Jeremiah 11:16
ਯਹੋਵਾਹ ਨੇ ਤੈਨੂੰ ਇੱਕ ਨਾਮ ਦਿੱਤਾ ਸੀ। ਉਸ ਨੇ ਤੈਨੂੰ ਸੱਦਿਆ ਸੀ, “ਇੱਕ ਹਰਾ ਜ਼ੈਤੂਨ ਦਾ ਰੁੱਖ, ਜਿਹੜਾ ਦੇਖਣ ਨੂੰ ਖੂਬਸੂਰਤ ਹੈ।” ਪਰ ਇੱਕ ਤੇਜ਼ ਤੂਫ਼ਾਨ ਨਾਲ, ਯਹੋਵਾਹ ਉਸ ਰੁੱਖ ਨੂੰ ਅੱਗ ਲਾ ਦੇਵੇਗਾ ਅਤੇ ਇਸ ਦੀਆਂ ਟਹਿਣੀਆਂ ਸੜ ਜਾਣਗੀਆਂ।
The Lord | זַ֤יִת | zayit | ZA-yeet |
called | רַֽעֲנָן֙ | raʿănān | ra-uh-NAHN |
thy name, | יְפֵ֣ה | yĕpē | yeh-FAY |
A green | פְרִי | pĕrî | feh-REE |
olive tree, | תֹ֔אַר | tōʾar | TOH-ar |
fair, | קָרָ֥א | qārāʾ | ka-RA |
and of goodly | יְהוָ֖ה | yĕhwâ | yeh-VA |
fruit: | שְׁמֵ֑ךְ | šĕmēk | sheh-MAKE |
with the noise | לְק֣וֹל׀ | lĕqôl | leh-KOLE |
great a of | הֲמוּלָּ֣ה | hămûllâ | huh-moo-LA |
tumult | גְדֹלָ֗ה | gĕdōlâ | ɡeh-doh-LA |
he hath kindled | הִצִּ֥ית | hiṣṣît | hee-TSEET |
fire | אֵשׁ֙ | ʾēš | aysh |
upon | עָלֶ֔יהָ | ʿālêhā | ah-LAY-ha |
branches the and it, | וְרָע֖וּ | wĕrāʿû | veh-ra-OO |
of it are broken. | דָּלִיּוֹתָֽיו׃ | dāliyyôtāyw | da-lee-yoh-TAIV |
Cross Reference
Isaiah 27:11
ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।
Psalm 52:8
ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉੱਗਿਆ ਹੈ।
Romans 11:17
ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰੱਖਤ ਦੀਆਂ ਕੁਝ ਟਹਿਣੀਆਂ ਤੋੜ ਦਿੱਤੀਆਂ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰੱਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰੱਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰੱਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।
Psalm 80:16
ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ ਗੋਹੇ ਵਾਂਗ ਸਾੜ ਦਿੱਤੀ ਗਈ ਹੈ।
John 15:6
ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਦੀ ਤਰ੍ਹਾਂ ਹੈ ਜੋ ਕਿ ਬਾਹਰ ਸੁੱਟਿਆ ਗਿਆ ਹੈ। ਅਤੇ ਸੁੱਕ ਗਿਆ ਹੈ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿੱਚ ਸੁੱਟ ਦਿੰਦੇ ਹਨ।
Matthew 3:10
ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
Ezekiel 20:47
ਦੱਖਣ ਦੇ ਜੰਗਲ ਨੂੰ ਆਖ, ‘ਯਹੋਵਾਹ ਦੇ ਸ਼ਬਦ ਨੂੰ ਸੁਣੋ। ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ: ਦੇਖੋ, ਮੈਂ ਤੁਹਾਡੇ ਜੰਗਲ ਵਿੱਚ ਅੱਗ ਲਾਉਣ ਲਈ ਤਿਆਰ ਹਾਂ। ਅੱਗ ਹਰ ਹਰੇ ਤੇ ਸੁੱਕੇ ਰੁੱਖ ਨੂੰ ਬਰਬਾਦ ਕਰ ਦੇਵੇਗੀ। ਬਲਦੀ ਲਾਟ ਬੁਝੇਗੀ ਨਹੀਂ। ਦੱਖਣ ਤੋਂ ਉੱਤਰ ਤੀਕ ਦੀ ਸਾਰੀ ਧਰਤੀ ਅੱਗ ਵਿੱਚ ਸੜ ਜਾਵੇਗੀ।
Ezekiel 15:4
ਲੋਕ ਸਿਰਫ਼ ਉਸ ਲੱਕੜੀ ਨੂੰ ਅੱਗ ਵਿੱਚ ਸੁੱਟਦੇ ਹਨ। ਕੁਝ ਸੋਟੀਆਂ ਸਿਰਿਆਂ ਤੋਂ ਬਲਣੀਆਂ ਸ਼ੁਰੂ ਹੋ ਜਾਂਦੀਆਂ ਹਨ, ਵਿੱਚਕਾਰਲੇ ਹਿੱਸੇ ਅੱਗ ਨਾਲ ਕਾਲੇ ਹੋ ਜਾਂਦੇ ਹਨ, ਪਰ ਸੋਟੀਆਂ ਪੂਰੀ ਤਰ੍ਹਾਂ ਸੜਦੀਆਂ ਨਹੀਂ ਕੀ ਤੂੰ ਉਸ ਸੜੀ ਹੋਈ ਸੋਟੀ ਤੋਂ ਕੋਈ ਚੀਜ਼ ਬਣਾ ਸੱਕਦਾ ਹੈਂ?
Jeremiah 21:14
“ਤੁਸੀਂ ਉਹੀ ਸਜ਼ਾ ਪਾਵੋਂਗੇ, ਜਿਸਦੇ ਤੁਸੀਂ ਅਧਿਕਾਰੀ ਹੋ। ਮੈਂ ਤੁਹਾਡੇ ਜੰਗਲਾਂ ਅੰਦਰ ਅੱਗ ਲਾ ਦਿਆਂਗਾ। ਉਹ ਅੱਗ ਤੁਹਾਡੇ ਚਾਰ-ਚੁਫ਼ੇਰੇ ਦੀ ਹਰ ਸ਼ੈਅ ਨੂੰ ਸਾੜ ਦੇਵੇਗੀ।”
Isaiah 1:30
ਇਹ ਇਸ ਲਈ ਵਾਪਰੇਗਾ ਕਿਉਂਕਿ ਤੁਸੀਂ ਲੋਕ ਓਕ ਦੇ ਉਸ ਰੁੱਖ ਵਾਂਗ ਹੋਵੋਂਗੇ ਜਿਸਦੇ ਪੱਤੇ ਸੁੱਕ ਗਏ ਹਨ। ਤੁਸੀਂ ਉਸ ਬਾਗ ਵਰਗੇ ਹੋਵੋਗੇ ਜਿਹੜਾ ਪਾਣੀ ਦੀ ਕਮੀ ਕਾਰਣ ਮਰ ਰਿਹਾ ਹੋਵੇ।
Psalm 83:2
ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।