ਜਾਂਦੇ ਹੋ।
8 And on the back of the doors and on the pillars you have put your sign: for you have been false to me with another; you have made your bed wide, and made an agreement with them; you had a desire for their bed where you saw itਤੁਸੀਂ ਫ਼ੇਰ ਉਨ੍ਹਾਂ ਬਿਸਤਰਿਆਂ ਅੰਦਰ ਲੇਟ ਜਾਂਦੇ ਹੋ ਅਤੇ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਕੇ ਮੇਰੇ ਵਿਰੁੱਧ ਪਾਪ ਕਰਦੇ ਹੋ। ਤੁਸੀਂ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਦੇ ਹੋ, ਤੁਸੀਂ ਉਨ੍ਹਾਂ ਦੇ ਨਗਨ ਸਰੀਰਾਂ ਨੂੰ ਤੱਕ ਕੇ ਖੁਸ਼ ਹੁੰਦੇ ਹੋ। ਤੁਸੀਂ ਮੇਰੇ ਨਾਲ ਸੀ, ਪਰ ਤੁਸੀਂ ਮੈਨੂੰ ਉਨ੍ਹਾਂ ਕੋਲ ਜਾਣ ਲਈ ਛੱਡ ਦਿੱਤਾ। ਤੁਸੀਂ ਉਨ੍ਹਾਂ ਗੱਲਾਂ ਨੂੰ ਛੁਪਾਂਦੇ ਹੋ ਜਿਹੜੀਆਂ ਮੈਨੂੰ ਚੇਤੇ ਕਰਨ ਵਿੱਚ ਸਹਾਇਤਾ ਕਰਦੀਆਂ ਨੇ। ਤੁਸੀਂ ਉਨ੍ਹਾਂ ਚੀਜ਼ਾਂ ਨੂੰ ਦਰਵਾਜ਼ਿਆਂ ਅਤੇ ਦਰਵਾਜ਼ਿਆਂ ਦੇ ਰੱਖਨਿਆਂ ਓਹਲੇ ਛੁਪਾ ਦਿੰਦੇ ਹੋ। ਅਤੇ ਤੁਸੀਂ ਫ਼ੇਰ ਜਾਂਦੇ ਹੋ ਅਤੇ ਉਨ੍ਹਾਂ ਝੂਠੇ ਦੇਵਤਿਆਂ ਨਾਲ ਇਕਰਾਰਨਾਮੇ ਕਰਦੇ ਹੋ।
9 And you went to Melech with oil and much perfume, and you sent your representatives far off, and went as low as the underworld.ਤੁਸੀਂ ਮੋਲਕ ਦੇਵਤੇ ਨੂੰ ਚੰਗਾ ਲੱਗਣ ਲਈ ਅਤਰ-ਫ਼ੁਲੇਲਾਂ ਦੀ ਵਰਤੋਂ ਕਰਦੇ ਹੋ। ਤੁਸੀਂ ਦੂਰ-ਦੁਰਾਡੇ ਦੇਸ਼ਾਂ ਅੰਦਰ ਸੰਦੇਸ਼ਵਾਹਕ ਭੇਜੇ ਸਨ। ਇਹ ਗੱਲਾਂ ਤੁਹਾਨੂੰ ਹੇਠਾਂ ਸ਼ਿਓਲ ਤੀਕ ਲੈ ਜਾਣਗੀਆਂ।
10 You were tired with your long journeys; but you did not say, There is no hope: you got new strength, and so you were not feeble.ਇਹ ਗੱਲਾਂ ਕਰਨ ਲਈ ਤੁਸੀਂ ਸਖਤ ਮਿਹਨਤ ਕੀਤੀ ਹੈ, ਪਰ ਤੁਸੀਂ ਕਦੇ ਵੀ ਨਹੀਂ ਬਕੱਦੇ। ਤੁਹਾਨੂੰ ਨਵੀਂ ਸ਼ਕਤੀ ਮਿਲੀ ਸੀ, ਕਿਉਂ ਕਿ ਤੁਸੀਂ ਇਹ ਗੱਲਾਂ ਮਾਣੀਆਂ ਸਨ।
11 And of whom were you in fear, so that you were false, and did not keep me in mind, or give thought to it? Have I not been quiet, keeping myself secret, and so you were not in fear of me?ਤੁਸੀਂ ਮੈਨੂੰ ਯਾਦ ਨਹੀਂ ਕੀਤਾ। ਤੁਸੀਂ ਮੇਰੇ ਵੱਲ ਧਿਆਨ ਵੀ ਨਹੀਂ ਕੀਤਾ! ਇਸ ਲਈ, ਤੁਸੀਂ ਕਿਸ ਬਾਰੇ ਚਿੰਤਾ ਕਰ ਰਹੇ ਸੀ? ਤੁਸੀਂ ਕਿਸ ਕੋਲੋਂ ਭੈਭੀਤ ਸੀ? ਤੁਸੀਂ ਝੂਠ ਕਿਉਂ ਬੋਲਿਆ? ਦੇਖੋ, ਚੁੱਪ ਰਿਹਾ ਹਾਂ ਮੈਂ ਲੰਮੇ ਸਮੇਂ ਤੀਕ-ਤੇ ਆਦਰ ਕੀਤਾ ਨਹੀਂ ਤੁਸੀਂ ਮੇਰਾ।
12 I will make clear what your righteousness is like and your works; you will have no profit in them.ਮੈਂ ਤੁਹਾਨੂੰ ਤੁਹਾਡੇ ‘ਨੇਕ ਕੰਮਾਂ’ ਬਾਰੇ ਅਤੇ ਉਨ੍ਹਾਂ ਸਾਰੀਆਂ ਧਾਰਮਿਕ ਗੱਲਾਂ ਬਾਰੇ ਦੱਸ ਸੱਕਦਾ ਸਾਂ, ਜਿਹੜੀਆਂ ਤੁਸੀਂ ਕਰਦੇ ਹੋ, ਪਰ ਇਹ ਗੱਲਾਂ ਬੇਕਾਰ ਨੇ!
13 Your false gods will not keep you safe in answer to your cry; but the wind will take them, they will be gone like a breath: but he who puts his hope in me will take the land, and will have my holy mountain as his heritage.ਜਦੋਂ ਤੁਹਾਨੂੰ ਸਹਾਇਤਾ ਦੀ ਲੋੜ ਹੁੰਦੀ ਹੈ, ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਅੱਗੇ ਪੁਕਾਰ ਕਰਦੇ ਹੋ, ਜਿਹੜੇ ਤੁਸੀਂ ਆਪਣੇ ਦੁਆਲੇ ਜਮ੍ਹਾਂ ਕੀਤੇ ਨੇ। ਉਨ੍ਹਾਂ ਨੂੰ ਤੁਹਾਡੀ ਸਹਾਇਤਾ ਕਰਨ ਦਿਓ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਵਗਦੀ ਹਵਾ ਉਨ੍ਹਾਂ ਨੂੰ ਦੂਰ ਲੈ ਜਾਵੇਗੀ। ਹਵਾ ਦਾ ਇੱਕ ਬੁੱਲਾ ਉਨ੍ਹਾਂ ਸਾਰਿਆਂ ਨੂੰ ਦੂਰ ਵਗ੍ਹਾ ਮਾਰੇਗਾ। ਪਰ ਜੋ ਵੀ ਬੰਦਾ ਮੇਰੇ ਉੱਤੇ ਨਿਰਭਰ ਕਰਦਾ ਹੈ, ਉਹ ਧਰਤੀ ਪ੍ਰਾਪਤ ਕਰੇਗਾ ਜਿਸਦਾ ਮੈਂ ਇਕਰਾਰ ਕੀਤਾ ਸੀ। ਮੇਰਾ ਪਵਿੱਤਰ ਪਰਬਤ, ਉਸ ਬੰਦੇ ਦਾ ਹੋਵੇਗਾ।”
14 And I will say, Make it high, make it high, get ready the way, take the stones out of the way of my people.ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ! ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!
15 For this is the word of him who is high and lifted up, whose resting-place is eternal, whose name is Holy: my resting-place is in the high and holy place, and with him who is crushed and poor in spirit, to give life to the spirit of the poor, and to make strong the heart of the crushed.ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
16 For I will not give punishment for ever, or be angry without end: for from me breath goes out; and I it was who made the souls.ਮੈਂ ਸਦਾ ਹੀ ਲੜਦਾ ਨਹੀਂ ਰਹਾਂਗਾ, ਮੈਂ ਹਮੇਸ਼ਾ ਕਹਿਰਵਾਨ ਨਹੀਂ ਹੋਵਾਂਗਾ। ਜੇ ਮੈਂ ਕਹਿਰਵਾਨ ਹੋਇਆ ਰਿਹਾ ਤਾਂ ਮੇਰੇ ਸਾਹਮਣੇ ਆਦਮੀ ਦੀ ਰੂਹ ਮਰ ਜਾਵੇਗੀ, ਉਹ ਜੀਵਨ ਜਿਹੜਾ ਮੈਂ ਦਿੱਤਾ ਸੀ।
17 I was quickly angry with his evil ways, and sent punishment on him, veiling my face in wrath: and he went on, turning his heart from me.ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ, ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ। ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ। ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ। ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ। ਉਹ ਉਧਰ ਚੱਲਾ ਗਿਆ ਜਿੱਧਰ ਉਸਦਾ ਮਨ ਕੀਤਾ।
18 I have seen his ways, and I will make him well: I will give him rest, comforting him and his people who are sad.ਮੈਂ ਦੇਖ ਲਿਆ ਜਿੱਧਰ ਇਸਰਾਏਲ ਗਿਆ ਸੀ। ਇਸ ਲਈ ਮੈਂ ਉਸ ਨੂੰ ਅਰੋਗ ਕਰ ਦਿਆਂਗਾ। ਮੈਂ ਉਸ ਨੂੰ ਸੱਕੂਨ ਪਹੁੰਚਾਵਾਂਗਾ ਅਤੇ ਉਸ ਨੂੰ ਬਿਹਤਰ ਮਹਿਸੂਸ ਕਰਨ ਵਾਲੇ ਸ਼ਬਦ ਆਖਾਂਗਾ। ਫ਼ੇਰ ਉਹ ਤੇ ਉਸ ਦੇ ਲੋਕ ਉਦਾਸ ਨਹੀਂ ਹੋਣਗੇ।
19 I will give the fruit of the lips: Peace, peace, to him who is near and to him who is far off, says the Lord; and I will make him well.ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ ‘ਅਮਨ’ ਸਿੱਖਾਵਾਂਗਾ। ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ। ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
20 But the evil-doers are like the troubled sea, for which there is no rest, and its waters send up earth and waste.ਪਰ ਮੰਦੇ ਲੋਕ ਗੁਸੈਲੇ ਸਮੁੰਦਰ ਵਰਗੇ ਹਨ। ਉਹ ਸ਼ਾਂਤ ਅਤੇ ਸ਼ਾਂਤੀ ਭਰਪੂਰ ਨਹੀਂ ਹੋ ਸੱਕਦੇ। ਉਹ ਗੁੱਸੇ ਵਿੱਚ ਹਨ, ਅਤੇ ਸਮੁੰਦਰ ਵਾਂਗ ਗਾਰੇ ਨੂੰ ਰਿੜਕਦੇ ਨੇ।
21 There is no peace, says my God, for the evil-doers.ਮੇਰਾ ਪਰਮੇਸ਼ੁਰ ਆਖਦਾ ਹੈ, “ਮੰਦੇ ਲੋਕਾਂ ਲਈ ਅਮਨ ਨਹੀਂ ਹੈ।”
Punjabi Bible