James 5:2
ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪੜੇ ਕੀੜਿਆਂ ਦੁਆਰਾ ਖਾਧੇ ਜਾਣਗੇ।
Your | ὁ | ho | oh |
πλοῦτος | ploutos | PLOO-tose | |
riches are | ὑμῶν | hymōn | yoo-MONE |
corrupted, | σέσηπεν | sesēpen | SAY-say-pane |
and | καὶ | kai | kay |
your | τὰ | ta | ta |
ἱμάτια | himatia | ee-MA-tee-ah | |
garments | ὑμῶν | hymōn | yoo-MONE |
are | σητόβρωτα | sētobrōta | say-TOH-vroh-ta |
motheaten. | γέγονεν | gegonen | GAY-goh-nane |
Cross Reference
Matthew 6:19
ਦੌਲਤ ਨਾਲੋਂ ਪਰਮੇਸ਼ੁਰ ਵੱਧੇਰੇ ਮਹੱਤਵਪੂਰਣ ਹੈ “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।
Job 13:28
ਇਸ ਲਈ ਮੈਂ ਲੱਕੜ ਦੇ ਉਸ ਟੁਕੜੇ ਵਾਂਗ ਕਮਜ਼ੋਰ ਤੋਂ ਕਮਜ਼ੋਰ ਹੋ ਰਿਹਾ ਹਾਂ ਜੋ ਕੱਪੜੇ ਦੇ ਉਸ ਟੁਕੜੇ ਵਾਂਗ ਗਲ ਰਿਹਾ ਹੈ ਜਿਸ ਨੂੰ ਕੀੜੇ ਖਾ ਰਹੇ ਹੋਣ।”
Isaiah 50:9
ਪਰ ਦੇਖੋ, ਮੇਰਾ ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਕੋਈ ਵੀ ਬੰਦਾ ਮੈਨੂੰ ਬੁਰਾ ਨਹੀਂ ਸਿੱਧ ਕਰ ਸੱਕਦਾ। ਉਹ ਸਾਰੇ ਲੋਕ ਪੁਰਾਣੇ ਅਤੇ ਬੇਕਾਰ ਕੱਪੜਿਆਂ ਵਾਂਗ ਹੋ ਜਾਣਗੇ। ਉਨ੍ਹਾਂ ਨੂੰ ਕੀੜੇ ਖਾ ਲੈਣਗੇ।
1 Peter 1:4
ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸੱਕਦੇ ਹਾਂ ਜਿਹੜੀਆਂ ਉਸ ਨੇ ਉਸ ਦੇ ਬੱਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਨਾਂ ਹੀ ਬਰਬਾਦ ਤੇ ਨਾਂ ਹੀ ਨਾਸ਼ ਹੋ ਸੱਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸੱਕਦੀਆਂ ਹਨ।
James 2:2
ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ।
Luke 12:33
ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸ ਨੂੰ ਚੋਰ ਚੁਰਾ ਸੱਕਦਾ ਹੈ ਅਤੇ ਨਾ ਹੀ ਇਸ ਨੂੰ ਕੀੜੇ ਨਸ਼ਟ ਕਰ ਸੱਕਦੇ ਹਨ।
Hosea 5:12
ਮੈਂ ਅਫ਼ਰਾਈਮ ਨੂੰ ਨਾਸ ਕਰ ਦੇਵਾਂਗਾ ਜਿਵੇਂ ਕੀੜਾ ਕੱਪੜੇ ਨੂੰ ਖਾ ਜਾਂਦਾ ਹੈ ਮੈਂ ਯਹੂਦਾਹ ਨੂੰ ਨਸ਼ਟ ਕਰ ਦੇਵਾਂਗਾ ਉਵੇਂ ਜਿਵੇਂ ਘੁਣ ਲੱਕੜ ਨੂੰ ਖਾ ਜਾਂਦਾ ਹੈ।
Jeremiah 17:11
ਕਦੇ-ਕਦੇ ਕੋਈ ਪੰਛੀ ਉਸ ਅੰਡੇ ਨੂੰ ਸੇਁਹਦਾ ਹੈ ਜੋ ਉਸ ਨੇ ਨਹੀਂ ਦਿੱਤਾ ਹੁੰਦਾ। ਉਹ ਬੰਦਾ ਜਿਹੜਾ ਧੋਖੇ ਨਾਲ ਧਨ ਹਾਸਿਲ ਕਰਦਾ ਹੈ ਉਹ ਉਸੇ ਪੰਛੀ ਵਰਗਾ ਹੈ। ਉਹ ਆਦਮੀ ਅਧਖੜ ਉਮਰ ਵਿੱਚ ਹੀ ਆਪਣੀ ਦੌਲਤ ਗਵਾ ਲਵੇਗਾ। ਅਤੇ ਜੀਵਨ ਦੇ ਅੰਤ ਉੱਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਉਹ ਬੰਦਾ ਮੂਰਖ ਸੀ।”
Isaiah 51:8
ਕਿਉਂ ਕਿ ਉਹ ਫ਼ਟੇ-ਪੁਰਾਣੇ ਕੱਪੜਿਆਂ ਵਾਂਗ ਬਣ ਜਾਣਗੇ, ਉਨ੍ਹਾਂ ਨੂੰ ਕੀੜੇ ਖਾ ਲੈਣਗੇ। ਉਹ ਉੱਨ ਵਾਂਗ ਹੋ ਜਾਣਗੇ। ਪਰ ਮੇਰੀ ਨੇਕੀ ਸਦਾ ਲਈ ਰਹੇਗੀ। ਮੇਰੀ ਮੁਕਤੀ ਸਦਾ-ਸਦਾ ਲਈ ਰਹੇਗੀ।”
Psalm 39:11
ਯਹੋਵਾਹ, ਤੁਸੀਂ ਲੋਕਾਂ ਨੂੰ ਜਿਉਣ ਦਾ ਸਹੀ ਰਸਤਾ ਸਿੱਖਾਉਣ ਲਈ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦਿੰਦੇ ਹੋ। ਜਿਵੇਂ ਇੱਕ ਪਤੰਗਾ ਕੱਪੜੇ ਨੂੰ ਬਰਬਾਦ ਕਰਦਾ ਹੈ, ਤਸੀਂ ਪੂਰੀ ਤਰ੍ਹਾਂ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦਿਉ ਜਿਨ੍ਹਾਂ ਨੂੰ ਲੋਕ ਪਿਆਰ ਕਰਦੇ ਹਨ। ਹਾਂ, ਸਾਡਾ ਜੀਵਨ ਇੱਕ ਨਿੱਕੇ ਬੱਦਲ ਵਰਗਾ ਹੈ ਜਿਹੜਾ ਛੇਤੀ ਹੀ ਉੱਡ ਜਾਂਦਾ ਹੈ।