Bible

James 2 - WEB (Punjabi)

1 My brothers, don't hold the faith of our Lord Jesus Christ of glory with partiality.ਸਮੂਹ ਲੋਕਾਂ ਨੂੰ ਪ੍ਰੇਮ ਕਰੋ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।

2 For if a man with a gold ring, in fine clothing, comes into your assembly, and a poor man in filthy clothing also comes in;ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ।

3 and you pay special attention to him who wears the fine clothing, and say, "Sit here in a good place;" and you tell the poor man, "Stand there," or "Sit by my footstool;"ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”

4 haven't you shown partiality among yourselves, and become judges with evil thoughts?ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ। ਮੰਦੇ ਵਿੱਚਾਰਾਂ ਨਾਲ ਤੁਸੀਂ ਇਹ ਨਿਆਂ ਕਰ ਰਹੇ ਹੋ ਕਿ ਕਿਹੜਾ ਵਿਅਕਤੀ ਬਿਹਤਰ ਹੈ।

5 Listen, my beloved brothers. Didn't God choose those who are poor in this world to be rich in faith, and heirs of the Kingdom which he promised to those who love him?ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸ ਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।

6 But you have dishonored the poor man. Don't the rich oppress you, and personally drag you before the courts?ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।

7 Don't they blaspheme the honorable name by which you are called?ਅਮੀਰ ਲੋਕ ਹੀ ਹਨ ਜਿਹੜੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹੜਾ ਤੁਹਾਡਾ ਮਾਲਕ ਹੈ।

8 However, if you fulfill the royal law, according to the Scripture, "You shall love your neighbor as yourself," you do well.ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।

9 But if you show partiality, you commit sin, being convicted by the law as transgressors.ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।

10 For whoever shall keep the whole law, and yet stumble in one point, he has become guilty of all.ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ।

11 For he who said, "Do not commit adultery," said also, "Do not commit murder." Now if you do not commit adultery, but murder, you have become a transgressor of the law.ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ।” ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।

12 So speak, and so do, as men who are to be judged by a law of freedom.ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ।

13 For judgment is without mercy to him who has shown no mercy. Mercy triumphs over judgment.ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।

14 What good is it, my brothers, if a man says he has faith, but has no works? Can faith save him?ਨਿਹਚਾ ਅਤੇ ਚੰਗਿਆਈਆਂ ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸ ਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਕਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸ ਨੂੰ ਬਚਾ ਸੱਕਦੀ ਹੈ? ਨਹੀਂ।

15 And if a brother or sister is naked and in lack of daily food,ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪੜੇ ਅਤੇ ਰੋਟੀ ਦੇ ਲੋੜਵੰਦ ਹੋਣ।

16 and one of you tells them, "Go in peace, be warmed and filled;" and yet you didn't give them the things the body needs, what good is it?ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।” ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸ ਨੂੰ ਲੋੜੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ।

17 Even so faith, if it has no works, is dead in itself.ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇੱਕਲੀ ਹੈ।

18 Yes, a man will say, "You have faith, and I have works." Show me your faith from your works, and I by my works will show you my faith.ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰੱਖਦਾ ਹੈ, ਪਰ ਮੈਂ ਕੰਮ ਕਰਦਾ ਹਾਂ।” ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।

19 You believe that God is one. You do well. The demons also believe, and shudder.ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।

20 But do you want to know, vain man, that faith apart from works is dead?ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?

21 Wasn't Abraham our father justified by works, in that he offered up Isaac his son on the altar?ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸ ਦੇ ਅਮਲ ਰਾਹੀਂ ਬਣਾਇਆ ਗਿਆ ਸੀ। ਉਸ ਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ।

22 You see that faith worked with his works, and by works faith was perfected;ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸ ਦੇ ਅਮਲਾਂ ਨੇ ਇੱਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸ ਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ।

23 and the Scripture was fulfilled which says, "Abraham believed God, and it was accounted to him as righteousness;" and he was called the friend of God.ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪੱਸ਼ਟ ਹੁੰਦਾ ਹੈ ਜਿਹੜੀ ਆਖਦੀ ਹੈ, “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।

24 You see then that by works, a man is justified, and not only by faith.ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸ ਦੇ ਅਮਲਾਂ ਰਾਹੀਂ ਤਾਂ ਧਰਮੀ ਬਣਾਇਆ ਜਾ ਸੱਕਦਾ ਹੈ ਪਰ ਉਸ ਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸੱਕਦਾ।

25 In like manner wasn't Rahab the prostitute also justified by works, in that she received the messengers, and sent them out another way?ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸ ਨੂੰ ਉਸ ਦੇ ਅਮਲ ਰਾਹੀਂ ਧਰਮੀ ਬਣਾਇਆ ਗਿਆ। ਉਸ ਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸ ਨੇ ਉਨ੍ਹਾਂ ਦਾ ਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵੱਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ।

26 For as the body apart from the spirit is dead, even so faith apart from works is dead.ਆਤਮਾ ਤੋਂ ਬਿਨਾ ਵਿਅਕਤੀ ਦਾ ਸਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹੜਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ।

Punjabi Bible