Isaiah 66:6-21 in Punjabi
Isaiah 66:6
ਸਜ਼ਾ ਅਤੇ ਇੱਕ ਨਵੀਂ ਕੌਮ ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।
Isaiah 66:7
“ਕੋਈ ਔਰਤ ਜਿੰਨਾ ਚਿਰ ਦਰਦ ਮਹਿਸੂਸ ਨਹੀਂ ਕਰਦੀ ਉਹ ਬੱਚੇ ਨੂੰ ਜਨਮ ਨਹੀਂ ਦੇ ਸੱਕਦੀ। ਔਰਤ ਨੂੰ ਆਪਣੇ ਨਵ ਜਨਮੇ ਲੜਕੇ ਦਾ ਮੂੰਹ ਦੇਖਣ ਤੋਂ ਪਹਿਲਾਂ ਜੰਮਣ ਪੀੜਾਂ ਅਨੁਭਵ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਹੀ ਕਿਸੇ ਬੰਦੇ ਨੇ ਵੀ ਨਵੀਂ ਦੁਨੀਆਂ ਨੂੰ ਇੱਕ ਦਿਨ ਵਿੱਚ ਉਸਰਦਿਆਂ ਨਹੀਂ ਦੇਖਿਆ। ਕਿਸੇ ਬੰਦੇ ਨੇ ਵੀ ਅਜਿਹੀ ਕੌਮ ਨਹੀਂ ਦੇਖੀ ਜਿਹੜੀ ਇੱਕ ਦਿਨ ਵਿੱਚ ਸ਼ੁਰੂ ਹੋ ਗਈ ਹੋਵੇ। ਦੇਸ ਨੂੰ ਪਹਿਲਾਂ ਜਨਮ ਪੀੜਾਂ ਵਾਂਗ ਦਰਦ ਸਹਾਰਨਾ ਪੈਂਦਾ ਹੈ। ਜਨਮ ਪੀੜ ਤੋਂ ਬਾਅਦ ਦੇਸ ਆਪਣੇ ਬੱਚਿਆਂ-ਨ੍ਨਵੀਁ ਕੌਮ-ਨੂੰ ਜਨਮ ਦੇਵੇਗਾ।
Isaiah 66:9
ਇਸੇ ਤਰ੍ਹਾਂ ਹੀ, ਮੈਂ ਕੁਝ ਨਵਾਂ ਜੰਮਣ ਤੋਂ ਬਿਨਾਂ ਪੀੜਾਂ ਨਹੀਂ ਦਿਆਂਗਾ।” ਯਹੋਵਾਹ ਇਹ ਆਖਦਾ ਹੈ, “ਮੈਂ ਇਕਰਾਰ ਕਰਦਾ ਹਾਂ ਕਿ ਜੇ ਮੈਂ ਤੁਹਾਨੂੰ ਜਨਮ ਪੀੜਾਂ ਦਿੰਦਾ ਹਾਂ ਤਾਂ ਮੈਂ ਤੁਹਾਨੂੰ ਆਪਣੀ ਨਵੀਂ ਕੌਮ ਸਾਜਣ ਤੋਂ ਨਹੀਂ ਰੋਕਾਂਗਾ।” ਤੁਹਾਡੇ ਪਰਮੇਸ਼ੁਰ ਨੇ ਇਹ ਆਖਿਆ।
Isaiah 66:10
ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।
Isaiah 66:11
ਕਿਉਂਕਿ ਤੁਹਾਡੇ ਉੱਪਰ ਦਇਆ ਹੋਵੇਗੀ ਜਿਵੇਂ ਉਸਦੀ ਛਾਤੀ ਵਿੱਚੋਂ ਦੁੱਧ ਉਤਰਦਾ ਹੈ। ਉਹ “ਦੁੱਧ” ਸੱਚਮੁੱਚ ਤੁਹਾਨੂੰ ਸਂਤੁਸਟ ਕਰੇਗਾ! ਤੁਸੀਂ ਲੋਕ ਦੁੱਧ ਪੀਵੋਗੇ, ਅਤੇ ਤੁਸੀਂ ਸੱਚਮੁੱਚ ਮਾਣੋਗੇ ਸ਼ਾਨ ਯਰੂਸ਼ਲਮ ਦੀ।
Isaiah 66:12
ਯਹੋਵਾਹ ਆਖਦਾ ਹੈ, “ਦੇਖੋ, ਮੈਂ ਤੁਹਾਨੂੰ ਦੇਵਾਂਗਾ ਅਮਨ। ਇਹ ਅਮਨ ਤੁਹਾਡੇ ਵੱਲ ਵਗਦੇ ਦਰਿਆ ਵਾਂਗ ਆਵੇਗਾ। ਧਰਤੀ ਦੀਆਂ ਸਾਰੀਆਂ ਕੌਮਾਂ ਦੀ ਦੌਲਤ ਤੁਹਾਡੇ ਵੱਲ ਵਗਦੀ ਆਵੇਗੀ। ਉਹ ਦੌਲਤ ਇੱਕ ਹੜ੍ਹ ਵਾਂਗ ਆਵੇਗੀ। ਤੁਸੀਂ ਛੋਟੇ ਬੱਚਿਆਂ ਵ੍ਵਰਗੇ ਹੋਵੋਂਗੇ। ਤੁਸੀਂ ਉਹ ਦੁੱਧ ਪੀਵੋਗੇ । ਮੈਂ ਤੁਹਾਨੂੰ ਚੁੱਕ ਲਵਾਂਗਾ ਅਤੇ ਆਪਣੀਆਂ ਬਾਹਾਂ ਵਿੱਚ ਰੱਖਾਂਗਾ ਅਤੇ ਮੈਂ ਤੁਹਾਨੂੰ ਆਪਣੇ ਗੋਡਿਆਂ ਦੇ ਝੂਟੇ ਦਿਆਂਗਾ।
Isaiah 66:13
ਮੈਂ ਤੁਹਾਨੂੰ ਸੱਕੂਨ ਦੇਵਾਂਗਾ ਜਿਵੇਂ ਮਾਂ ਆਪਣੇ ਬੱਚੇ ਨੂੰ ਦਿੰਦੀ ਹੈ। ਅਤੇ ਤੁਸੀਂ ਹੋਵੋਗੇ ਯਰੂਸ਼ਲਮ ਅੰਦਰ ਜਦੋਂ ਸੱਕੂਨ ਦੇਵਾਂਗਾ ਮੈਂ ਤੁਹਾਨੂੰ!”
Isaiah 66:14
ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ। ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ। ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ, ਪਰ ਯਹੋਵਾਹ ਦੇ ਦੁਸ਼ਮਣ ਉਸ ਦੇ ਕਹਿਰ ਨੂੰ ਦੇਖਣਗੇ।
Isaiah 66:15
ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।
Isaiah 66:16
ਯਹੋਵਾਹ ਲੋਕਾਂ ਬਾਰੇ ਨਿਆਂ ਕਰੇਗਾ। ਫ਼ੇਰ ਯਹੋਵਾਹ ਲੋਕਾਂ ਨੂੰ ਅੱਗ ਨਾਲ ਅਤੇ ਆਪਣੀ ਤਲਵਾਰ ਨਾਲ ਤਬਾਹ ਕਰ ਦੇਵੇਗਾ। ਯਹੋਵਾਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ।
Isaiah 66:17
ਉਹ ਲੋਕ ਆਪਣੇ ਖਾਸ ਬਾਗ਼ਾਂ ਵਿੱਚ ਉਪਾਸਨਾ ਕਰਨ ਲਈ ਆਪਣੇ-ਆਪ ਨੂੰ ਪਾਣੀ ਨਾਲ ਸ਼ੁੱਧ ਕਰਦੇ ਹਨ। ਇਹ ਲੋਕ ਇੱਕ ਦੂਜੇ ਦੇ ਪਿੱਛੇ ਆਪਣੇ ਖਾਸ ਬਾਗ਼ਾਂ ਅੰਦਰ ਜਾਂਦੇ ਹਨ। ਫ਼ੇਰ ਉਹ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਪਰ, ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। “ਉਹ ਲੋਕ ਸੂਰਾਂ ਚੂਹਿਆਂ ਅਤੇ ਹੋਰ ਨਾਪਾਕ ਚੀਜ਼ਾਂ ਦਾ ਮਾਸ ਖਾਂਦੇ ਹਨ। ਪਰ ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)
Isaiah 66:18
“ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।
Isaiah 66:19
ਮੈਂ ਉਨ੍ਹਾਂ ਵਿੱਚੋਂ ਕੁਝ ਇੱਕ ਉੱਤੇ ਨਿਸ਼ਾਨ ਲਗਾ ਦਿਆਂਗਾ-ਮੈਂ ਉਨ੍ਹਾਂ ਨੂੰ ਬਚਾ ਲਵਾਂਗਾ। ਮੈਂ ਇਨ੍ਹਾਂ ਬਚਾਏ ਹੋਏ ਲੋਕਾਂ ਵਿੱਚੋਂ ਕੁਝ ਇੱਕਨਾਂ ਨੂੰ ਤਰਸ਼ੀਸ਼, ਪੂਲ, ਲੂਦ (ਨਿਸ਼ਾਨੇਬਾਜ਼ਾਂ ਦਾ ਦੇਸ) ਤੂਬਕ, ਯਾਵਨ ਅਤੇ ਹੋਰ ਦੂਰ ਦੁਰਾਡੇ ਦੇਸ਼ਾਂ ਵੱਲ ਭੇਜਾਂਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀਆਂ ਸਿੱਖਿਆਵਾਂ ਬਾਰੇ ਨਹੀਂ ਸੁਣਿਆ ਹੋਵੇਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀ ਸ਼ਾਨ ਨੂੰ ਨਹੀਂ ਦੇਖਿਆ। ਇਸ ਲਈ ਬਚਾਏ ਗਏ ਲੋਕ ਮੇਰੀ ਸ਼ਾਨ ਬਾਰੇ ਉਨ੍ਹਾਂ ਕੌਮਾਂ ਨੂੰ ਦੱਸਣਗੇ।
Isaiah 66:20
ਅਤੇ ਉਹ ਲੋਕ ਸਾਰੀਆਂ ਕੌਮਾਂ ਤੋਂ ਤੁਹਾਡੇ ਸਾਰੇ ਭਰਾਵਾਂ ਅਤੇ ਸਾਰੀਆਂ ਭੈਣਾਂ ਨੂੰ ਲੈ ਕੇ ਆਉਣਗੇ। ਉਹ ਤੁਹਾਡੇ ਭੈਣ ਭਰਾਵਾਂ ਨੂੰ ਮੇਰੇ ਪਵਿੱਤਰ ਪਰਬਤ, ਯਰੂਸ਼ਲਮ ਲੈ ਕੇ ਆਉਣਗੇ। ਤੁਹਾਡੇ ਭਰਾ ਅਤੇ ਭੈਣਾਂ ਘੋੜਿਆਂ, ਖੋਤਿਆਂ, ਊਠਾਂ ਉੱਤੇ ਅਤੇ ਰੱਥਾਂ ਅਤੇ ਬਘ੍ਘੀਆਂ ਵਿੱਚ ਆਉਣਗੇ। ਤੁਹਾਡੇ ਭੈਣ ਭਰਾ ਉਨ੍ਹਾਂ ਸੁਗਾਤਾਂ ਵਰਗੇ ਹੋਣਗੇ ਜਿਹੜੀਆਂ ਇਸਰਾਏਲ ਦੇ ਲੋਕ ਯਹੋਵਾਹ ਦੇ ਮੰਦਰ ਵਿੱਚ ਸਾਫ਼ ਬਰਤਨਾਂ ਵਿੱਚ ਲੈ ਕੇ ਆਉਂਦੇ ਹਨ।
Isaiah 66:21
ਮੈਂ ਇਨ੍ਹਾਂ ਲੋਕਾਂ ਵਿੱਚੋਂ ਕੁਝ ਇੱਕ ਨੂੰ ਜਾਜਕ ਅਤੇ ਲੇਵੀ ਵਜੋਂ ਚੁਣਾਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ!
Punjabi Bible