Bible

James 3 - ASV (Punjabi)

1 Be not many `of you' teachers, my brethren, knowing that we shall receive heavier judgment.ਆਪਣੇ ਕਥਨ ਉੱਪਰ ਕਾਬੂ ਰੱਖੋ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।

2 For in many things we all stumble. If any stumbleth not in word, the same is a perfect man, able to bridle the whole body also.ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।

3 Now if we put the horses' bridles into their mouths that they may obey us, we turn about their whole body also.ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ।

4 Behold, the ships also, though they are so great and are driven by rough winds, are yet turned about by a very small rudder, whither the impulse of the steersman willeth.ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।

5 So the tongue also is a little member, and boasteth great things. Behold, how much wood is kindled by how small a fire!ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।

6 And the tongue is a fire: the world of iniquity among our members is the tongue, which defileth the whole body, and setteth on fire the wheel of nature, and is set on fire by hell.ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।

7 For every kind of beasts and birds, of creeping things and things in the sea, is tamed, and hath been tamed by mankind.ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।

8 But the tongue can no man tame; `it is' a restless evil, `it is' full of deadly poison.ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ।

9 Therewith bless we the Lord and Father; and therewith curse we men, who are made after the likeness of God:ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।

10 out of the same mouth cometh forth blessing and cursing. My brethren, these things ought not so to be.ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।

11 Doth the fountain send forth from the same opening sweet `water' and bitter?ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।

12 Can a fig tree, my brethren, yield olives, or a vine figs? Neither `can' salt water yield sweet.ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।

13 Who is wise and understanding among you? let him show by his good life his works in meekness of wisdom.ਅਸਲੀ ਸਿਆਣਪ ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।

14 But if ye have bitter jealousy and faction in your heart, glory not and lie not against the truth.ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।

15 This wisdom is not `a wisdom' that cometh down from above, but is earthly, sensual, devilish.ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।

16 For where jealousy and faction are, there is confusion and every vile deed.ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ।

17 But the wisdom that is from above is first pure, then peaceable, gentle, easy to be entreated, full of mercy and good fruits, without variance, without hypocrisy.ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।

18 And the fruit of righteousness is sown in peace for them that make peace.ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।

Punjabi Bible