Isaiah 66:1
ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!
Thus | כֹּ֚ה | kō | koh |
saith | אָמַ֣ר | ʾāmar | ah-MAHR |
the Lord, | יְהוָ֔ה | yĕhwâ | yeh-VA |
The heaven | הַשָּׁמַ֣יִם | haššāmayim | ha-sha-MA-yeem |
throne, my is | כִּסְאִ֔י | kisʾî | kees-EE |
and the earth | וְהָאָ֖רֶץ | wĕhāʾāreṣ | veh-ha-AH-rets |
is my footstool: | הֲדֹ֣ם | hădōm | huh-DOME |
רַגְלָ֑י | raglāy | rahɡ-LAI | |
where | אֵי | ʾê | ay |
is the house | זֶ֥ה | ze | zeh |
that | בַ֙יִת֙ | bayit | VA-YEET |
ye build | אֲשֶׁ֣ר | ʾăšer | uh-SHER |
where and me? unto | תִּבְנוּ | tibnû | teev-NOO |
is the | לִ֔י | lî | lee |
place | וְאֵי | wĕʾê | veh-A |
of my rest? | זֶ֥ה | ze | zeh |
מָק֖וֹם | māqôm | ma-KOME | |
מְנוּחָתִֽי׃ | mĕnûḥātî | meh-noo-ha-TEE |
Cross Reference
Matthew 5:34
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।
Acts 17:24
“ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿੱਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।
Acts 7:48
“ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:
1 Kings 8:27
“ਪਰ ਪਰਮੇਸ਼ੁਰ, ਕੀ ਤੂੰ ਸੱਚਮੁੱਚ ਇਸ ਧਰਤੀ ਤੇ ਰਹੇਂਗਾ? ਜਦੋਂ ਕਿ ਅਕਾਸ਼ ਅਤੇ ਉਨ੍ਹਾਂ ਦਿਆਂ ਅੱਤ ਉੱਚੀਆਂ ਥਾਵਾਂ ਵੀ ਤੈਨੂੰ ਨਹੀਂ ਸਮਾ ਸੱਕਦੀਆਂ, ਤਾਂ ਅਵੱਸ਼ ਹੀ ਇਹ ਮੰਦਰ ਜਿਹੜਾ ਮੈਂ ਤੇਰੇ ਲਈ ਬਣਾਇਆ, ਤੈਨੂੰ ਨਹੀਂ ਸਮਾ ਸੱਕਦਾ।
John 4:20
ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।”
Psalm 11:4
ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।
Malachi 1:11
“ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
Psalm 132:7
ਆਓ ਅਸੀਂ ਪਵਿੱਤਰ ਤੰਬੂ ਅੰਦਰ ਚੱਲੀਏ। ਅਸੀਂ ਉਸ ਚੌਂਕੀ ਕੋਲ ਉਪਾਸਨਾ ਕਰੀਏ ਜਿੱਥੇ ਪਰਮੇਸ਼ੁਰ ਆਪਣੇ ਕਦਮ ਰੱਖਦਾ ਹੈ।
2 Chronicles 6:18
“ਪਰ ਹੇ ਪਰਮੇਸ਼ੁਰ, ਅਸੀਂ ਜਾਣਦੇ ਹਾਂ ਕਿ ਤੂੰ ਧਰਤੀ ਉੱਪਰ ਆਪਣੇ ਲੋਕਾਂ ਨਾਲ ਭੌਤਿਕ ਰੂਪ ਵਿੱਚ ਨਹੀਂ ਰਹੇਂਗਾ, ਕਿਉਂ ਕਿ ਅਕਾਸ਼ਾਂ ਦੇ ਅਕਾਸ਼ ਵੀ ਤੈਨੂੰ ਨਹੀਂ ਸਮਾ ਸੱਕਦੇ। ਮੈਂ ਇਹ ਵੀ ਜਾਣਦਾ ਹਾਂ ਕਿ ਜੋ ਮੰਦਰ ਮੈਂ ਬਣਵਾਇਆ ਉਹ ਵੀ ਤੈਨੂੰ ਨਹੀਂ ਸਮਾ ਸੱਕਦਾ!
1 Chronicles 28:2
ਦਾਊਦ ਪਾਤਸ਼ਾਹ ਨੇ ਖੜ੍ਹੇ ਹੋ ਕੇ ਆਖਿਆ, “ਹੇ ਮੇਰੇ ਭਾਈਓ ਅਤੇ ਮੇਰੇ ਲੋਕੋ! ਮੇਰੀ ਗੱਲ ਧਿਆਨ ਨਾਲ ਸੁਣੋ! ਮੈਂ ਦਿਲੋਂ ਯਹੋਵਾਹ ਦੇ ਨੇਮ ਦੇ ਸੰਦੂਕ ਲਈ ਅਸਥਾਨ ਬਨਵਾਉਣਾ ਚਾਹੁੰਦਾ ਸੀ, ਮੈਂ ਅਜਿਹਾ ਅਸਥਾਨ ਬਨਾਉਣਾ ਚਾਹੁੰਦਾ ਸੀ ਜੋ ਪਰਮੇਸ਼ੁਰ ਦੇ ਪੈਰ ਰੱਖਣ ਲਈ ਚੌਂਕੀ ਦਾ ਅਸਥਾਨ ਵੀ ਉੱਥੇ ਬਣਾਉਂਦਾ ਅਤੇ ਮੈਂ ਅਜਿਹਾ ਪਰਮੇਸ਼ੁਰ ਲਈ ਭਵਨ ਨਿਰਮਾਣ ਕਰਨ ਦੀ ਵਿਉਂਤ ਬਣਾਈ।
2 Samuel 7:5
“ਜਾ, ਅਤੇ ਜਾਕੇ ਮੇਰੇ ਦਾਸ ਦਾਊਦ ਨੂੰ ਆਖ, ‘ਯਹੋਵਾਹ ਇੰਝ ਆਖਦਾ ਹੈ, ਕੀ ਭਲਾ ਤੂੰ ਮੇਰੇ ਰਹਿਣ ਲਈ ਇੱਕ ਭਵਨ ਬਣਾਵੇਂਗਾ?
Matthew 24:2
ਯਿਸੂ ਨੇ ਚੇਲਿਆਂ ਨੂੰ ਆਖਿਆ, “ਤੁਸੀਂ ਵੇਖਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਸਥਾਨ ਦੀ ਹਰ ਇਮਾਰਤ ਨਸ਼ਟ ਹੋ ਜਾਵੇਗੀ, ਇਸ ਜਗ੍ਹਾ ਦਾ ਹਰ ਪੱਥਰ ਧਰਤੀ ਉੱਪਰ ਡਿੱਗੇਗਾ।”
Matthew 23:21
ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ।
Psalm 99:9
ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚਮੁੱਚ ਪਵਿੱਤਰ।
Jeremiah 7:4
ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!”