James 3 - DBY (Punjabi)
1 Be not many teachers, my brethren, knowing that we shall receive greater judgment.ਆਪਣੇ ਕਥਨ ਉੱਪਰ ਕਾਬੂ ਰੱਖੋ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।
2 For we all often offend. If any one offend not in word, *he* [is] a perfect man, able to bridle the whole body too.ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
3 Behold, we put the bits in the mouths of the horses, that they may obey us, and we turn round their whole bodies.ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ।
4 Behold also the ships, which are so great, and driven by violent winds, are turned about by a very small rudder, wherever the pleasure of the helmsman will.ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।
5 Thus also the tongue is a little member, and boasts great things. See how little a fire, how large a wood it kindles!ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।
6 and the tongue [is] fire, the world of unrighteousness; the tongue is set in our members, the defiler of the whole body, and which sets fire to the course of nature, and is set on fire of hell.ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
7 For every species both of beasts and of birds, both of creeping things and of sea animals, is tamed and has been tamed by the human species;ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।
8 but the tongue can no one among men tame; [it is] an unsettled evil, full of death-bringing poison.ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ।
9 Therewith bless we the Lord and Father, and therewith curse we men made after [the] likeness of God.ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।
10 Out of the same mouth goes forth blessing and cursing. It is not right, my brethren, that these things should be thus.ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।
11 Does the fountain, out of the same opening, pour forth sweet and bitter?ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।
12 Can, my brethren, a fig produce olives, or a vine figs? Neither [can] salt [water] make sweet water.ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ।
13 Who [is] wise and understanding among you; let him shew out of a good conversation his works in meekness of wisdom;ਅਸਲੀ ਸਿਆਣਪ ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
14 but if ye have bitter emulation and strife in your hearts, do not boast and lie against the truth.ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।
15 This is not the wisdom which comes down from above, but earthly, natural, devilish.ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।
16 For where emulation and strife [are], there [is] disorder and every evil thing.ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ।
17 But the wisdom from above first is pure, then peaceful, gentle, yielding, full of mercy and good fruits, unquestioning, unfeigned.ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
18 But [the] fruit of righteousness in peace is sown for them that make peace.ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।
Punjabi Bible